ਗੁਰਬਚਨ ਸਿੰਘ ਬੌਂਦਲੀ, ਸਮਰਾਲਾ : ਪੰਜਾਬੀਆ ਨੇ ਵਿਦੇਸ਼ਾਂ ‘ਚ ਵੱਡੀ ਮਿਹਨਤ ਸਦਕਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ‘ਚ ਵੀ ਪੰਜਾਬੀਆਂ ਨੇ ਵੱਡੀਆਂ ਮੱਲਾਂ ਮਾਰ ਲਈਆਂ ਹਨ। ਸਮਰਾਲਾ ਦੇ ਨਜਦੀਕੀ ਪਿੰਡ ਹਰਿਓਂ ਦੇ ਨੌਜਵਾਨ ਨੇ ਇਟਲੀ ‘ਚ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ। ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ ‘ਚ ਭਰਤੀ ਹੋ ਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲਾਂ ਅਰਸ਼ਪ੍ਰੀਤ ਸਿੰਘ ਭੁੱਲਰ ਜੋ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ, ਉੱਥੇ ਉਸਦਾ ਮਨ ਨਾ ਲੱਗਾ ਤਾਂ ਉਹ ਵਾਪਸ ਆ ਕੇ ਇਟਲੀ ਚਲਾ ਗਿਆ, ਜੋ ਅੱਜਕੱਲ੍ਹ ਇਟਲੀ ਦੇ ਸ਼ਹਿਰ ਮੋਦਨੇ ‘ਚ ਰਹਿੰਦੇ ਹਨ। ਪਿਤਾ ਸੁਰਿੰਦਰ ਸਿੰਘ ਭੁੱਲਰ ਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ‘ਚ ਨੌਕਰੀ ਪ੍ਰਾਪਤ ਕੀਤੀ ਹੈ।

ਪੱਤਰਕਾਰ ਨਾਲ ਗੱਲਬਾਤ ਕਰਦਿਆਂ ਪਿਤਾ ਸੁਰਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਉਨ੍ਹਾਂ ਦਾ ਸਪੁੱਤਰ ਪੜ੍ਹਾਈ ‘ਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ‘ਚ ਪੰਜਾਬੀ ਭਾਈਚਾਰੇ ਦਾ ਨਾਂ ਰੌਸ਼ਨ ਕੀਤਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ‘ਚ ਟਰਾਂਸਲੇਟਰ ਦੇ ਤੌਰ ‘ਤੇ ਨੌਕਰੀ ਕਰ ਰਹੇ ਹਨ।

ਇਸ ਮੌਕੇ ਪਿੰਡ ਹਰਿਓਂ ਵਿਖੇ ਰਹਿ ਰਹੈ ਅਰਸ਼ਦੀਪ ਦੇ ਦਾਦਾ ਹਰਪਾਲ ਸਿੰਘ ਭੁੱਲਰ, ਦਾਦੀ ਗੁਰਮੀਤ ਕੌਰ ਅਤੇ ਹੋਰ ਪਰਿਵਾਰਕ ਜੀਆਂ ਨੂੰ ਹਰ ਪਾਸਿਓਂ ਮੁਬਾਰਕਾਂ ਮਿਲ ਰਹੀਆਂ ਹਨ। ਇਸ ਮੌਕੇ ਸਮੂਹ ਪਿੰਡ ਨਿਵਾਸੀਆਂ ਅਤੇ ਇਲਾਕਾ ਨਿਵਾਸੀਆਂ ਨੇ ਆ ਕੇ ਪਰਿਵਾਰ ਦਾ ਮੂੰਹ ਮਿੱਠਾ ਕਰਵਾਇਆ ਤੇ ਖੁਸ਼ੀ ਸਾਂਝੀ ਕੀਤੀ। ਅਰਸ਼ਦੀਪ ਦੇ ਘਰ ਆ ਖੁਸ਼ੀ ਪ੍ਰਗਟ ਕਰਨ ਵਾਲਿਆਂ ਵਿੱਚ ਪ੍ਰਮੁੱਖ ਤੌਰ ‘ਤੇ ਬਲਵੀਰ ਸਿੰਘ ਜਨਰਲ ਮੈਨੇਜਰ, ਮਲਕੀਤ ਸਿੰਘ, ਮੇਜਰ ਸਿੰਘ ਭੁੱਲਰ, ਡਾ. ਬਲਵਿੰਦਰ ਸਿੰਘ ਭੱਟੀ, ਸੰਪੂਰਨ ਸਿੰਘ, ਬਚਿੱਤਰ ਸਿੰਘ, ਗੁਰਮਿੰਦਰ ਸਿੰਘ ਭੱਟੀ, ਅਮਰਜੀਤ ਸਿੰਘ, ਸਿਕੰਦਰ ਸਿੰਘ, ਕੁਲਮਿੰਦਰ ਸਿੰਘ, ਬਲਜੀਤ ਕੌਰ, ਗੁਰਮੀਤ ਕੌਰ ਆਦਿ ਹਾਜ਼ਰ ਸਨ।

ਸਮੂਹ ਪਰਿਵਾਰ ਨੂੰ ਇਟਲੀ ਤੋਂ ਵੀ ਪੰਜਾਬੀ ਭਾਈਚਾਰੇ ਵੱਲੋਂ ਮੁਬਾਰਕਾਂ ਮਿਲ ਰਹੀਆਂ ਹਨ,ਜਿਨ੍ਹਾਂ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋ ਮੁੱਖ ਸੇਵਾਦਾਰ ਭਾਈ ਸੁਖਵਿੰਦਰ ਸਿੰਘ, ਭਾਈ ਬਹਾਦਰ ਸਿੰਘ, ਹੈਡ ਗ੍ਰੰਥੀ ਭਾਈ ਤਰਸੇਮ ਸਿੰਘ, ਜੱਥੇਦਾਰ ਗੁਰਚਰਨ ਸਿੰਘ ਭੁੰਗਰਨੀ, ਅਜਾਦ ਸਿੰਘ, ਸੁਖਪਾਲ ਸਿੰਘ, ਬਲਵਿੰਦਰ ਸਿੰਘ ਬੱਬੀ, ਗੁਰਬਿੰਦਰ ਸਿੰਘ, ਜਤਿੰਦਰ ਸਿੰਘ, ਬਲਦੇਵ ਸਿੰਘ, ਸੁਰਜੀਤ ਸਿੰਘ, ਹਰਦੀਪ ਸਿੰਘ ਬੋਦਲ, ਸੁਖਵਿੰਦਰ ਸਿੰਘ, ਜਸਪਾਲ ਭੁੰਗਰਨੀ, ਪ੍ਰਥਮਨਦੀਪ ਸਿੰਘ, ਪਰਮਿੰਦਰ ਸਿੰਘ, ਹਰਜੀਤ ਸਿੰਘ, ਮਨਜਿੰਦਰ ਸਿੰਘ ਅਤੇ ਜੋਧਾ ਸਿੰਘ ਆਦਿ ਸ਼ਾਮਿਲ ਸਨ। । ਉਹਨਾਂ ਨੇ ਪਰਿਵਾਰ ਨੂੰ ਮੁਬਾਰਕ ਦਿੰਦਿਆ ਕਿਹਾ ਕਿ ਪੰਜਾਬੀਆਂ ਦੀ ਨਵੀਂ ਪੀੜੀ ਇਟਲੀ ਵਿੱਚ ਤਰੱਕੀ ਦੇ ਰਾਹ ਤੇ ਹੈ।