ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅਕਾਲੀ ਦਲ ਦੇ ਪੰਜਾਬ ਤੋਂ ਬਾਹਰ ਚੋਣਾਂ ਲੜਨ ਦੇ ਫੈਸਲੇ ‘ਤੇ ਤਨਜ਼ ਕੱਸਿਆ ਹੈ। ਸਿੱਧੂ ਨੇ ਕਿਹਾ ਕਿ ਅਕਾਲੀਆਂ ਨੂੰ ਪੰਜਾਬੀਆਂ ਨੇ ਨਕਾਰ ਦਿੱਤਾ ਹੈ, ਜਿਸ ਤੋਂ ਡਰਦੇ ਉਹ ਪੰਜਾਬ ਛੱਡ ਕੇ ਭੱਜ ਗਏ ਹਨ।
ਸਿੱਧੂ ਨੇ ਕਿਹਾ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੋਂ ਬਾਅਦ ਲੋਕਾਂ ਨੇ ਅਕਾਲੀ ਦਲ ਨੂੰ ਨਕਾਰ ਦਿੱਤਾ ਹੈ। ਇਸ ਕਰਕੇ ਹੁਣ ਉਹ ਉੱਤਰ ਪ੍ਰਦੇਸ਼ ਵਿੱਚ ਚੋਣ ਲੜਨ ਜਾ ਰਹੇ ਹਨ। ਸਿੱਧੂ ਨੇ ਅਕਾਲੀ ਦਲ ਨੂੰ ਚੈਲੇਂਜ ਕੀਤਾ ਕਿ ਬੇਅਦਬੀ ਰਿਪੋਰਟ ਦਾ ਵਿਰੋਧ ਕਰ ਰਹੇ ਅਕਾਲੀਆਂ ਵਿੱਚ ਜੇ ਹਿੰਮਤ ਹੈ ਤਾਂ ਹੁਣ ਆਉਣ ਵਾਲੀਆਂ ਚੋਣਾਂ ਪੰਜਾਬ ਤੋਂ ਲੜ ਕੇ ਵਿਖਾਉਣ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


