ਜੈਪੁਰ,: ਸਤਲੁਜ-ਜਮਨਾ ਲਿੰਕ ਨਹਿਰ ਦਾ ਮਾਮਲਾ ਅਜੇ ਠੰਢਾ ਨਹੀਂ ਪਿਆ ਕਿ ਰਾਜਸਥਾਨ ਨੇ ਪੰਜਾਬ ਤੋਂ ਅਪਣੇ ਹਿੱਸੇ ਦਾ ਪਾਣੀ ਹਰ ਹੀਲੇ ਲੈਣ ਦਾ ਐਲਾਨ ਕਰ ਦਿਤਾ ਹੈ। ਸੂਬਾ ਵਿਧਾਨ ਸਭਾ ਵਿਚ ਪ੍ਰਸ਼ਨਕਾਲ ਦੌਰਾਨ ਸਿੰਜਾਈ ਮੰਤਰੀ ਡਾ. ਰਾਮ ਪ੍ਰਤਾਪ ਨੇ ਕਿਹਾ ਕਿ ਸਰਕਾਰ ਅਪਣੇ ਹਿੱਸੇ ਦਾ 0.6 ਮਿਲੀਅਨ ਏਕੜ ਫ਼ੁੱਟ ਪਾਣੀ ਲੈ ਕੇ ਰਹੇਗੀ।ਉਨ੍ਹਾਂ ਕਿਹਾ ਕਿ ਪੰਜਾਬ, ਰਾਜਸਥਾਨ ਨੂੰ ਬਣਦਾ ਹਿੱਸਾ ਦੇਣ ਵਿਚ ਟਾਲ-ਮਟੋਲ ਕਰ ਰਿਹਾ ਹੈ। ਭਾਜਪਾ ਦੇ ਜੋਗਾ ਰਾਮ ਪਟੇਲ ਵਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਸਿੰਜਾਈ ਮੰਤਰੀ ਨੇ ਇਹ ਜਾਣਕਾਰੀ ਦਿਤੀ। ਮੰਤਰੀ ਨੇ ਦਸਿਆ ਕਿ ਇੰਦਰਾ ਗਾਂਧੀ ਕੈਨਾਲ ਯੋਜਨਾ ਵਿਚ ਪੰਜਾਬ ਤੋਂ ਅਪਣੇ ਹਿੱਸੇ ਦਾ ਪਾਣੀ ਲੈਣ ਲਈ ਸਮੇਂ-ਸਮੇਂ ‘ਤੇ ਕ ਕੋਸ਼ਿਸ਼ਾਂ ਕੀਤੀ ਜਾਂਦੀ ਰਹੀ ਹੈ।ਭਾਜਪਾ ਦੇ ਨਰਪਤ ਸਿੰਘ ਰਾਜਵੀ ਨੈ ਕਿਹਾ ਕਿ ਰਾਜਸਥਾਨ ਸਰਕਾਰ ਦੀ ਢਿੱਲ ਕਾਰਨ ਅਪਣੇ ਹਿੱਸੇ ਦਾ ਪਾਣੀ ਨਹੀਂ ਮਿਲ ਰਿਹਾ ਹੈ ਅਤੇ ਕਿਸਾਨਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰਾਜਸਥਾਨ ਦੇ ਕਿਸਾਨਾਂ ਨੇ ਸਿੰਜਾਈ ਲਈ ਪਾਣੀ ਦਾ ਸੰਕਟ ਹੱਲ ਕਰਨ ਲਈ ਕਈ ਦਿਨਾਂ ਤਕ ਅੰਦੋਲਨ ਵੀ ਕੀਤਾ ਸੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


