ਜਾ.ਸ, ਲੁਧਿਆਣਾ : ਪੰਜਾਬ ’ਚ ਕੜਾਕੇ ਦੀ ਠੰਢ ਪੈ ਰਹੀ ਹੈ। ਬੁੱਧਵਾਰ ਨੂੰ ਕਈ ਜ਼ਿਲ੍ਹਿਆਂ ’ਚ ਘੱਟੋ-ਘੱਟ ਤਾਪਮਾਨ ਘਟ ਕੇ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਫ਼ਰੀਦਕੋਟ ਤੇ ਅੰਮ੍ਰਿਤਸਰ ਸਭ ਤੋਂ ਠੰਢੇ ਰਹੇ, ਜਿੱਥੇ ਤਾਪਮਾਨ ਕ੍ਰਮਵਾਰ 6.5 ਡਿਗਰੀ ਤੇ 6.6 ਡਿਗਰੀ ਦਰਜ ਕੀਤਾ ਗਿਆ। ਫ਼ਿਰੋਜ਼ਪੁਰ ’ਚ ਘੱਟੋ-ਘੱਟ ਤਾਪਮਾਨ 7.4, ਮੋਗਾ ’ਚ 7.5, ਬਰਨਾਲਾ ’ਚ 7.8, ਬਠਿੰਡਾ ਤੇ ਗੁਰਦਾਸਪੁਰ ’ਚ 8.0, ਰੂਪਨਗਰ ਤੇ ਪਠਾਨਕੋਟ ’ਚ 8.9, ਚੰਡੀਗੜ੍ਹ ’ਚ 10.7 ਤੇ ਲੁਧਿਆਣਾ ’ਚ 11.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਲੁਧਿਆਣਾ ’ਚ ਘੱਟੋ-ਘੱਟ ਤਾਪਮਾਨ ਆਮ ਨਾਲੋਂ 4.2 ਡਿਗਰੀ ਸੈਲਸੀਅਸ ਘੱਟ ਸੀ। ਦੂੁਜੇ ਪਾਸੇ ਮੌਸਮ ਵਿਭਾਗ ਦੇ ਪੂਰਵ ਅਨੁਮਾਨ ਅਨੁਸਾਰ ਵੀਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਸੰਘਣੀ ਧੁੰਦ ਛਾਈ ਰਹਿ ਸਕਦੀ ਹੈ। 10 ਦਸੰਬਰ ਤੱਕ ਦਿਨ ਸਮੇਂ ਧੁੱਪ ਖਿੜੀ ਰਹੇਗੀ। 11 ਦਸੰਬਰ ਤੋਂ ਮੌਸਮ ਬਦਲੇਗਾ। ਇਸ ਦੌਰਾਨ ਕਈ ਜ਼ਿਲ੍ਹਿਆਂ ’ਚ ਬੱਦਲ ਛਾਏ ਰਹਿ ਸਕਦੇ ਹਨ ਤੇ ਕਈ ਥਾਈਂ ਆਮ ਤੋਂ ਦਰਮਿਆਨਾ ਮੀਂਹ ਪੈਣ ਦੀ ਸੰਭਾਵਨਾ ਹੈ।