ਪ੍ਰਧਾਨ ਮੰਤਰੀ ਨੂੰ ਵੀ ਤਲਬ ਕਰੇ ਕਮੇਟੀ : ਭਗਵੰਤ ਮਾਨ

ਨਵੀਂ ਦਿੱਲੀ, (ਅਮਨਦੀਪ ਸਿੰਘ) : ਸੰਸਦ ਦੀ ਵੀਡੀਉ ਬਣਾਉਣ ਦੇ ਵਿਵਾਦ ਵਿਚ ਫਸੇ ਆਮ ਆਦਮੀ ਪਾਰਟੀ ਦੇ ਐਮ.ਪੀ.ਭਗਵੰਤ ਮਾਨ ਨੇ ਅੱਜ ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਵੀ ਪੜਤਾਲ ਕੀਤੀ ਜਾਵੇ ਕਿਉਂਕਿ ਉਨ੍ਹਾਂ ਪਾਕਿਸਤਾਨੀ ਖ਼ੁਫ਼ੀਆ ਏਜੰਸੀ ਆਈ.ਐਸ.ਆਈ. ਨੂੰ ਪਠਾਨਕੋਟ ਹਵਾਈ ਫ਼ੌਜ ਅੱਡੇ ਜਿਥੇ ਅਤਿਵਾਦੀ ਹਮਲਾ ਹੋਇਆ ਸੀ, ਵਿਖੇ ਸੱਦ ਕੇ, ਉਥੋਂ ਦਾ ਦੌਰਾ ਕਰਵਾਇਆ ਸੀ ਜਿਸ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੈ।

ਲੋਕ ਸਭਾ ਸਪੀਕਰ ਨੂੰ ਭੇਜੀ ਚਿੱਠੀ ਵਿਚ ਭਗਵੰਤ ਮਾਨ ਨੇ ਕਿਹਾ ਕਿ ਮੇਰੇ ਵਿਰੁਧ ਪੜਤਾਲੀਆ ਕਮੇਟੀ ਪ੍ਰਧਾਨ ਮੰਤਰੀ ਨੂੰ ਵੀ ਤਲਬ ਕਰੇ।ਉਨ੍ਹਾਂ ਕਿਹਾ, “ਜੇ ਮੈਂ ਦੋਸ਼ੀ ਹਾਂ ਤਾਂ ਪ੍ਰਧਾਨ ਮੰਤਰੀ ਮੇਰੇ ਤੋਂ ਸੌ ਗੁਣਾਂ ਵੱਧ ਦੋਸ਼ੀ ਹਨ।”
ਮਾਨ ਨੇ ਕਿਹਾ ਕਿ ਦੋ ਜਨਵਰੀ ਨੂੰ ਹਵਾਈ ਅੱਡੇ ‘ਤੇ ਹੋਏ ਅਤਿਵਾਦੀ ਹਮਲੇ ਦੀ ਜਾਂਚ ਲਈ ਆਈਐਸਆਈ ਨੂੰ ਬੁਲਾਉਣ ਕਾਰਨ ਪ੍ਰਧਾਨ ਮੰਤਰੀ ਉਨ੍ਹਾਂ ਦੀ ਤੁਲਨਾ ਵਿਚ ‘100 ਗੁਣਾਂ ਵੱਧ ਦੋਸ਼ੀ’ ਹਨ। ਅਸੀਂ ਹਮਲੇ ਵਿਚ ਸੱਤ ਸੁਰੱਖਿਆ ਮੁਲਾਜ਼ਮਾਂ ਗਵਾ ਦਿਤੇ ਸਨ। ਮਾਨ ਨੇ ਦੋਸ਼ ਲਾਇਆ ਕਿ 2001 ਵਿਚ ਆਈਐਸਆਈ ਨੇ ਸੰਸਦ ਦੀ ਇਮਾਰਤ ‘ਤੇ ਹਮਲਾ ਕੀਤਾ ਸੀ ਅਤੇ 2016 ਵਿਚ ਇਸ ਨੇ ਪਠਾਨਕੋਟ ਹਵਾਈ ਫ਼ੌਜ ਅੱਡੇ ‘ਤੇ ਹਮਲਾ ਕੀਤਾ। ਪ੍ਰਧਾਨ ਮੰਤਰੀ ਨੇ ਉਸੇ ਆਈਐਸਆਈ ਨੂੰ ਸੱਦਾ ਦਿਤਾ ਅਤੇ ਉਨ੍ਹਾਂ ਨੂੰ ਹਵਾਈ ਅੱਡੇ ਕੋਲ ਜਾਣ ਦਿਤਾ। ਆਈਐਸਆਈ ਨੇ ਹਵਾਈ ਫ਼ੌਜ ਅੱਡੇ ਦਾ ਨਕਸ਼ਾ ਤਿਆਰ ਕੀਤਾ ਤੇ ਚਲੀ ਗਈ।

ਉਨ੍ਹਾਂ ਲਿਖਿਆ, ”ਕੀ ਇਹ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਨਹੀਂ ਹੈ? ਕੀ ਮੇਰਾ ਵੀਡੀਉ ਦੇਸ਼ ਦੀ ਸੁਰੱਖਿਆ ਲਈ ਖ਼ਤਰਾ ਹੈ ਜਾਂ ਪ੍ਰਧਾਨ ਮੰਤਰੀ ਦਾ ਆਈਐਸਆਈ ਨੂੰ ਸੱਦਾ ਦੇਣਾ ਅਤੇ ਉਨ੍ਹਾਂ ਨੂੰ ਹਵਾਈ ਅੱਡੇ ਦੇ ਨੇੜੇ ਲੈ ਕੇ ਜਾਣਾ ਦੇਸ਼ ਲਈ ਵੱਡਾ ਖ਼ਤਰਾ ਹੈ?” ਉਨ੍ਹਾਂ ਕਿਹਾ ਕਿ ਕਮੇਟੀ ਨੂੰ ਉਨ੍ਹਾਂ ਨਾਲ ਪ੍ਰਧਾਨ ਮੰਤਰੀ ਨੂੰ ਵੀ ਤਲਬ ਕਰਨਾ ਚਾਹੀਦਾ। ਪੈਨਲ ਨੇ ਕਲ ਸੰਗਰੂਰ ਤੋਂ ਸੰਸਦ ਮੈਂਬਰ ਨੂੰ ਇਸ ਦੋਸ਼ ਦਾ ਜਵਾਬ ਦੇਣ ਲਈ 28 ਜੁਲਾਈ ਤਕ ਦਾ ਸਮਾਂ ਦਿਤਾ ਹੈ ਕਿ ਉਨ੍ਹਾਂ ਦੇ ਇਸ ਕਦਮ ਨਾਲ ਸੰਸਦ ਦੀ ਸੁਰੱਖਿਆ ਨਾਲ ਸਮਝੌਤਾ ਹੋਇਆ ਹੈ। ਨਾਲ ਹੀ ਮਾਹਰਾਂ ਦੀ ਰਾਏ ਲੈਣ ਦਾ ਵੀ ਫ਼ੈਸਲਾ ਕੀਤਾ ਗਿਆ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.