ਪੰਜਾਬ ਦੀ ਸਿੱਖਿਆ ਮੰਤਰੀ ਪੰਜਾਬੀ ਨਾਲੋਂ ਹਿੰਦੀ ‘ਚ ‘ਸਹਿਜ’ ਮਹਿਸੂਸ ਕਰਦੀ ਹੈ

ਚੰਡੀਗੜ੍ਹ: ਪੰਜਾਬ ‘ਚ ਨਵੀਂ ਬਣੀ ਕੈਪਟਨ ਸਰਕਾਰ ‘ਚ ਸਿੱਖਿਆ ਰਾਜ ਮੰਤਰੀ ਅਰੁਣਾ ਚੌਧਰੀ ਨੇ ਪਿਛਲੇ ਹਫ਼ਤੇ ਆਪਣੇ ਅਹੁਦੇ ਦੀ ਸਹੁੰ ਹਿੰਦੀ ਵਿਚ ਚੁੱਕੀ ਸੀ। ਸਿੱਖਿਆ ਮੰਤਰੀ ਵਲੋਂ ਪੰਜਾਬੀ ਨੂੰ ਤਿਆਗ ਕੇ ਹਿੰਦੀ ਵਿਚ ਸਹੁੰ ਚੁੱਕਣ ‘ਤੇ ਭਵਿੱਖ ‘ਚ ਪੰਜਾਬ ‘ਚ ਪੰਜਾਬੀ ਬੋਲੀ ਦੀ ਸਥਿਤੀ ਬਾਰੇ ਸ਼ੰਕੇ ਖੜ੍ਹੇ ਹੋ ਗਏ ਹਨ। ਕੱਲ੍ਹ ਦੁਬਾਰਾ ਵਿਧਾਨ ਸਭਾ ‘ਚ ਪਹਿਲੇ ਦਿਨ ਵਿਧਾਇਕਾਂ ਦੇ ਸਹੁੰ ਚੁੱਕ ਸਮਾਗਮ ਦੌਰਾਨ ਸਿੱਖਿਆ ਮੰਤੀ ਨੇ ਪੰਜਾਬੀ ਨੂੰ ਤਿਆਗ ਕੇ ਹਿੰਦੀ ਨੂੰ ਤਰਜੀਹ ਦਿੱਤੀ। ਮੀਡੀਆ ਰਿਪੋਰਟਾਂ ਮੁਤਾਬਕ ਮੰਤਰੀ ਦੇ ਪਤੀ ਨੇ ਮੰਨਿਆ ਹੈ ਕਿ ਮੰਤਰੀ ਆਪਣੇ ਵਿਦਿਅਕ ਪਿਛੋਕੜ ਕਾਰਨ ਪੰਜਾਬੀ ਭਾਸ਼ਾ ਵਿੱਚ ‘ਸਹਿਜ’ ਨਹੀਂ ਹੈ।

ਮੰਤਰੀ ਅਰੁਣਾ ਚੌਧਰੀ ਸਕੂਲ ਤੇ ਉੱਚ ਸਿੱਖਿਆ ਵਿਭਾਗਾਂ, ਜਿਨ੍ਹਾਂ ਨੂੰ ਪੰਜਾਬੀ ਭਾਸ਼ਾ ਨੂੰ ਉਤਸ਼ਾਹਿਤ ਕਰਨ ਵਾਲੇ ਮੁਢਲੇ ਸੰਸਥਾਨ ਵਜੋਂ ਦੇਖਿਆ ਜਾਂਦਾ ਹੈ, ਦੇ ਮੁਖੀ ਹਨ। ਇਸ ਤੋਂ ਇਲਾਵਾ ਚੌਧਰੀ ਇਤਿਹਾਸਕ ਮਹੱਤਤਾ ਵਾਲੇ ਪੰਜਾਬ ਭਾਸ਼ਾ ਵਿਭਾਗ, ਜਿਸ ਦਾ ਇਕਲੌਤਾ ਮਕਸਦ ਪੰਜਾਬੀ ਭਾਸ਼ਾ ਦੀ ਤਰੱਕੀ ਤੇ ਵਿਕਾਸ ਹੈ, ਦੇ ਮੁਖੀ ਹਨ। ਭਾਸ਼ਾ ਵਿਭਾਗ ਵੱਲੋਂ ਵਿਸ਼ਵ ਪ੍ਰਸਿੱਧ ਲਿਖਤਾਂ / ਕਿਤਾਬਾਂ ਦਾ ਪੰਜਾਬੀ ਵਿੱਚ ਤਰਜਮਾ ਕਰਾ ਕੇ ਅਤੇ ਨਾਯਾਬ ਪੰਜਾਬੀ ਕਿਤਾਬਾਂ ਪ੍ਰਕਾਸ਼ਿਤ ਕੀਤੀਆਂ ਜਾਂਦੀਆਂ ਹਨ।

ਮੀਡੀਆ ‘ਚ ਛਪੀਆਂ ਖ਼ਬਰਾਂ ਮੁਤਾਬਕ ਇਸ ਮੰਤਰੀ ਦੇ ਪਤੀ ਅਸ਼ੋਕ ਚੌਧਰੀ (ਸੇਵਾਮੁਕਤ ਨੌਕਰਸ਼ਾਹ) ਨੇ ਦੱਸਿਆ, ‘ਮੇਰੀ ਪਤਨੀ ਨੇ ਸਾਰੀ ਸਿੱਖਿਆ ਜੰਮੂ ਤੇ ਕਸ਼ਮੀਰ ਵਿੱਚੋਂ ਹਾਸਲ ਕੀਤੀ ਹੈ, ਜਿਥੇ ਪੰਜਾਬੀ ਨਾ ਤਾਂ ਸਕੂਲ ਅਤੇ ਨਾ ਹੀ ਕਾਲਜ ‘ਚ ਪੜ੍ਹਾਈ ਜਾਂਦੀ ਸੀ। ਵਿਦਿਅਕ ਪਿਛੋਕੜ ਕਾਰਨ ਉਹ ਪੰਜਾਬੀ ਨਾਲੋਂ ਹਿੰਦੀ ਤੇ ਅੰਗਰੇਜ਼ੀ ਵਿੱਚ ਜ਼ਿਆਦਾ ਸਹਿਜ ਹਨ।’ ਅਸ਼ੋਕ ਨੇ ਫ਼ਖ਼ਰ ਨਾਲ ਕਿਹਾ ਕਿ ਅਰੁਣਾ ਨੇ ਰਾਜ ਮੰਤਰੀ ਵਜੋਂ ਹਿੰਦੀ ਵਿੱਚ ਹਲਫ਼ ਲਿਆ ਹੈ ਕਿਉਂਕਿ ਇਹ ‘ਸਾਡੀ ਮਾਤ ਭਾਸ਼ਾ’ ਹੈ। ਜਦਕਿ ਅੱਜ ਵਿਧਾਇਕ ਵਜੋਂ ਸਿੱਖਿਆ ਮੰਤਰੀ ਨੇ ਅੰਗਰੇਜ਼ੀ ਵਿੱਚ ਹਲਫ਼ ਲਿਆ।

ਪੰਜਾਬ ਸਾਹਿਤ ਅਕਾਦਮੀ ਦੇ ਪ੍ਰਧਾਨ ਸੁਖਦੇਵ ਸਿੰਘ ਸਿਰਸਾ ਨੇ ਕਿਹਾ, ‘ਜੇਕਰ ਸਿੱਖਿਆ ਮੰਤਰੀ ਪੰਜਾਬੀ ਨਾਲੋਂ ਹਿੰਦੀ ਤੇ ਅੰਗਰੇਜ਼ੀ ਵਿੱਚ ਵੱਧ ਸਹਿਜ ਹੈ ਤਾਂ ਭਵਿੱਖ ਵਿੱਚ ਅਸੀਂ ਪੰਜਾਬੀ ਦੀ ਕਿਸ ਤਰ੍ਹਾਂ ਦੀ ਤਰੱਕੀ ਦੀ ਉਮੀਦ ਕਰ ਸਕਦੇ ਹਾਂ? ਇਹ ਹਾਸੋਹੀਣਾ ਹੈ ਕਿ ਇਹ ਉਸ ਸੂਬੇ ਵਿੱਚ ਹੋ ਰਿਹਾ ਹੈ ਜਿਥੇ ਭਾਸ਼ਾ ਦਾ ਸਵਾਲ ਹਮੇਸ਼ਾ ਅਹਿਮ ਮੁੱਦਾ ਰਿਹਾ।

Share:

Facebook
Twitter
Pinterest
LinkedIn
matrimonail-ads
On Key

Related Posts

ਲੈਂਗਲੀ ਬੈਂਕਿਉਟ ਹਾਲ ਐਡਰਗਰੋਵ ਵਿਖੇ ਵਿੱਚ ਅਕਾਲੀਆਂ ਨੇ ਕੀਤਾ ਭਾਰੀ ਇਕੱਠ

ਸਰੀ, -ਸ਼੍ਰੋਮਣੀ ਅਕਾਲੀ ਦਲ (ਬਾਦਲ) ਵੱਲੋਂ ਪ੍ਰਵਾਸੀ ਪੰਜਾਬੀਆਂ ਨੂੰ ਪਾਰਟੀ ਦੀਆਂ ਨੀਤੀਆਂ ਨਾਲ ਜੋੜ੍ਹਨ, ਪ੍ਰਵਾਸੀਆਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਜਾਨਣ ਲਈ ਭੇਜੇ ਪਾਰਟੀ ਦੇ ਸੀਨੀਅਰ

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.