Skip to content
Saturday, October 17, 2026 14°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਪੰਜਾਬ ਸਰਕਾਰ ਸਭ ਨੂੰ ਦੇਵੇਗੀ ‘ਸਰਬੱਤ ਸਿਹਤ ਬੀਮਾ ਯੋਜਨਾ’ ਦਾ ਲਾਭ

By Admin Published 3 min read
ਪੰਜਾਬ ਸਰਕਾਰ ਵਲੋਂ ਚਾਰ ਮਹੀਨਿਆਂ ਤੋਂ ਵੀ ਘੱਟ ਸਮੇਂ ਦੌਰਾਨ 90.43 ਕਰੋੜ ਰੁਪਏ ਦੀ ਲਾਗਤ ਨਾਲ ਆਯੂਸ਼ਮਾਨ ਭਾਰਤ-ਸਰਬੱਤ ਸਿਹਤ ਬੀਮਾ ਯੋਜਨਾ (ਏ.ਬੀ.-ਐਸ.ਐੱਸ.ਬੀ.ਵਾਈ) ਤਹਿਤ 82,150 ਤੋਂ ਵੱਧ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ। ਇਹ ਜਾਣਕਾਰੀ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇਥੇ ਸੂਬਾ ਸਿਹਤ ਏਜੰਸੀ ਦੇ ਕਮੇਟੀ ਰੂਮ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।

ਸਿਹਤ ਬੀਮਾ ਸਕੀਮ ਤਹਿਤ ਸਰਕਾਰ ਵੱਲੋਂ ਕੀਤੀਆਂ ਪ੍ਰਾਪਤੀਆਂ ਦਾ ਵੇਰਵਾ ਦਿੰਦਿਆਂ, ਸਿਹਤ ਮੰਤਰੀ ਨੇ ਕਿਹਾ ਕਿ ਲਾਭਪਾਤਰੀਆਂ ਨੂੰ ਸਿਹਤ ਬੀਮਾ ਸਕੀਮ ਦਾ ਲਾਭ ਪਹੁੰਚਾਉਣ ਲਈ ਕਰੀਬ 38.55 ਲੱਖ ਈ-ਕਾਰਡ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੋਰ ਕਾਰਡ ਬਣਾਉਣ ਦੀ ਪ੍ਰਕਿਰਿਆ ਨਿਰੰਤਰ ਜਾਰੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 20 ਅਗਸਤ ਤੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਸਫ਼ਲਤਾਪੂਰਵਕ ਚੱਲ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਸੋਚ ਸਦਕਾ ਪੰਜਾਬ ਦੇ ਲੋਕਾਂ ਲਈ ਬਿਨਾਂ ਕਿਸੇ ਖ਼ਰਚੇ ਤੋਂ ਮਿਆਰੀ ਸਿਹਤ ਸੰਭਾਲ ਦਾ ਲਾਭ ਲੈਣਾ ਸੰਭਵ ਹੋਇਆ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਲਾਭਪਾਤਰੀਆਂ ਦੀਆਂ ਬਰੂਹਾਂ ‘ਤੇ ਦੂਜੇ ਅਤੇ ਮਲਟੀ-ਸਪੈਸ਼ਲਿਸਟ ਹਸਪਤਾਲਾਂ ਵਿਖੇ ਮਿਲਣ ਵਾਲੀਆਂ ਸਰਜਰੀ ਤੇ ਅਪ੍ਰੇਸ਼ਨ ਵਰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਾਉਣ ਲਈ 639 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ ਅਤੇ ਅਜਿਹੇ ਹੋਰ ਹਸਪਤਾਲਾਂ ਨੂੰ ਸੂਚੀਬੱਧ ਕਰਨ ਦਾ ਕੰਮ ਜ਼ੋਰਾਂ-ਸ਼ੋਰਾਂ ਨਾਲ ਜਾਰੀ ਹੈ। ਉਨ੍ਹਾਂ ਦੱਸਿਆ ਕਿ ਸਰਜਰੀ ਤੇ ਅਪ੍ਰੇਸ਼ਨ ਵਰਗੀਆਂ ਸਿਹਤ ਸੇਵਾਵਾਂ ਤਹਿਤ ਹੁਣ ਤੱਕ 1291 ਮਰੀਜ਼ਾਂ ਦੇ ਗੋਡੇ ਤੇ ਕੂਲੇ ਬਦਲੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 1474 ਮਰੀਜ਼ਾਂ ਦੇ ਦਿਲ ਦੇ ਅਪ੍ਰਰੇਸ਼ਨ ਅਤੇ 1145 ਕੈਂਸਰ ਦੇ ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।

