Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਪੰਜਾਬ ਦੇ ਨੌਜਵਾਨਾਂ ਨੂੰ ਸਾਜ਼ਿਸ਼ ਤਹਿਤ ਨਸ਼ਿਆਂ ਦੇ ਆਦੀ ਬਣਾਇਆ ਗਿਐ : ਰਾਜਾ ਵੜਿੰਗ

By Admin Published 1 min read

ਹੁਸ਼ਿਆਰਪੁਰ, (ਘੁੰਮਣ)- ਪੰਜਾਬ ਦੇ ਨੌਜਵਾਨਾਂ ਨੂੰ ਇਕ ਸਾਜ਼ਿਸ਼ ਤਹਿਤ ਨਸ਼ਿਆਂ ਦੇ ਆਦੀ ਬਣਾਇਆ ਗਿਆ ਹੈ ਅਤੇ ਅੱਜ ਚਿੱਟਾ ਸ਼ਰੇਆਮ ਵਿਕ ਰਿਹਾ ਹੈ। ਅਕਾਲੀ-ਭਾਜਪਾ ਸਰਕਾਰ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਉਣ ‘ਚ ਮਾਹਿਰ ਹੈ।

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਆਲ ਇੰਡੀਆ ਯੂਥ ਕਾਂਗਰਸ ਨੇ ਅੱਜ ਹਲਕਾ ਸ਼ਾਮਚੁਰਾਸੀ ‘ਚ ਕਾਂਗਰਸ ਵੱਲੋਂ ਮਿਸ਼ਨ-2017 ਤਹਿਤ ਕਰਵਾਈ ਰੈਲੀ ਮੌਕੇ ਹਾਜ਼ਰ ਲੋਕਾਂ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਇਸ ਸਰਕਾਰ ਨੇ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਆਦੀ ਬਣਾ ਦਿੱਤਾ ਹੈ ਤਾਂ ਜੋ ਉਹ ਪੜ੍ਹ-ਲਿਖ ਨਾ ਸਕਣ ਕਿਉਂਕਿ ਜੇਕਰ ਉਹ ਅਜਿਹਾ ਕਰ ਗਏ ਤਾਂ ਉਹ ਨੌਕਰੀਆਂ ਮੰਗਣਗੇ। ਇਸ ਲਈ ਨੌਜਵਾਨ ਪੀੜ੍ਹੀ ਨੂੰ ਗਲਤ ਪਾਸੇ ਲਾਉਣ ਦਾ ਯਤਨ ਕੀਤਾ ਗਿਆ ਹੈ। ਉਨ੍ਹਾਂ ਸਵਾਲ ਕੀਤਾ ਕਿ ਵਿਜੇ ਸਾਂਪਲਾ ਪੰਜਾਬ ਭਾਜਪਾ ਪ੍ਰਧਾਨ ਕਹਿ ਰਿਹਾ ਹੈ ਕਿ ਅਕਾਲੀ ਦਲ ਗਠਜੋੜ ਧਰਮ ਨਹੀਂ ਨਿਭਾ ਰਿਹਾ ਤੇ ਮੋਦੀ ਮੰਨ ਰਿਹਾ ਹੈ ਕਿ ਪੰਜਾਬ ‘ਚ ਨਸ਼ੇ ਵਿਕ ਰਹੇ ਹਨ ਤਾਂ ਫਿਰ ਇਹ ਅਕਾਲੀ ਦਲ ਨਾਲੋਂ ਆਪਣਾ ਨਾਤਾ ਕਿਉਂ ਨਹੀਂ ਤੋੜਦੇ?

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp