Skip to content
Wednesday, October 28, 2026 5°C · Partly cloudy · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

‘ਪੰਜਾਬ ਯਾਤਰਾ’ ਵਿਰੋਧੀ ਧਿਰ ਦੇ ਨੇਤਾ ਦਾ ਪ੍ਰੋਗਰਾਮ -: ਫੂਲਕਾ

By Admin Published 2 min read

ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਐਮ.ਐਲ.ਏ ਅਤੇ ਵਿਰੋਧੀ ਧਿਰ ਦੇ ਨੇਤਾ ਐਚ.ਐਸ. ਫੂਲਕਾ ਨੇ ਅੱਜ ਕਿਹਾ ਕਿ ਸਰਕਾਰ ਦੇ ਕੰਮਕਾਜ ਉਤੇ ਨਜਰ ਰੱਖਣ ਅਤੇ ਇਹ ਯਕੀਨੀ ਬਣਾਉਣ ਕਿ ਪੰਜਾਬ ਵਿਚ ਕਿਸੇ ਨੂੰ ਕੋਈ ਪਰੇਸ਼ਾਨੀ ਦਰਪੇਸ਼ ਨਾ ਆਵੇ। ਇਸ ਲਈ ਪੰਜਾਬ ਯਾਤਰਾ ਸ਼ੁਰੂ ਕੀਤੀ ਜਾਵੇਗੀ। ਫੂਲਕਾ ਨੇ ਪੁਛਿਆ ਕਿ ਸੱਤਾਧਾਰੀ ਕਾਂਗਰਸ ਪੰਜਾਬ ਯਾਤਰਾ ਨੂੰ ਲੈ ਕੇ ਪਰੇਸ਼ਾਨ ਕਿਉ ਹੈ? ਉਨਾਂ ਕਿਹਾ ਕਿ ਕਾਂਗਰਸ ਕਦੇ ਵੀ ਆਪਣੇ ਆਪ ਨੂੰ ਲੋਕ ਹਿੱਤਾਂ ਵਾਲੀ ਪਾਰਟੀ ਵਜੋਂ ਸਥਾਪਿਤ ਨਹੀਂ ਕੀਤਾ ਅਤੇ ਸੱਤਾ ਵਿਚ ਰਹਿੰਦਿਆਂ ਜਾਂ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਦਿਆਂ ਕਦੇ ਲੋਕਾਂ ਨੂੰ ਨੇੜਿਓ ਜਾਨਣ ਲਈ ਕਦੀ ਕੋਈ ਅਜਿਹਾ ਪ੍ਰੋਗਰਾਮ ਨਹੀਂ ਚਲਾਇਆ। ਉਨਾਂ ਹੈਰਾਨੀ ਪ੍ਰਗਟ ਕੀਤੀ ਕਿ ਲੋਕਾਂ ਦੇ ਮੁੱਦਿਆਂ ਨੂੰ ਉਜਾਗਰ ਕਰਨ ਵਾਲੇ ਪ੍ਰੋਗਰਾਮ ਦੀ ਹੀ ਕਾਂਗਰਸ ਆਲੋਚਨਾ ਕਰ ਰਹੀ ਹੈ। ਫੂਲਕਾ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਹੋਣ ਦੇ ਨਾਤੇ ਇਹ ਉਨਾਂ ਦਾ ਫਰਜ਼ ਹੈ ਕਿ ਉਹ ਲੋਕਾਂ ਕੋਲ ਜਾਣ ਅਤੇ ਉਨਾਂ ਦੀਆਂ ਪਰੇਸ਼ਾਨੀਆਂ ਨੂੰ ਪੁਛ ਕੇ ਵਿਧਾਨ ਸਭਾ ਵਿਚ ਉਠਾਉਣ। ਉਨਾਂ ਕਿਹਾ ਕਿ ਆਮ ਜਨਤਾ ਸੈਂਕੜੇ ਕਿਲੋਮੀਟਰ ਚਲ ਕੇ ਆਪਣੀਆਂ ਮੁਸ਼ਕਿਲਾਂ ਦਸਣ ਲਈ ਚੰਡੀਗੜ ਆਉਦੀ ਹੈ ਜਦੋਂ ਕਿ ਅਸੀ ਚਾਹੁੰਦੇ ਹਾਂ ਕਿ ਅਸੀ ਆਮ ਲੋਕਾਂ ਕੋਲ ਜਾ ਕੇ ਉਨਾਂ ਦੀਆਂ ਮੁਸ਼ਕਿਲਾਂ ਜਾਣ ਕੇ ਉਨਾਂ ਦੇ ਹੱਲ ਲੱਭਣ ਦੀ ਕੋਸ਼ਿਸ਼ ਕਰੀਏ। ਫੂਲਕਾ ਨੇ ਕਿਹਾ ਕਿ ਇਹ ਪ੍ਰੋਗਰਾਮ ਸੰਗਤ ਦਰਸ਼ਨ ਵਾਂਗ ਹੋਵੇਗਾ। ਉਨਾਂ ਕਿਹਾ ਕਿ ਇਹ ਪ੍ਰੋਗਰਾਮ ਸਿਰਫ ਆਮ ਆਦਮੀ ਪਾਰਟੀ ਨਾਲ ਸੰਬੰਧਤ ਲੋਕਾਂ ਦਾ ਨਾ ਹੋ ਕੇ ਸਮੂਹ ਪੰਜਾਬੀਆਂ ਦਾ ਪ੍ਰੋਗਰਾਮ ਹੈ, ਜਿੱਥੇ ਕਿ ਵਿਰੋਧੀ ਧਿਰ ਦਾ ਆਗੂ ਅਤੇ ਹੋਰ ਐਮ.ਐਲ.ਏ ਲੋਕਾਂ ਵਿਚ ਜਾ ਕੇ ਉਨਾਂ ਦੀਆਂ ਮੁਸ਼ਕਲਾਂ ਨੂੰ ਜਾਨਣ ਦੀ ਕੋਸ਼ਿਸ ਕਰਨਗੇ। ਇਹ ਮੁਸ਼ਕਿਲਾਂ ਸਵਾਲਾਂ ਦੇ ਰੂਪ ਵਿਚ ਪੰਜਾਬ ਵਿਧਾਨ ਸਭਾ ਵਿਚ ਚੁਕਿਆਂ ਜਾਣ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp