ਪੰਜਾਬ ਤੋਂ ਕੈਨੇਡਾ ਤੱਕ ਇੰਝ ਹੁੰਦੀ ਨਸ਼ਾ ਤਸਕਰੀ, ਪੁਲਿਸ ਵੱਲੋਂ ਵੱਡਾ ਖੁਲਾਸਾ

ਚੰਡੀਗੜ੍ਹ: ਪੰਜਾਬ ਤੋਂ ਕੈਨੇਡਾ ਤੱਕ ਹੋ ਰਹੀ ਨਸ਼ਾ ਤਸਕਰੀ ਦਾ ਪੁਲਿਸ ਨੇ ਪਰਦਾਫਾਸ਼ ਕੀਤਾ ਹੈ। ਪੰਜਾਬ ਪੁਲਿਸ ਵੱਲੋਂ ਕੈਨੇਡੀਅਨ ਨਾਗਰਿਕ ਸਮੇਤ ਚਾਰ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਨਸ਼ਾ ਤਸਕਰਾਂ ਵੱਲੋਂ ਕੈਨੇਡਾ ਵਿੱਚ ਨਸ਼ਾ ਭੇਜਣ ਦੇ ਨਵੇਂ ਤਰੀਕੇ ਸਾਹਮਣੇ ਆਏ ਹਨ।

ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਦੌਰਾਨ ਤਕਰੀਬਨ ਪੰਜ ਕਿੱਲੋ ਕੈਟਾਮਾਈਨ ਤੇ ਛੇ ਕਿੱਲੋ ਅਫੀਮ ਵੀ ਬਰਾਮਦ ਕੀਤੀ ਗਈ ਹੈ। ਤਫਤੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਕੈਨੇਡਾ ਦੇ ਸਿਟੀਜਨ ਦਵਿੰਦਰ ਸਿੰਘ ਦੇਵ ਤੇ ਕਮਲਜੀਤ ਸਿੰਘ ਚੌਹਾਨ ਨਸ਼ਾ ਤਸਕਰੀ ਦੇ ਮਾਸਟਰਮਾਈਂਡ ਹਨ। ਪੁਲਿਸ ਨੇ ਦੇਵ ਸਮੇਤ ਅਜੀਤ ਸਿੰਘ, ਤਰਲੋਚਨ ਸਿੰਘ, ਹਰਜਿੰਦਰ ਸਿੰਘ ਤੇ ਗੁਰਬਖਸ਼ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ।

ਮੁਲਜ਼ਮਾਂ ਦੀ ਤਫਦੀਸ਼ ਦੌਰਾਨ ਇਹ ਗੱਲ ਸਾਹਮਣੇ ਆਈ ਕਿ ਕਮਲਜੀਤ ਸਿੰਘ ਚੌਹਾਨ ਕੁਝ ਮਹੀਨੇ ਪਹਿਲਾਂ ਪੰਜਾਬ ਵਿੱਚ ਦੇਵ ਤੇ ਅਜੀਤ ਸਿੰਘ ਨਾਲ ਨਸ਼ਾ ਤਸਕਰੀ ਦਾ ਸੌਦਾ ਕਰਕੇ ਗਿਆ ਸੀ। ਹਾਲਾਂਕਿ ਪੰਜਾਬ ਤੋਂ ਕੈਨੇਡਾ ਤੱਕ ਨਸ਼ਾ ਭੇਜਣ ਦੀ ਜ਼ਿੰਮੇਵਾਰੀ ਕਮਲ ਚੌਹਾਨ ਨੇ ਆਪਣੇ ਕੋਲ ਹੀ ਰੱਖੀ ਸੀ। ਤਸਕਰੀ ਦੀ ਸ਼ੁਰੂਆਤ ਅਫ਼ੀਮ ਤੋਂ ਕੀਤੀ ਗਈ ਸੀ ਜੋ ਮਿਠਾਈ ਦੇ ਡੱਬਿਆਂ ਵਿੱਚ ਪਾ ਕੇ ਕੈਨੇਡਾ ਤੱਕ ਪੁਚਾਈ ਗਈ ਸੀ।

ਕੈਟਾਮਾਈਨ 14 ਵੱਡੇ ਕੂਕਰਾਂ ਵਿੱਚ ਪੈਕ ਕਰਕੇ ਕੈਨੇਡਾ ਪਹੁੰਚਾਇਆ ਜਾਣਾ ਸੀ। ਪੰਜਾਬ ਦੀ ਕਾਊਂਟਰ ਇੰਟੈਲੀਜੈਂਸ ਦੀ ਇਸ ਨਸ਼ਾ ਤਸਕਰੀ ਉੱਪਰ ਕਰੜੀ ਅੱਖ ਸੀ। ਇਹ ਖੇਪ ਡਲਿਵਰ ਹੋਣ ਤੋਂ ਪਹਿਲਾਂ ਹੀ ਸਾਬਤ ਕਰ ਲਿਆ ਗਿਆ। ਕਾਊਂਟਰ ਇੰਟੈਲੀਜੈਂਸ ਦੇ ਏਆਈਜੀ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਦਵਿੰਦਰ ਸਿੰਘ ਦੇਵ ਸਿਰਫ ਕੈਨੇਡਾ ਹੀ ਤਸਕਰੀ ਨਹੀਂ ਸੀ ਕਰਦਾ, ਇਸ ਦੇ ਨਾਲ ਹਿੰਦੁਸਤਾਨ ਦੇ ਕਈ ਹਿੱਸਿਆਂ ਤੱਕ ਨਸ਼ਾ ਪਹੁੰਚਾਉਂਦਾ ਸੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ‘ਚ ‘ਅਮਰੀਕਾ ਦੇ ਗਦਰੀ ਯੋਧੇ’ ਲੋਕ ਅਰਪਣ

ਇਤਿਹਾਸਕਾਰ ਸੋਹਣ ਸਿੰਘ ਪੂੰਨੀ ਨੂੰ ‘ਆਨਰੇਰੀ ਡਾਕਟਰੇਟ’ ਡਿਗਰੀ ਦੇਣ ਪੁਰਜ਼ੋਰ ਮੰਗ ਉੱਠੀ ਸਰੀ  (ਰਣਜੀਤ ਸਿੰਘ ਸੰਘੇੜਾ)  ਗ਼ਦਰ ਮੈਮੋਰੀਅਲ ਸੁਸਾਇਟੀ ਆਫ਼ ਬੀਸੀ ਕੈਨੇਡਾ ਵੱਲੋਂ, ਉੱਘੇ ਇਤਿਹਾਸਕਾਰ

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.