ਕੈਨੇਡਾ ਦੀ ਮੈਂਬਰ ਪਾਰਲੀਮੈਂਟ ਰੂਬੀ ਸਹੋਤਾ ਨੇ ਪੰਜਾਬ ਵਿਚ ਹੋ ਰਹੀ ਪੰਜਾਬੀ ਦੀ ਬੇਕਦਰੀ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਉਹ ਪਹਿਲਾ ਵੀਂ 6-7 ਵਾਰੀ ਪੰਜਾਬ ਆ ਚੁੱਕੀ ਹੈ। ਪੰਜਾਬ ਵਿਚ ਪੰਜਾਬੀ ਦੀ ਬੇਕਦਰੀ ਹੁੰਦੀ ਦੇਖਦੀ ਹੈ ਤਾਂ ਉਸ ਨੂੰ ਬਹੁਤ ਦੁੱਖ ਹੁੰਦਾ ਹੈ ਜਦਕਿ ਕੈਨੇਡਾ ਵਸਦੇ ਸਿੱਖ ਧਰਮ ਦੇ ਲੋਕ ਪੰਜਾਬੀ ਦੀ ਬਹੁਤ ਕਦਰ ਤੇ ਮਾਣ ਕਰਦੇ ਹਨ ਕਿਉਂਕਿ ਉਹ ਪੰਜਾਬੀ ਤੋਂ ਟੁੱਟੇ ਹੋਏ ਹਨ ਅਤੇ ਅਪਣੀ ਮਾਂ ਬੋਲੀ ਪੰਜਾਬੀ ਨਾਲ ਜੁੜੇ ਰਹਿਣ ਲਈ ਉਹ ਬਹੁਤ ਸਖ਼ਤ ਮਿਹਨਤ ਕਰਦੇ ਹਨ। ਉਥੋ ਦੇ ਬੱਚੇ ਭੰਗੜਾ, ਗਿੱਧਾ ਤੇ ਕੀਰਤਨ ਸਿਖਦੇ ਹਨ ਅਤੇ ਵਿਸ਼ੇਸ਼ ਤੌਰ ‘ਤੇ ਪੰਜਾਬੀ ਨਾਲ ਜੁੜੇ ਰਹਿਣ ਲਈ ਖ਼ਾਲਸਾ ਸਕੂਲ ਵੀ ਖੋਲ੍ਹੇ ਗਏ ਹਨ।ਪੰਜਾਬੀ ਯੂਨੀਵਰਸਟੀ ਵਿਚ ਪੁਸਤਕ ਮੇਲੇ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੀ ਰੂਬੀ ਸਹੋਤਾ ਨੇ ਕਿਹਾ ਕਿ ਪੰਜਾਬ ਜਿਹੜਾ ਪੰਜਾਬੀ ਅਤੇ ਪੰਜਾਬੀਅਤ ਦਾ ਜਨਮਦਾਤਾ ਹੈ, ਇਥੋ ਦੇ ਲੋਕਾਂ ਨੂੰ ਪੰਜਾਬੀ ‘ਤੇ ਬਹੁਤ ਫ਼ਖਰ ਹੋਣਾ ਚਾਹੀਦਾ ਹੈ ਅਤੇ ਅੰਗਰੇਜ਼ੀ ਨੂੰ ਅਹਿਮੀਅਤ ਦੇਣ ਦੇ ਬਜਾਏ ਵੱਧ ਤੋਂ ਵੱਧ ਪੰਜਾਬੀ ਬੋਲਣੀ ਚਾਹੀਦੀ ਹੈ ।ਬਲਕਿ ਬਾਹਰਲੇ ਰਾਜਾ ਤੋਂ ਕੰਮ ਕਰਨ ਲਈ ਆਉਣ ਵਾਲੇ ਪ੍ਰਵਾਸੀਆਂ ਨੂੰ ਵੀ ਪੰਜਾਬੀ ਸਿਖਾਉਣੀ ਚਾਹੀਦੀ ਹੈ ਅਤੇ ਸਾਨੂੰ ਅੰਤਰ-ਰਾਸ਼ਟਰੀ ਪੱਧਰ ‘ਤੇ ਸੋਚਣਾ ਚਾਹੀਦਾ ਹੈ ਕਿ ਅਸੀਂ ਅਪਣੀ ਮਾਂ ਬੋਲੀ ਪੰਜਾਬੀ ਨੂੰ ਕਿਵੇਂ ਉੱਪਰ ਲੈ ਕੇ ਆਉਣਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਦਿਲ ਵਿਚ ਪੰਜਾਬੀ ਲਈ ਇਕ ਚੀਸ ਉੱਠਦੀ ਹੈ ਕਿ ਅਸੀਂ ਵੀ ਅਪਣੇ ਧਰਮ, ਕਲਚਰ ਅਤੇ ਸਭਿਆਚਾਰ ਨਾਲ ਕਿਵੇਂ ਜੁੜੇ ਰਹਿਏ।
ਪੰਜਾਬੀ ਯੂਨੀਵਰਸਟੀ ਨੇ ਅੰਤਰ-ਰਾਸ਼ਟਰੀ ਪੱਧਰ ‘ਤੇ ਪੰਜਾਬੀ ਨੂੰ ਇਕ ਵਿਲੱਖਣ ਜਗ੍ਹਾ ਦਿਤੀ ਹੈ। ਇਸ ਯੂਨੀਵਰਸਟੀ ਨਾਲ ਸਬੰਧਤ ਬਹੁਤ ਨਾਮਵਰ ਹਸਤੀਆਂ ਕੈਨੇਡਾ ਵਿਚ ਵੀ ਉੱਚ ਅਹੁਦਿਆਂ ‘ਤੇ ਬਿਰਾਜਮਾਨ ਹਨ। ਇਸੇ ਦਾ ਨਤੀਜਾ ਹੈ ਕਿ ਅੱਜ ਪੰਜਾਬੀ ਨੂੰ ਕੈਨੇਡਾ ਵਿਚ ਤੀਸਰੀ ਭਾਸ਼ਾ ਦਾ ਦਰਜਾ ਪ੍ਰਾਪਤ ਹੋਇਆ ਹੈ। ਰੂਬੀ ਸਹੋਤਾ ਨੇ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਮੁਲਾਕਾਤ ਦੇ ਬਹੁਤ ਸਾਰਥਕ ਨਤੀਜੇ ਸਾਹਮਣੇ ਆਉਣਗੇ ਅਤੇ ਦੋਵੇ ਦੇਸ਼ਾਂ ਦੇ ਰਿਸ਼ਤੇ ਮਜ਼ਬੂਤ ਹੋਣਗੇ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


