ਕਰਮਜੀਤ ਸਿੰਘ ਆਜ਼ਾਦ, ਸ੍ਰੀ ਮਾਛੀਵਾੜਾ ਸਾਹਿਬ : ਹਲਕਾ ਸਮਰਾਲਾ ‘ਚ ਆਮ ਆਦਮੀ ਪਾਰਟੀ ਵੱਲੋਂ 5 ਹੋਰ ਆਗੂਆਂ ਨੂੰ ਬਲਾਕ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਮਾਛੀਵਾੜਾ ਤੋਂ ਪਾਰਟੀ ਦੇ ਸੀਨੀਅਰ ਆਗੂ ਪ੍ਰਵੀਨ ਮੱਕੜ ਨੂੰ ਇਹ ਅਹੁਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਗੁਰਮੁਖ ਸਿੰਘ, ਹਰਵਿੰਦਰ ਸਿੰਘ, ਜਗਤਾਰ ਸਿੰਘ, ਸਰੋਜ ਬੈਂਸ ਵੀ ਬਲਾਕ ਪ੍ਰਧਾਨ ਨਿਯੁਕਤ ਕੀਤੇ ਗਏ ਹਨ। ਪ੍ਰਵੀਨ ਮੱਕੜ ਨੇ ਕਿਹਾ ਕਿ ਉਹ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਤੇ ਹਲਕਾ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੇ ਨਿਰਦੇਸ਼ਾਂ ਤਹਿਤ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।