ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਿਦਿਅਰਥੀਆਂ ਤੇ ਅਧਿਆਪਕਾਂ ਦਾ ਸਾਲਾਨਾ ਸਮਾਗਮ ਯਾਦਗਾਰੀ ਹੋ ਨਿਬੜਿਆ

– ਡਾ ਹਰਜਿੰਦਰ ਵਾਲੀਆ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

ਸਰੀ:-(ਬਰਾੜ-ਭਗਤਾ ਭਾਈ ਕਾ, ਗੁਰਬਾਜ ਬਰਾੜ) ਕੈਨੇਡਾ, ਅਮਰੀਕਾ ਵਸਦੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਾਬਕਾ ਵਿਦਿਅਰਥੀਆਂ ਅਤੇ ਅਧਿਆਪਕਾਂ ਦਾ ਤੀਜਾ ਸਾਲਾਨਾ ਸਮਾਗਮ ਸਫਲ ਹੋ ਨਿਬੜਿਆ। ਪਰਿਵਾਰਕ ਮਿਲਣੀ ਵਾਲੇ ਇਸ ਸਮਾਗਮ ‘ਚ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੱਤਰਕਾਰੀ ਵਿਭਾਗ ਦੇ ਮੁਖੀ ਡਾæ ਹਰਜਿੰਦਰਪਾਲ ਸਿੰਘ ਵਾਲੀਆ ਨੇ ਸਮਾਗਮ ‘ਚ ਮੁੱਖ ਮਹਿਮਾਨ ਵਜੋਂ ਸਾਮਲ ਹੁੰਦੇ ਹੋਏ ਬੋਲਦਿਆਂ ਕਿਹਾ ਕਿ ਪੰਜਾਬ ਦੀਆਂ ਸਾਰੀਆਂ ਯੂਨੀਵਰਸਿਟੀਆਂ ‘ਚ ਪ੍ਰਵਾਸੀਆਂ ਲਈ ਐਲੁਮਨੀ ਭਵਨ ਉਸਾਰੇ ਜਾਣੇ ਚਾਹੀਦੇ ਹਨ ਤਾਂ ਕਿ ਵਿਦੇਸਾਂ ਤੋਂ ਪੰਜਾਬ ਜਾਣ ਵਾਲੇ ਲੋਕ ਯੂਨੀਵਰਸਿਟੀਆਂ ‘ਚ ਹੋਣ ਵਾਲੇ ਸਮਾਗਮਾਂ ‘ਚ ਸ਼ਾਮਲ ਹੋ ਸਕਣ। ਉਨ੍ਹਾਂ ਅੱਗੇ ਕਿਹਾ ਕਿ ਇਸੇ ਤਰਾਂ ਹੀ ਸਾਬਕਾ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਇੱਕ ਡਾਇਰੈਕਟਰੀ ਵੀ ਹੋਣੀ ਚਾਹੀਦੀ ਹੈ ਜਿਸ ਦੇ ਜ਼ਰੀਏ ਪੁਰਾਣੀਆਂ ਯਾਦਾਂ ਨੂੰ ਸਾਂਭਿਆ ਜਾ ਸਕੇ। ਉਨ੍ਹਾਂ ਕਿਹਾ ਕਿ ਇਸ ਤਰਾਂ ਦੇ ਸਮਾਗਮ ਕਰਵਾਉਣੇ ਚਾਹੀਦੇ ਹਨ ਤਾਂ ਕਿ ਵਿਦੇਸ਼ਾਂ ‘ਚ ਵੀ ਪੰਜਾਬ ਵਰਗਾ ਮਹੌਲ ਬਣਿਆ ਰਹੇ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ ਪ੍ਰੋæ ਗੁਰਭਜਨ ਗਿੱਲ ਨੇ ਵਿਦੇਸ਼ਾਂ ‘ਚ ਰਹਿੰਦੇ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਨਾਲ ਜੁੜੇ ਰਹਿਣ ਅਤੇ ਨਵੀਂ ਪੀੜ੍ਹੀ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਂਘਾ ਕੀਤੀ। ਇਸ ਸਮੇਂ ਰੰਗਾਰੰਗ ਪ੍ਰੋਗਰਾਮ ‘ਚ ਹਰਿੰਦਰ ਦੁੱਲਟ ਤੇ ਸਾਥੀਆਂ ਭੰਗੜਾ ਪੇਸ਼ ਕੀਤਾ ਅਤੇ ਸਾਬਕਾ ਵਿਦਿਆਰਥੀਆਂ ਨੇ ਗੀਤ ਪੇਸ਼ ਕੀਤੇ। ਇਸ ਦੇ ਨਾਲ ਹੀ ਵਿਛੜੇ ਸਾਥੀ ਅਮਰਾਉ ਕਲੇਰ ਨੂੰ ਸ਼ਰਧਾਂਜਲੀ ਭੇਟ ਕੀਤੀ। ਰੇਡੀਓ ਪ੍ਰੋਗਰਾਮ ਸੰਚਾਲਕ ਗੁਰਬਾਜ ਸਿੰਘ ਬਰਾੜ ਨੇ ਦੱਸਿਆ ਪ੍ਰੋਗਰਾਮ ਦੌਰਾਨ ਉੱਘੀਆਂ ਮੀਡੀਆ ਸਖਸ਼ੀਅਤਾਂ ਹਰਜਿੰਦਰ ਥਿੰਦ, ਕੁਲਜੀਤ ਕੌਰ, ਗੁਰਲਾਲ ਸਿੰਘ, ਗੁਰਪ੍ਰੀਤ ਸਿੰਘ ਸਹੋਤਾ ਨੂੰ ਸਮਾਜ ਪ੍ਰਤੀ ਉਨ੍ਹਾਂ ਦੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਸਮੇਂ ਬੀæਸੀæ ਦੀਆਂ ਗੈਂਗਾਂ ਨਾਲ ਨਿਪਟਣ ਲਈ ਵਿਸ਼ੇਸ਼ ਯੂਨਿਟ ਅਫਸਰ ਜੈਗ ਖੋਸਾ ਨੇ ਨੌਜਵਾਨਾਂ ਨੂੰ ਮਾੜੇ ਅਨਸਰਾਂ ਤੋਂ ਦੂਰ ਰਹਿਣ ਦੇ ਨੁਕਤੇ ਸਾਂਝੇ ਕੀਤੇ। ਸਮਾਗਮ ‘ਚ ਸ਼ਾਮਲ ਹੋਣ ਲਈ ਪਹੁੰਚੇ ਕੈਲਗਰੀ ਤੋਂ ਹਰਮੀਤ ਸਿੰਘ ਖੁੱਡੀਆਂ ਅਤੇ ਕੈਲੀਫੋਰਨੀਆਂ ਤੋਂ ਗੁਰਭੇਜ ਸਿੰਘ ਵਿਰਕ ਨੂੰ ਉਚੇਚੇ ਤੌਰ ‘ਤੇ ਸਨਮਾਨਤ ਕੀਤਾ। ਯੂਨੀਵਰਸਿਟੀ ਦੇ ਹੋਰਨਾਂ ਸਾਬਕਾ ਵਿਦਿਆਰਥੀਆਂ ਤੋਂ ਇਲਾਵਾ ਬਲਜਿੰਦਰ ਸੰਘਾ, ਕੁਲਦੀਪ ਮਾਂਗਟ, ਬਖਸ਼ੀਸ਼ ਸਿੰਘ ਜ਼ੀਰਾ, ਅਮਨ ਕਲੇਰ, ਐਡਵੋਕੇਟ ਅਜੇਪਾਲ ਧਾਲੀਵਾਲ, ਮਨਜੀਤ ਮਾਂਗਟ, ਗੁਰਪ੍ਰੀਤ ਪਾਬਲਾ ਅਤੇ ਹਰਿੰਦਰ ਦੁੱਲਟ ਨੇ ਵੀ ਆਪਣੀ ਹਾਜ਼ਰੀ ਲੁਵਾਈ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.