ਬਲਬੀਰ ਸਿੰਘ ਸਿੱਧੂ ਨੇ ਜ਼ੋਰ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਲੋਕ-ਪੱਖੀ ਸਿਹਤ ਬੀਮਾ ਸਕੀਮ ਦਾ ਲਾਭ ਸੂਬੇ ਦੇ ਰਹਿੰਦੇ ਵਸਨੀਕਾਂ ਤੱਕ ਪਹੁੰਚਾਉਣ ਅਤੇ ਬਾਕੀ ਪਰਿਵਾਰਾਂ ਨੂੰ ਇਸ ਯੋਜਨਾ ਦੇ ਦਾਇਰੇ ਵਿੱਚ ਲਿਆਉਣ ਸਬੰਧੀ ਤਜਵੀਜ਼ ‘ਤੇ ਕੰਮ ਕਰ ਰਹੀ ਹੈ। ਇਸ ਨਾਲ ਪੰਜਾਬ ਦੇਸ ਦੇ ਉਨ੍ਹਾਂ ਸੂਬਿਆਂ ਚੋਂ ਸ਼ੁਮਾਰ ਹੋ ਜਾਵੇਗਾ, ਜਿਥੇ ਹਰ ਵਿਅਕਤੀ ਨੂੰ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ।

ਉਨ੍ਹਾਂ ਐਲਾਨ ਕੀਤਾ ਕਿ ਪੱਤਰਕਾਰ ਆਪਣੇ ਈ-ਕਾਰਡ 13 ਦਸੰਬਰ ਤੋਂ ਚੰਡੀਗੜ੍ਹ ਪ੍ਰੈੱਸ ਕਲੱਬ, ਸੈਕਟਰ-27 ਅਤੇ ਪ੍ਰੈੱਸ ਕਲੱਬ, ਮੁਹਾਲੀ ਤੋਂ ਵੀ ਪ੍ਰਾਪਤ ਕਰ ਸਕਦੇ ਹਨ। ਇਹ ਪ੍ਰਕਿਰਿਆ ਕਾਮਨ ਸਰਵਿਸ ਸੈਂਟਰਾਂ (ਸੀ.ਐਸ.ਸੀ.) ਵੱਲੋਂ ਨੇਪਰੇ ਚਾੜੀ ਜਾਵੇਗੀ। ਲਾਭਪਾਤਰੀਆਂ ਦੇ ਪਰਿਵਾਰਕ ਮੈਂਬਰਾਂ ਦੀ ਸ਼ਮੂਲੀਅਤ ਦਾ ਕੰਮ ਵੀ ਚੱਲ ਰਿਹਾ ਹੈ ਅਤੇ ਉਹ ਜ਼ਿਲਿਆਂ ਦੇ ਸੂਚੀਬੱਧ ਹਸਪਤਾਲ ਜਾਂ ਜ਼ਿਲ੍ਹਾ ਹਸਪਤਾਲਾਂ ਵਿੱਚ ਬਣੀਆਂ ਕਿਉਸਕਾਂ ਵਿੱਚ ਜਾ ਕੇ ਕਾਰਡ ਸਬੰਧੀ ਵੇਰਵੇ ਦਰਜ ਕਰਵਾ ਸਕਦੇ ਹਨ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp