Skip to content
Wednesday, October 28, 2026 7°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਪ੍ਰਧਾਨ ਮੰਤਰੀ ਟਰੂਡੋ ਦੇ ਇਸ ਫੈਸਲੇ ਤੋਂ ਨਾਖੁਸ਼ ਕੈਨੇਡਾ ਦੇ ਅੱਧੇ ਲੋਕ

By Admin Published 1 min read

ਓਟਾਵਾ— ਅਮਰੀਕਾ ਵਿਚ ਜੰਗ ਅਤੇ ਅੱਤਵਾਦ ਨਾਲ ਪ੍ਰਭਾਵਿਤ ਦੇਸ਼ਾਂ ਦੇ ਵਸਨੀਕਾਂ ਦੀ ਯਾਤਰਾ ‘ਤੇ ਪਾਬੰਦੀ ਲਗਾਏ ਜਾਣ ਤੋਂ ਬਾਅਦ ਵੱਡੀ ਗਿਣਤੀ ਵਿਚ ਸ਼ਰਨਾਰਥੀ ਕੈਨਡਾ ਆ ਰਹੇ ਹਨ। ਇਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸ਼ਰਨਾਰਥੀਆਂ ਦਾ ਖੁੱਲ੍ਹੇ ਦਿਲ ਨਾਲ ਸੁਆਗਤ ਕੀਤਾ ਹੈ, ਉੱਥੇ ਕੈਨੇਡਾ ਦੇ ਲਗਭਗ ਅੱਧੇ ਲੋਕ ਇਸ ਫੈਸਲੇ ਤੋਂ ਖੁਸ਼ ਨਹੀਂ ਹਨ। 48 ਫੀਸਦੀ ਲੋਕਾਂ ਦਾ ਕਹਿਣਾ ਹੈ ਕਿ ਅਮਰੀਕਾ ਤੋਂ ਬਾਰਡਰ ਪਾਰ ਕਰਕੇ ਕੈਨੇਡਾ ਆਏ ਲੋਕਾਂ ਨੂੰ ਡਿਪੋਰਟ ਕਰਕੇ ਵਾਪਸ ਭੇਜਿਆ ਜਾਵੇ। ਇਨ੍ਹਾਂ ਲੋਕਾਂ ਨੇ ਪ੍ਰਧਾਨ ਮੰਤਰੀ ਟਰੂਡੋ ਦੇ ਇਸ ਸਮੱਸਿਆ ਨਾਲ ਨਜਿੱਠਣ ਦੇ ਤਰੀਕੇ ‘ਤੇ ਵੀ ਸਵਾਲ ਚੁੱਕੇ ਹਨ। ਇਹ ਖੁਲਾਸਾ ਇਕ ਸਰਵੇਖਣ ਵਿਚ ਹੋਇਆ ਹੈ।

ਦੱਸਿਆ ਜਾ ਰਿਹਾ ਹੈ ਕਿ 10 ‘ਚੋਂ ਲਗਭਗ 4 ਲੋਕਾਂ ਦਾ ਕਹਿਣਾ ਹੈ ਕਿ ਇਹ ਲੋਕ ਕੈਨੇਡਾ ਨੂੰ ਘੱਟ ਸੁਰੱਖਿਅਤ ਬਣਾ ਰਹੇ ਹਨ। ਬੀਤੇ ਮਹੀਨਿਆਂ ਅਫਰੀਕਾ ਅਤੇ ਮੱਧ ਪੂਰਬੀ ਦੇਸ਼ਾਂ ਦੇ ਨਾਗਰਿਕਾਂ ਦਾ ਵੱਡੀ ਗਿਣਤੀ ਵਿਚ ਕੈਨੇਡਾ ਆਉਣਾ ਇਕ ਵੱਡਾ ਮੁੱਦਾ ਬਣਿਆ ਹੋਇਆ ਹੈ। ਇਹ ਲੋਕ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਆ ਰਹੇ ਸ਼ਰਨਾਰਥੀਆਂ ਤੋਂ ਪਰੇਸ਼ਾਨ ਹਨ। ਟਰੂਡੋ ਦੀ ਲਿਬਰਲ ਸਰਕਾਰ ਲਈ ਇਹ ਵਧੀਆ ਸੰਕੇਤ ਨਹੀਂ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp