ਪ੍ਰਧਾਨ ਮੰਤਰੀ ਬਣਦਿਆਂ ਹੀ ਇਮਰਾਨ ਖ਼ਾਨ ਦਾ ਅਗਲਾ ਨਿਸ਼ਾਨਾ ਕਸ਼ਮੀਰ

ਇਸਲਾਮਾਬਾਦ: ਪਾਕਿਸਤਾਨ ਦੇ ਨਵੇਂ ਬਣੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਕਸ਼ਮੀਰ ਮੁੱਦੇ ਸਮੇਤ ਸਾਰੇ ਮੱਤਭੇਦਾਂ ਨੂੰ ਸੁਲਝਾਉਣ ਲਈ ਪਾਕਿਸਤਾਨ ਤੇ ਭਾਰਤ ਨੂੰ ਗੱਲਬਾਤ ਵਿੱਚ ਸ਼ਾਮਲ ਹੋਣ ਦੀ ਗੱਲ ਕਹੀ ਹੈ। ਇਮਰਾਨ ਨੇ ਮੰਗਲਵਾਰ ਸ਼ਾਮ ਦੋਵਾਂ ਦੇਸ਼ਾਂ ਦਰਮਿਆਨ ਸਬੰਧਾਂ ਨੂੰ ਆਮ ਬਣਾਉਣ ਲਈ ਵਪਾਰ ਸ਼ੁਰੂ ਕਰਨ ਦੀ ਗੱਲ ਵੀ ਕਹੀ।
ਬੀਤੇ ਸ਼ਨੀਵਾਰ ਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕਣ ਤੋਂ ਬਾਅਦ ਭਾਰਤ-ਪਾਕਿ ਸਬੰਧਾਂ ‘ਤੇ ਪਹਿਲੇ ਬਿਆਨ ਵਿੱਚ ਇਮਰਾਨ ਨੇ ਕਿਹਾ ਸੀ ਕਿ ਗ਼ਰੀਬੀ ਨੂੰ ਖ਼ਤਮ ਕਰਨ ਤੇ ਉਪ ਮਹਾਦੀਪ ਦੇ ਲੋਕਾਂ ਨੂੰ ਵਿਕਾਸ ਲਈ ਗੱਲਬਾਤ ਰਾਹੀਂ ਮੱਤਭੇਦਾਂ ਨੂੰ ਸੁਲਝਾਉਣਾ ਤੇ ਵਪਾਰ ਕਰਨਾ ਹੈ।
ਇਮਰਾਨ ਨੇ ਇਹ ਵਿਚਾਰ ਆਪਣੇ ਦੋਸਤ ਤੇ ਕ੍ਰਿਕਟ ਦੇ ਸਾਥੀ ਖਿਡਾਰੀ ਰਹਿ ਚੁੱਕੇ ਨਵਜੋਤ ਸਿੰਘ ਸਿੱਧੂ ਦੀ ਪਾਕਿਸਤਾਨ ਫੇਰੀ ਤੋਂ ਬਾਅਦ ਪੈਦਾ ਹੋਏ ਵਿਵਾਦ ਨੂੰ ਸ਼ਾਂਤ ਕਰਨ ਦੌਰਾਨ ਵੀ ਪ੍ਰਗਟ ਕੀਤੇ ਸਨ। ਉਨ੍ਹਾਂ ਸਿੱਧੂ ਦੇ ਪਾਕਿਸਤਾਨ ਆਉਣ ਦਾ ਧੰਨਵਾਦ ਵੀ ਕੀਤਾ ਤੇ ਉਨ੍ਹਾਂ ਦੀ ਆਲੋਚਨਾ ਕਰਨ ਵਾਲਿਆਂ ਨੂੰ ਜਵਾਬ ਵੀ ਦਿੱਤਾ। ਸਿੱਧੂ ਇਮਰਾਨ ਦੇ ਸਹੁੰ ਚੁੱਕ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਪਾਕਿਸਤਾਨ ਗਏ ਸਨ ਤੇ ਉੱਥੇ ਫ਼ੌਜ ਮੁਖੀ ਜਾਵੇਦ ਕਮਰ ਬਾਜਵਾ ਨਾਲ ਗਲੇ ਮਿਲ ਕੇ ਵੱਡਾ ਵਿਵਾਦ ਸਹੇੜ ਲਿਆ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.