ਪੰਜਾਬ ਦੇ ਭਲੇ ਲਈ ਦਿੱਲੀ ਛੱਡੀ: ਫੂਲਕਾ

ਚੰਡੀਗੜ੍ਹ, :-ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਐਚ.ਐਸ. ਫੂਲਕਾ ਨੇ ਕਿਹਾ ਕਿ ਉਹ ਆਪਣੀ ਵਕਾਲਤ ਦਾ ਕੰਮ ਪੂਰੀ ਤਰ੍ਹਾਂ ਠੱਪ ਕਰਕੇ ਪੰਜਾਬ ਦੇ ਭਲੇ ਲਈ ਦਿੱਲੀ ਛੱਡ ਕੇ ਆਏ ਹਨ ਅਤੇ ਹੁਣ ਬਤੌਰ ਵਕੀਲ ਕੇਵਲ 1984 ਦੇ ਕਤਲੇਆਮ ਦੇ ਕੇਸ ਹੀ ਲੜ ਰਹੇ ਹਨ।

ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਵਿਧਾਨ ਸਭਾ ਹਲਕਾ ਦਾਖਾ ਲਈ ਟਿਕਟ ਦੇਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਆਪਣੀ ਵਕਾਲਤ ਦਾ ਸਮੁੱਚਾ ਕੰਮ ਠੱਪ ਕਰ ਦਿੱਤਾ ਹੈ ਅਤੇ ਪਹਿਲਾਂ ਚੱਲਦੇ ਕੇਸਾਂ ਦੀਆਂ ਫੀਸਾਂ ਵੀ ਸਬੰਧਿਤ ਵਿਅਕਤੀਆਂ ਨੂੰ ਵਾਪਸ ਕਰ ਦਿੱਤੀਆਂ ਹਨ। ਉਹ ਪੰਜਾਬ ਵਿੱਚ ਮਹਿਜ਼ ਚੋਣ ਲੜਨ ਨਹੀਂ ਸਗੋਂ ਸੂਬੇ ਦੀ ਤਰਸਯੋਗ ਹਾਲਤ ਨੂੰ ਬਦਲਣ ਲਈ ਇੱਥੇ ਆਏ ਹਨ।

ਉਨ੍ਹਾਂ ਅੱਜ ਇੱਥੇ ਪਾਰਟੀ ਦੇ ਆਗੂ ਕੰਵਰ ਸੰਧੂ ਅਤੇ ਗੁਲਸ਼ਨ ਛਾਬੜਾ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਬਾਦਲ ਸਰਕਾਰ 1984 ਦੇ ਸਿੱਖ ਕਤਲੇਆਮ ਦੇ ਮੁੱਖ ਮੁਲਜ਼ਮਾਂ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਨੂੰ ਬਚਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵੋਟ ਰਾਜਨੀਤੀ ਤਹਿਤ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਅਕਸਰ ਕਾਂਗਰਸ ਨੂੰ ਭੰਡਦਾ ਆ ਰਿਹਾ ਹੈ ਪਰ ਹੁਣ ਕੇਂਦਰ ਵਿੱਚ ਆਪਣੇ ਭਾਈਵਾਲਾਂ ਦੀ ਸਰਕਾਰ ਹੋਣ ਦੇ ਬਾਵਜੂਦ ਸਿੱਖ ਕਤਲੇਆਮ ਦੇ ਦੋਸ਼ੀ ਕਾਂਗਰਸੀਆਂ ਨੂੰ ਬਚਾਉਣ ਦੇ ਰਾਹ ਪਿਆ ਹੈ। ਉਨ੍ਹਾਂ ਕਿਹਾ ਕਿ ਲੰਮੇ ਯਤਨਾਂ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਪੜਤਾਲੀਆ ਟੀਮ (ਐਸਆਈਟੀ) ਨੇ ਜਗਦੀਸ਼ ਟਾਈਟਲਰ ਦੀ ਚਾਰ ਘੰਟੇ ਪੁੱਛ-ਪੜਤਾਲ ਕੀਤੀ ਹੈ। ਐਸਆਈਟੀ ਨੇ ਅਜਿਹੇ ਇੱਕ ਮਾਮਲੇ ਵਿੱਚ ਸੱਜਣ ਕੁਮਾਰ ਤੋਂ ਵੀ ਪੁੱਛ-ਪੜਤਾਲ ਕੀਤੀ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਸਿੱਖ ਕਤਲੇਆਮ ਦਿੱਲੀ ਵਿੱਚ ਹੋਇਆ ਸੀ, ਇਸ ਲਈ ਮੋਦੀ ਸਰਕਾਰ ਇਸ ਲਈ ਬਣਾਈ ਐਸਆਈਟੀ ਨੂੰ ਦਿੱਲੀ ਸਰਕਾਰ ਦੇ ਹਵਾਲੇ ਕਰੇ। ਉਨ੍ਹਾਂ ਦਾਅਵਾ ਕੀਤਾ ਕਿ ਜੇ ਐਸਆਈਟੀ ਦਿੱਲੀ ਸਰਕਾਰ ਦੇ ਹਵਾਲੇ ਕੀਤੀ ਜਾਂਦੀ ਹੈ ਤਾਂ ਉਹ ਦੋ ਹਫ਼ਤਿਆਂ ਵਿੱਚ ਹੀ ਦੋਸ਼ੀਆਂ ਨੂੰ ਜੇਲ੍ਹ ਵਿੱਚ ਸੁੱਟ ਦੇਣਗੇ।ਕਸ਼ਮੀਰ ‘ਚ ਖੂਨ-ਖਰਾਬੇ ਅਤੇ ਗੋਲੀਆਂ ਦਾ ਦੌਰ : ਉਮਰ

ਜੰਮੂ— ਜੰਮੂ ਕਸ਼ਮੀਰ ਦੇ ਸਾਬਕਾ ਮੁੱਖ ਮੰਤਰੀ ਅਤੇ ਨੈਸ਼ਨਲ ਕਾਨਫਰੰਸ ਦੇ ਕਾਰਜਕਾਰੀ ਪ੍ਰਧਾਨ ਉਮਰ ਅਬਦੁੱਲਾ ਨੇ ਵੀਰਵਾਰ ਨੂੰ ਸੱਤਾਧਾਰੀ ਪੀਪਲਸ ਡੌਮੋਕ੍ਰੇਟਿਕ ਪਾਰਟੀ (ਪੀ. ਡੀ. ਪੀ.)-ਭਾਰਤੀ ਜਨਤਾ ਪਾਰਟੀ (ਭਾਜਪਾ) ‘ਤੇ ਦੋਸ਼ ਲਾਇਆ ਹੈ ਕਿ ਇਸ ਗਠਬੰਧਨ ਵਾਲੀ ਸਰਕਾਰ ਦੇ ਦਫਤਰ ‘ਚ ਜਨਤਾ ਨੇ ਸਿਰਫ ਖੂਨ-ਖਰਾਬਾ ਅਤੇ ਗੋਲੀਆਂ ਦਾ ਦੌਰ ਦੇਖਿਆ ਹੈ। ਉਮਰ ਨੇ ਕਿਸ਼ਤਵਾਰ ਇਲਾਕੇ ‘ਚ ਇਕ ਰੈਲੀ ਨੂੰ ਸੰਬੋਧਿਤ ਕਰਦੇ ਹੋਏ ਕਿਹਾ, ”ਪੀ. ਡੀ. ਪੀ. ਪ੍ਰਮੱਖ ਮਹਿਬੂਬਾ ਮੁਫਤੀ ਨੂੰ ਹੁਣ ਜਵਾਬ ਦੇਣ ਦੀ ਲੋੜ ਹੈ ਕਿਉਂਕਿ ‘ਗੋਲੀ ਨਾਲ ਨਹੀਂ ਬੋਲੀ ਨਾਲ’ ਦਾ ਉਨ੍ਹਾਂ ਦਾ ਨਾਅਰਾ ਖਤਮ ਹੋ ਗਿਆ ਹੈ ਅਤੇ ਉਨ੍ਹਾਂ ਦੀ ਪਾਰਟੀ ਸੱਤਾ ‘ਚ ਆਉਣ ਦੇ ਬਾਅਦ ਸੂਬੇ ਦੀ ਜਨਤਾ ਘਾਟੀ ‘ਚ ਗੋਲੀਆਂ ਅਤੇ ਪੈਲੇਟਗਨ ਦਾ ਦੌਰ ਦੇਖ ਰਹੀ ਹੈ।” ਉਨ੍ਹਾਂ ਨੇ ਭਾਜਪਾ ਦੇ ਗਠਬੰਧਨ ‘ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਘਾਟੀ ‘ਚ ਸ਼ਾਂਤੀ ਲਈ ਭਾਰਤ ਅਤੇ ਪਾਕਿਸਤਾਨ ਦੇ ਇਲਾਵਾ ਸਾਰੇ ਸਬੰਧਿਤ ਲੋਕਾਂ ਨੂੰ ਗਲਬਾਤ ਦੇ ਮਾਮਲੇ ‘ਚ ਸ਼ਾਮਲ ਕਰਨ ਦੇ ਵਾਅਦੇ ਦਾ ਕੀ ਹੋਇਆ? ਉਨ੍ਹਾਂ ਨੇ ਕਿਹਾ ਕਿ ਸਿਆਸੀ ਕੈਦੀਆਂ ਦੀ ਰਿਹਾਈ ਦੇ ਵਾਅਦੇ ਦਾ ਕੀ ਹੋਇਆ? ਵਰਤਮਾਨ ‘ਚ ਨੌਜਵਾਨਾਂ ਨੂੰ ਜੇਲ੍ਹਾਂ ‘ਚ ਭਰ ਦਿੱਤਾ ਗਿਆ ਹੈ। ਸਾਬਕਾ ਮੁੱਖ ਮੰਤਰੀ ਨੇ ਘਾਟੀ ‘ਚ ਜਾਰੀ ਹਿੰਸਾ ਨੂੰ ਬੇਹੱਦ ਦਰਦਨਾਕ ਦੱਸਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਵਿੱਚ ਖੁੱਲਿਆ ਪਹਿਲਾ ਮੇਟਿਸ ਚਾਈਲਡ ਕੇਅਰ ਸੈਂਟਰ 48 ਥਾਵਾਂ ਪ੍ਰਦਾਨ ਕਰੇਗਾ

ਸਰੀ, ਬੀ.ਸੀ. – ਬ੍ਰਿਜਵਿਊ ਕਮਿਊਨਿਟੀ ਸੈਂਟਰ ਵਿਖੇ ਰਿਵਰ ਐਂਡ ਵਿਲੋਜ਼ ਅਰਲੀ ਲਰਨਿੰਗ ਐਂਡ ਚਾਈਲਡ ਕੇਅਰ ਸੈਂਟਰ ਦੇ ਉਦਘਾਟਨ ਨਾਲ ਸਰੀ ਦੇ ਪਰਿਵਾਰਾਂ ਨੂੰ ਜਲਦੀ ਹੀ 48 ਨਵੀਆਂ ਬਾਲ-ਦੇਖਭਾਲ ਥਾਵਾਂ

ਦਸ਼ਮੇਸ਼-ਪਿਤਾ ਬਖ਼ਸ਼ਿਸ਼ : ਪਵਿੱਤਰ ਗੰਗਾ ਸਾਗਰ ਸੁੱਚੀ ਸੇਵਾ-ਸੰਭਾਲ’  ਸਰੀ ਵਿੱਚ ਕਿਤਾਬ ਲੋਕ ਅਰਪਣ ਸਮਾਗਮ

ਸਰੀ (ਰਸ਼ਪਾਲ ਸਿੰਘ ਗਿੱਲ) ਸਿੱਖ ਜਗਤ ਵਿੱਚ ਸਤਿਕਾਰਯੋਗ ਸ਼ਖਸੀਅਤ ਰਾਏ ਕਲ੍ਹਾ ਸਾਹਿਬ ਦੀ ਨੌਵੀਂ ਪੀੜ੍ਹੀ ਅਤੇ ਪਾਕਿਸਤਾਨ ਦੇ ਸਾਬਕਾ ਪਾਰਲੀਮੈਂਟਰੀ ਸਕੱਤਰ ਰਾਏ ਅਜ਼ੀਜ਼ੁੱਲਾ ਖ਼ਾਨ ਸਾਹਿਬ

ਸਰੀ ਵਿਚ ‘ਹੁਣ’ ਮੈਗਜ਼ੀਨ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦਾ ਗਜ਼ਲ ਮੰਚ ਸਰੀ ਦੇ ਮੈਂਬਰਾਂ ਵੱਲੋਂ ਨਿੱਘਾ ਸਵਾਗਤ

ਸਰੀ, 13 ਜੂਨ (ਹਰਦਮ ਮਾਨ)-ਬੀਤੇ ਦਿਨ ਕੇਂਦਰੀ ਪੰਜਾਬੀ ਲੇਖਕ ਸਭਾ (ਰਜਿ:) ਦੇ ਜਨਰਲ ਸਕੱਤਰ ਅਤੇ ਪੰਜਾਬੀ ਸਾਹਿਤ ਜਗਤ ਦੇ ਵੱਕਾਰੀ ਮੈਗਜ਼ੀਨ ‘ਹੁਣ’ ਦੇ ਮੁੱਖ ਸੰਪਾਦਕ ਸੁਸ਼ੀਲ ਦੁਸਾਂਝ ਦੇ ਸਰੀ ਪਹੁੰਚਣ ‘ਤੇ ‘ਗਜ਼ਲ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.