ਦਲਵਿੰਦਰ ਸਿੰਘ ਰਛੀਨ/ਅਮਰਜੀਤ ਸਿੰਘ ਧੰਜਲ, ਰਾਏਕੋਟ : ਰਾਏਕੋਟ ਸਦਰ ਪੁਲਿਸ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਕਾਰਵਾਈ ਕਰਦਿਆ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਚੋਰੀ ਦੇ 5 ਮੋਟਰਸਾਈਕਲਾਂ ਤੇ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਮੌਕੇ ਰਾਏਕੋਟ ਦੇ ਡੀਐੱਸਪੀ ਰਛਪਾਲ ਸਿੰਘ ਢੀਂਡਸਾ ਨੇ ਦੱਸਿਆ ਕਿ ਰਾਏਕੋਟ ਸਦਰ ਦੇ ਐੱਸਐੱਚਓ ਇੰਸਪੈਕਟਰ ਕੁਲਜਿੰਦਰ ਸਿੰਘ ਦੀ ਅਗਵਾਈ ਹੇਠ ਕਾਰਵਾਈ ਕਰਦਿਆ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ‘ਚ ਸ਼ਾਮਲ ਤਿੰਨ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ ਚੋਰੀ ਕੀਤੇ 5 ਮੋਟਰਸਾਈਕਲਾਂ, ਹੈਰੋਇਨ ਤੇ ਨਸ਼ੀਲੇ ਕੈਪਸੂਲਾਂ ਸਮੇਤ ਕਾਬੂ ਕੀਤਾ ਗਿਆ ਹੈ। ਇਸ ਦੌਰਾਨ ਪੁਲਿਸ ਪਾਰਟੀ ਨੇ ਹਰਪ੍ਰਰੀਤ ਸਿੰਘ ਉਰਫ ਮੱਖੀ ਪੁੱਤਰ ਸੋਹਣ ਸਿੰਘ ਵਾਸੀ ਜੌਹਲਾਂ, ਬਲਵਿੰਦਰ ਸਿੰਘ ਉਰਫ ਬਿੰਦਰ ਪੁੱਤਰ ਰੇਸ਼ਮ ਸਿੰਘ ਵਾਸੀ ਜੌਹਲਾਂ ਅਤੇ ਇੰਦਰਜੀਤ ਸਿੰਘ ਉਰਫ ਇੰਦਰ ਪੁੱਤਰ ਸੁਖਦੇਵ ਸਿੰਘ ਵਾਸੀ ਰਾਏਕੋਟ ਨੂੰ ਗਿਫ਼ਤਾਰ ਕਰਨ ‘ਚ ਸਫਲਤਾ ਹਾਸਲ ਕੀਤੀ ਹੈ, ਜਿਨਾਂ੍ਹ ਪਾਸੋਂ ਇਕ ਮੋਟਰਸਾਈਕਲ ਸਪਲੈਂਡਰ, ਇੱਕ ਮੋਟਰ ਸਾਈਕਲ ਸਪਲੈਂਡਰ ਪਲੱਸ ਅਤੇ ਤਿੰਨ ਹੋਰ ਮੋਟਰ ਸਾਈਕਲਾਂ ਸਮੇਤ 5 ਗ੍ਰਾਮ ਹੈਰੋਇਨ ਅਤੇ 63 ਖੁੱਲ੍ਹੇ ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ। ਉਕਤ ਵਿਅਕਤੀਆਂ ਖ਼ਿਲਾਫ਼ ਰਾਏਕੋਟ ਸਦਰ ਪੁਲਿਸ ਨੇ ਵੱਖ-ਵੱਖ ਧਾਰਾਵਾਂ ਤਹਿਤ ਮੁੱਕਦਮਾ ਦਰਜ ਕਰਕੇ ਹੋਰ ਤਫ਼ਤੀਸ਼ ਸ਼ੁਰੂ ਕਰ ਦਿੱਤੀ। ਉਨਾਂ੍ਹ ਦੱਸਿਆ ਕਿ ਕਾਬੂ ਕੀਤੇ ਇੰਦਰਜੀਤ ਸਿੰਘ ਦੇ ਖਿਲਾਫ ਪਹਿਲਾਂ ਵੀ ਲੁੱਟ-ਖੋਹ ਕਰਨ ਤੇ ਐੱਨਡੀਪੀਐੱਸ ਐਕਟ ਤਹਿਤ 4 ਮੁਕੱਦਮੇ ਵੱਖ-ਵੱਖ ਥਾਣਿਆਂ ‘ਚ ਦਰਜ ਹਨ, ਉਥੇ ਹੀ ਉਕਤ ਵਿਅਕਤੀਆਂ ਨੂੰ ਅਦਾਲਤ ‘ਚ ਪੇਸ਼ ਕਰ ਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਡੀਐੱਸਪੀ ਢੀਂਡਸਾ ਨੇ ਦੱਸਿਆ ਕਿ ਉਕਤ ਵਿਅਕਤੀਆਂ ਪਾਸੋਂ ਹੋਰ ਬਰਾਮਦਗੀ ਹੋਣ ਦੀ ਸੰਭਾਵਨਾ ਹੈ ਅਤੇ ਹੋਰ ਵਾਰਦਾਤਾਂ ਸਬੰਧੀ ਅਹਿਮ ਖੁਲਾਸੇ ਹੋ ਸਕਦੇ ਹਨ।
ਗੁਰੂ ਨਾਨਕ ਜਹਾਜ਼ : ਨਸਲਵਾਦ ‘ਤੇ ਜਿੱਤ
23 ਮਈ 2026 : 112ਵੀਂ ਯਾਦਗਾਰੀ ਵਰ੍ਹੇ-ਗੰਢ ‘ਤੇ ਵਿਸ਼ੇਸ਼ ਡਾ. ਗੁਰਵਿੰਦਰ ਸਿੰਘ 604-825-1550 ਗੁਰੂ ਨਾਨਕ ਜਹਾਜ਼ ਦੇ ਮੁਸਾਫਿਰਾਂ ਦਾ ਸੰਘਰਸ਼ ਨਸਲਵਾਦ ਉਪਰ ਜਿੱਤ ਦਾ ਗੌਰਵਮਈ


