ਪ੍ਰਧਾਨ ਮੰਤਰੀ ਜਾਂ ਤਾਂ ਆਪਣੀ ਪਤਨੀ ਨੂੰ ਘਰ ਲਿਆਉਣ ਜਾਂ ਫਿਰ ਕਾਨੂੰਨ ਮੁਤਾਬਿਕ ਤਲਾਕ ਦੇਣ

ਫ਼ਰੀਦਕੋਟ ( ਜਗਦੀਸ਼ ਬਾਂਬਾ ) ਇਸਤਰੀ ਜਾਤੀ ਦੇ ਸਨਮਾਨ ਨੂੰ ਲੈ ਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਆਗੂਆਂ ਨੇ ਗੰਭੀਰਤਾ ਦਿਖਾਉਂਦਿਆਂ ਦੇਸ਼ ਦੇ ਪ੍ਰਧਾਨ ਮੰਤਰੀ ਮੋਦੀ ਵਿਰੁੱਧ ਸੁਪਰੀਮ ਕੋਰਟ ‘ਚ ਜਨ ਹਿੱਤ ਪਟੀਸ਼ਨ ਪਾਉਣ ਦਾ ਐਲਾਨ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪਾਰਟੀ ਦੇ ਸੂਬਾਈ ਸਪੋਕਸਮੈਨ ਜਸਵਿੰਦਰ ਸਿੰਘ ਸਿੱਖਾਂਵਾਲਾ ਨੇ ਕਿਹਾ ਕਿ ਨੇਤਾ ‘ਤੇ ਖਾਸ ਕਰ ਕੇ ਦੇਸ਼ ‘ਤੇ ਰਾਜ ਦੇ ਪ੍ਰਮੁੱਖ ਅਹੁਦਿਆਂ ‘ਤੇ ਬੈਠੇ ਵਿਅਕਤੀ ਨੌਜਵਾਨ ਪੀੜੀ ਲਈ ਆਦਰਸ਼ ਰੋਲ ਮਾਡਲ ਹੁੰਦੇ ਹਨ,ਇਸ ਸਮੇਂ ਉਨਾਂ ਨਾਲ ਡਬਲਜੀਤ ਸਿੰਘ ਧੌਂਸੀ, ਸਤਿੰਦਰ ਸਿੰਘ ਸੱਤਾ ਤੇ ਜਸਪਾਲ ਸਿੰਘ ਭੱਟੀ ਮੌਜੂਦ ਸਨ।

ਜਸਵਿੰਦਰ ਸਿੱਖਾਂਵਾਲਾ ਨੇ ਕਿਹਾ ਕਿ ਨੌਜਵਾਨ ਦੇਸ਼ ਦੇ ਆਗੂਆਂ ਤੋਂ ਸੇਧ ਲੈ ਕੇ ਆਪਣੀ ਜ਼ਿੰਦਗੀ ਵਿਚ ਉਨਾਂ ਦੀ ਰੀਸ ਕਰਦੇ ਹਨ ਪਰ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਨੌਜਵਾਨ ਜੇ ਸੇਧ ਲੈਣਗੇ, ਉਹ ਔਰਤ ਜਾਤੀ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਵਾਲੀ ਹੋਵੇਗੀ ਕਿਉਂਕਿ ਉਨਾਂ ਯਸ਼ੋਦਾਬੇਨ ਨਾਲ ਵਿਆਹ ਕਰਵਾ ਕੇ ਨਾ ਉਸ ਨੂੰ ਰਵਾਇਤ ਅਨੁਸਾਰ ਅਪਣਾਇਆ ਤੇ ਨਾ ਹੀ ਕਾਨੂੰਨੀ ਤੌਰ ‘ਤੇ ਤਲਾਕ ਦਿੱਤਾ ਹੈ,ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਵਰਗੇ ਉੱਚ ਅਹੁਦੇ ‘ਤੇ ਬੈਠੇ ਵਿਅਕਤੀ ਤੋਂ ਨੌਜਵਾਨ ਪੀੜੀ ਕਿਸ ਤਰਾਂ ਦੀ ਆਸ ਰੱਖ ਸਕਦੀ ਹੈ,ਉਨਾਂ ਪ੍ਰਧਾਨ ਮੰਤਰੀ ਮੋਦੀ ਨੂੰ ਅਪੀਲ ਕੀਤੀ ਕਿ ਉਹ 15 ਦਿਨਾਂ ਦੇ ਅੰਦਰ-ਅੰਦਰ ਭਾਰਤੀ ਸੰਸਕ੍ਰਿਤੀ ਨੂੰ ਅਪਣਾਉਂਦਿਆਂ ਸਤਿਕਾਰ ਸਹਿਤ ਆਪਣੀ ਪਤਨੀ ਨੂੰ ਘਰ ਲੈ ਕੇ ਆਉਣ ਜਾਂ ਫ਼ਿਰ ਕਾਨੂੰਨੀ ਤੌਰ ‘ਤੇ ਤਲਾਕ ਲਈ ਚਾਰਾਜੋਈ ਸ਼ੁਰੂ ਕਰ ਦੇਣ,ਉਨਾਂ ਚਿਤਾਵਨੀ ਦਿੱਤੀ ਕਿ ਅਜਿਹਾ ਨਾ ਹੋਣ ਦੀ ਸੂਰਤ ਵਿਚ ਉਹ ਇਸਤਰੀ ਜਾਤੀ ਦੇ ਸਨਮਾਨ ਲਈ ਸੁਪਰੀਮ ਕੋਰਟ ਦਾ ਸਹਾਰਾ ਲੈਣਗੇ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.