Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਪੰਜਾਬ ‘ਚ ਜਲ ਸੰਕਟ ਹੋਰ ਡੂੰਘਾ ਹੋਣ ਦੇ ਆਸਾਰ

By uscreative Published 2 min read

ਚੰਡੀਗੜ੍ਹ:- ਮੌਸਮ ਮਾਹਿਰਾਂ ਦੀ ਬਰਸਾਤ ਸਾਧਾਰਨ ਤੋਂ ਵੱਧ ਰਹਿਣ ਦੀ ਭਵਿੱਖਬਾਣੀ ਦੇ ਉਲਟ ਪੰਜਾਬ ਵਿੱਚ ਸਾਧਾਰਨ ਨਾਲੋਂ 28 ਫ਼ੀਸਦ ਬਰਸਾਤ ਘੱਟ ਹੋਈ ਹੈ। ਮੌਨਸੂਨ ਦੇ ਅਗਲੇ ਦੋ ਦਿਨਾਂ ਅੰਦਰ ਵਾਪਸ ਚਲੇ ਜਾਣ ਦੀ ਸੰਭਾਵਨਾ ਹੈ। ਪੰਜਾਬ ਵਿੱਚ ਧਰਤੀ ਹੇਠਲੇ ਪਾਣੀ ਦਾ ਪੱਧਰ ਹੋਰ ਹੇਠਾਂ ਜਾਣ ਅਤੇ ਟਿਊਬਵੈੱਲ ਡੂੰਘੇ ਕਰਨ ਦੀ ਮਜਬੂਰੀ ਕਾਰਨ ਕਰਜ਼ੇ ਦੇ ਮੱਕੜ ਜਾਲ ਵਿੱਚ ਫਸੀ ਕਿਸਾਨੀ ਦਾ ਸੰਕਟ ਹੋਰ ਵੀ ਗੰਭੀਰ ਹੋ ਸਕਦਾ ਹੈ।

ਮੌਸਮ ਵਿਭਾਗ ਅਨੁਸਾਰ ਪੰਜਾਬ ਵਿੱਚ 1 ਜੂਨ ਤੋਂ 30 ਸਤੰਬਰ ਤੱਕ ਦੇ ਮੌਨਸੂਨ ਸੀਜ਼ਨ ਦੌਰਾਨ 491.5 ਮਿਲੀਮੀਟਰ ਬਰਸਾਤ ਹੁੰਦੀ ਤਾਂ ਇਸ ਨੂੰ ਸਾਧਾਰਨ ਮੰਨਿਆ ਜਾਣਾ ਸੀ, ਪਰ ਇਸ ਸਮੇਂ ਦੌਰਾਨ ਮਹਿਜ਼ 351.44 ਐਮਐਮ ਬਰਸਾਤ ਹੀ ਹੋਈ। ਇਸ ਤਰ੍ਹਾਂ ਕਰੀਬ 28 ਫ਼ੀਸਦ ਘੱਟ ਬਰਸਾਤ ਕਰਕੇ ਸੂਬੇ ਅੰਦਰ ਪਾਣੀ ਦਾ ਸੰਕਟ ਹੋਰ ਡੂੰਘਾ ਹੋਣ ਦੇ ਆਸਾਰ ਹਨ। ਮੌਸਮ ਵਿਭਾਗ ਦੇ ਚੰਡੀਗੜ੍ਹ ਦਫ਼ਤਰ ਦੇ ਡਾਇਰੈਕਟਰ ਸੁਰਿੰਦਰ ਕੁਮਾਰ ਅਨੁਸਾਰ ਬਹੁਤ ਸਾਰੇ ਖੇਤਰਾਂ ਵਿੱਚੋਂ ਮੌਨਸੂਨ ਵਾਪਸ ਚਲੀ ਗਈ ਹੈ ਜਦਕਿ ਪੰਜਾਬ ਵਿੱਚੋਂ ਇਹ ਅਗਲੇ ਦੋ ਦਿਨਾਂ ਵਿੱਚ ਰੁਖ਼ਸਤ ਹੋ ਜਾਵੇਗੀ।

ਪੰਜ ਪਾਣੀਆਂ ਵਾਲੇ ਪੰਜਾਬ ਦਾ 73 ਫ਼ੀਸਦ ਰਕਬਾ ਲਗਪਗ 14 ਲੱਖ ਟਿਊਬਵੈੱਲਾਂ ਦੀ ਸਿੰਚਾਈ ਉੱਤੇ ਨਿਰਭਰ ਹੈ ਅਤੇ ਕੇਵਲ 27 ਫੀਸਦੀ ਹੀ ਨਹਿਰੀ ਪਾਣੀ ਨਾਲ ਸਿੰਜਿਆ ਜਾਂਦਾ ਹੈ। ਇਸ ਦੇ ਬਾਵਜੂਦ ਸੂਬਾ ਸਰਕਾਰ ਨੇ ਡੇਢ ਲੱਖ ਨਵੇਂ ਟਿਊਬਵੈੱਲ ਕੁਨੈਕਸ਼ਨ ਦੇਣ ਦਾ ਵੀ ਫ਼ੈਸਲਾ ਕਰ ਲਿਆ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp