Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਪੰਜਾਬ ਦੇ ਕਿਸਾਨ ਮੋਦੀ ਨੂੰ ਭੇਟ ਕਰਨਗੇ ਖੂਨ ਦਾ ਬਾਟਾ !

By Admin Published 2 min read

ਅੰਮ੍ਰਿਤਸਰ: ਵਿਸ਼ਵ ਯੋਗ ਦਿਵਸ ਮੌਕੇ ਪੰਜਾਬ ਵਿੱਚ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਆਪਣਾ ਖੂਨ ਭੇਟ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਮੋਦੀ ਲਗਾਤਾਰ ਕਿਸਾਨ ਵਿਰੋਧੀ ਨੀਤੀਆਂ ਰਾਹੀਂ ਕਿਸਾਨਾਂ ਦਾ ਖੂਨ ਚੂਸ ਰਹੇ ਹਨ। ਇਹ ਐਲਾਨ ਕਿਸਾਨ ਤੇ ਖੇਤ ਮਜ਼ਦੂਰ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਜ਼ੀਰਾ ਨੇ ਕੀਤਾ ਹੈ।

ਜ਼ੀਰਾ ਨੇ ਅੰਮ੍ਰਿਤਸਰ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ ਉਨ੍ਹਾਂ ਵੱਲੋਂ ਮੋਦੀ ਖਿਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ ਹੈ। ਇਸੇ ਦੇ ਚੱਲਦਿਆਂ ਇਹ ਫੈਸਲਾ ਕੀਤਾ ਗਿਆ ਹੈ। ਕਿਸਾਨ ਆਪਣਾ ਖੂਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜ ਰਹੇ ਹਨ। ਉਨ੍ਹਾਂ ਕਿਹਾ ਕਿ ਮੋਦੀ ਵੱਲੋਂ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਕਿਸਾਨਾਂ ਦੀ ਭਲਾਈ ਲਈ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕੀਤਾ ਜਾਵੇਗਾ। ਬੀਤ ਜਾਣ ਤੋਂ ਬਾਅਦ ਵੀ ਇਸ ਨੂੰ ਲਾਗੂ ਨਹੀਂ ਕੀਤਾ ਗਿਆ।

ਮੋਦੀ ਦੀਆਂ ਕਿਸਾਨ ਵਿਰੋਧੀ ਨੀਤੀਆਂ ਦੇ ਚੱਲਦਿਆਂ ਕਿਸਾਨਾਂ ਨੇ ਪ੍ਰਧਾਨ ਮੰਤਰੀ ਖਿਲਾਫ਼ ਮੋਰਚਾ ਖੋਲ੍ਹਦਿਆਂ 21 ਜੂਨ ਨੂੰ ਹੋਣ ਵਾਲੇ ਯੋਗ ਦਿਵਸ ਮੌਕੇ ਖੁਦਕੁਸ਼ੀਆਂ ਕਰ ਚੁੱਕੇ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਮੋਦੀ ਨੂੰ ਆਪਣਾ ਖੂਨ ਭੇਟ ਕਰਨ ਦਾ ਫੈਸਲਾ ਕੀਤਾ ਹੈ। ਇਸ ਤੋਂ ਇਲਾਵਾ ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੇ ਕਰਜ਼ੇ ਜਲਦ ਮਾਫ਼ ਨਾ ਕੀਤੇ ਗਏ ਤਾਂ ਮੋਦੀ ਨੂੰ ਚੰਡੀਗੜ੍ਹ ਅੰਦਰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp