Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਪੰਜਾਬ ਪੁਲਸ ਦੇ ਅਫਸਰਾਂ ਦੀਆਂ ਪੌਂ-ਬਾਰਾਂ, ਸਰਕਾਰੀ ਤੇਲ ‘ਤੇ ਦੌੜਾ ਰਹੇ ਕਾਰਾਂ

By Admin Published 1 min read

 

ਚੰਡੀਗੜ੍ਹ : ਪੰਜਾਬ ਪੁਲਸ ਦੇ ਮੌਜੂਦਾ ਅਤੇ ਸਾਬਕਾ ਅਧਿਕਾਰੀਆਂ ਦੀਆਂ ਪੌਂ-ਬਾਰਾਂ ਹੋਈਆਂ ਪਈਆਂ ਹਨ ਕਿਉਂਕਿ ਇਹ ਸਾਰੇ ਅਧਿਕਾਰੀ ਸਰਕਾਰੀ ਖਜ਼ਾਨੇ ‘ਚੋਂ ਤੇਲ ਦੀ ਵਰਤੋਂ ਕਰਕੇ ਕਾਰਾਂ ਦੌੜਾਂ ਰਹੇ ਹਨ। ਕਾਰਾਂ ਦੀ ਅਲਾਟਮੈਂਟ ਦੇ ਤੱਥ ਦੱਸਦੇ ਹਨ ਕਿ ਪੁਲਸ ਵਲੋਂ ਗ੍ਰਹਿ ਵਿਭਾਗ ਦੇ ਅਧਿਕਾਰੀਆਂ ਨੂੰ ਵੀ ਸਰਕਾਰੀ ਕਾਰਾਂ ਦੀ ਬੁਰਕੀ ਸੁੱਟੀ ਜਾਂਦੀ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪੰਜਾਬ ਪੁਲਸ ਦੇ ਚੰਡੀਗੜ੍ਹ ‘ਚ ਤਾਇਨਾਤ ਅਫਸਰਾਂ ਲਈ ਤਕਰੀਬਨ 350 ਗੱਡੀਆਂ ਅਲਾਟ ਕੀਤੀਆਂ ਹੋਈਆਂ ਹਨ ਅਤੇ ਇਨ੍ਹਾਂ ਗੱਡੀਆਂ ਰਾਹੀਂ ਹਰ ਮਹੀਨੇ ਔਸਤਨ 30 ਲੱਖ ਰੁਪਏ ਦਾ ਤੇਲ ਫੂਕ ਦਿੱਤਾ ਜਾਂਦਾ ਹੈ। ਸਰਕਾਰੀ ਕਾਰਾਂ ਦੀ ਅਲਾਟਮੈਂਟ ਸਬੰਧੀ ਸੂਚੀਆਂ ਦੀ ਜਾਂਚ ਤੋਂ ਬਾਅਦ ਪਤਾ ਲੱਗਾ ਹੈ ਕਿ ਡੀ. ਜੀ. ਪੀ. ਰੈਂਕ ਦੇ ਪੁਲਸ ਅਫਸਰਾਂ ਨੇ ਸਿੱਧ ਅਤੇ ਅਸਿੱਧੇ ਢੰਗ ਨਾਲ 5-5 ਗੱਡੀਆਂ ਵੀ ਰੱਖੀਆਂ ਹੋਈਆਂ ਹਨ।
ਪੰਜਾਬ ਦੇ ਐੱਸ. ਐੱਸ. ਪੀ. ਰੈਂਕ ਦੇ ਇਕ ਪੁਲਸ ਅਧਿਕਾਰੀ ਦੇ ਪਰਿਵਾਰ ਨੂੰ ਬਲੈਰੋ ਗੱਡੀ ‘ਤੇ 260 ਲੀਟਰ ਤੇਲ ਪ੍ਰਤੀ ਮਹੀਨਾ ਦੀ ਸਹੂਲਤ ਦਿੱਤੀ ਗਈ ਹੈ। ਪੰਜਾਬ ਪੁਲਸ ਦੇ ਤਕਰੀਬਨ ਸਾਰੇ ਹੀ ਸੇਵਾਮੁਕਤ ਡੀ. ਜੀ. ਪੀਜ਼ ਨੂੰ ਸਰਕਾਰੀ ਗੱਡੀਆਂ ਅਤੇ ਸਰਕਾਰੀ ਖਜ਼ਾਨੇ ‘ਚੋਂ ਤੇਲ ਖਰਚ ਕਰਨ ਦੀ ਇਜਾਜ਼ਤ ਦਿੱਤੀ ਗਈ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp