ਪੁਨੀਤ ਬਾਵਾ, ਲੁਧਿਆਣਾ: ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਗੇਟ ਨੰਬਰ ਦੋ ‘ਤੇ ਅੱਜ ਅਧਿਆਪਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ। ਅਧਿਆਪਕਾਂ ਨੇ ਮੁੱਖ ਮੰਤਰੀ ਤੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜੀ ਵੀ ਕੀਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਉਨ੍ਹਾਂ ਨਾਲ ਕਈ ਵਾਰ ਵਾਅਦੇ ਕੀਤੇ ਗਏ ਪਰ ਸਰਕਾਰ ਦਾ ਇੱਕ ਵੀ ਵਾਅਦਾ ਵਫਾ ਨਹੀਂ ਹੋਇਆ। ਅਧਿਆਪਕਾਂ ਨੇ ਆਪਣੇ ਹੱਥਾਂ ਵਿੱਚ ਵੱਖ ਵੱਖ ਸਲੋਗਨ ਲਿਖੀਆਂ ਤਖਤੀਆਂ ਵੀ ਫੜੀਆਂ ਹੋਈਆਂ ਸਨ। ਪ੍ਰਦਰਸ਼ਨਕਾਰੀ ਮਹਾਡਿਬੇਟ ਵਾਲੀ ਥਾਂ ਵਿੱਚ ਦਾਖਲ ਹੋਣਾ ਚਾਹੁੰਦੇ ਸਨ ਪਰ ਪੁਲਿਸ ਨੇ ਉਹਨਾਂ ਨੂੰ ਦਾਖਲ ਨਹੀਂ ਹੋਣ ਦਿੱਤਾ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


