ਪੰਜ ਸਿੰਘਾਂ ਨੇ 18 ਨੂੰ ਵਿਧੀ-ਵਿਧਾਨ ਘੜਨ ਲਈ ਇਕੱਤਰਤਾ ਬੁਲਾਈ; ਕਾਰਜਕਾਰੀ ਜਥੇਦਾਰਾਂ ਨੂੰ ਵੀ ਸੱਦਿਆ

ਚੰਡੀਗੜ੍ਹ: ਭਾਈ ਸਤਨਾਮ ਸਿੰਘ ਖੰਡੇਵਾਲਾ, ਭਾਈ ਸਤਨਾਮ ਸਿੰਘ, ਭਾਈ ਮੰਗਲ ਸਿੰਘ, ਭਾਈ ਮੇਜਰ ਸਿੰਘ ਅਤੇ ਭਾਈ ਤਰਲੋਕ ਸਿੰਘ ਨੇ ਚੰਡੀਗੜ੍ਹ ਦੇ ਸੈਕਟਰ 28-ਏ ‘ਚ ਅੱਜ ਪ੍ਰੈਸ ਕਾਨਫਰੰਸ ਕੀਤੀ। ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਇਸ ਮੌਕੇ ਮੀਡੀਆ ਨੂੰ ਇਕ ਹੱਥ ਲਿਖਤ ਪ੍ਰੈਸ ਬਿਆਨ ਜਾਰੀ ਕੀਤਾ।ਉਨ੍ਹਾਂ ਕਿਹਾ ਕਿ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਮੀਟਿੰਗ 18 ਅਕਤੂਬਰ ਨੂੰ ਚੰਡੀਗੜ੍ਹ ਵਿਖੇ ਹੋਵੇਗੀ। ਉਨ੍ਹਾਂ ਨੇ ਸਾਰੀਆਂ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸਿੱਖ ਵਕੀਲਾਂ ਦੀਆਂ ਜਥੇਬੰਦੀਆਂ, ਰਾਜਨੀਤਕ ਪਾਰਟੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ, ਵਿਦਿਆਰਥੀ ਜਥੇਬੰਦੀਆਂ, ਕਿਸਾਨ ਜਥੇਬੰਦੀਆਂ, ਮਨੁੱਖੀ ਅਧਿਕਾਰ ਜਥੇਬੰਦੀਆਂ ਅਤੇ ਹੋਰ ਸਿੱਖ ਸੰਸਥਾਵਾਂ ਦੇ ਪ੍ਰਤੀਨਿਧੀਆਂ ਨੂੰ ਇਸ ਮੀਟਿੰਗ ਲਈ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ ਇਸ ਮੀਟਿੰਗ ਵਿਚ ਇਕ ਕਾਰਜਕਾਰੀ ਕਮੇਟੀ ਬਣਾਈ ਜਾਵੇਗੀ ਜਿਹੜੀ ਕਿ ਸਰਬੱਤ ਖ਼ਾਲਸਾ ਦੇ ਵਿਧੀ ਵਿਧਾਨ ਨੂੰ ਅੰਤਮ ਰੂਪ ਦੇਵੇਗੀ।ਉਨ੍ਹਾਂ ਨੇ ਕਾਰਜਕਾਰੀ ਜਥੇਦਾਰਾਂ ਨੂੰ ਵੀ 18 ਅਕਤੂਬਰ ਦੀ ਮੀਟਿੰਗ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ।ਭਾਈ ਸਤਨਾਮ ਸਿੰਘ ਖੰਡੇਵਾਲਾ ਨੇ ਦੱਸਿਆ ਕਿ 18 ਅਕਤੂਬਰ ਦੀ ਮੀਟਿੰਗ ਭਾਈ ਜਗਤਾਰ ਸਿੰਘ ਹਵਾਰਾ ਨਾਲ ਸਲਾਹ ਕਰਨ ਤੋਂ ਉਪਰੰਤ ਰੱਖੀ ਗਈ ਹੈ।ਐਡਵੋਕੇਟ ਅਮਰ ਸਿੰਘ ਚਾਹਲ ਵੀ ਇਸ ਪ੍ਰੈਸ ਕਾਨਫਰੰਸ ‘ਚ ਮੌਜੂਦ ਸਨ ਪਰ ਸਿਰਫ ਪੰਜ ਸਿੰਘਾਂ ਨੇ ਹੀ ਮੀਡੀਆ ਨਾਲ ਗੱਲਬਾਤ ਕੀਤੀ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਨੇ ਪਾਣੀ ਦੀਆਂ ਪਾਬੰਦੀਆਂ ਵਿੱਚ ਲਚਕਤਾ ਵਧਾਉਣ ਲਈ ਬਾਇਲਾਅ ਵਿਚ ਸੋਧ ਕੀਤੀ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਸਰੀ ਦੇ ਪੀਣ ਵਾਲੇ ਪਾਣੀ ਦੀ ਸੰਭਾਲ ਯੋਜਨਾ (Drinking Water Conservation Plan) ਸਬੰਧੀ ਬਾਇਲਾਅ ਵਿੱਚ ਸੋਧਾਂ ਮਨਜ਼ੂਰ ਕੀਤੀਆਂ, ਤਾਂ ਜੋ ਪਾਣੀ ਸੰਭਾਲ

ਕੌਂਸਲ ਵੱਲੋਂ ਬੀ.ਆਰ.ਟੀ. ਪ੍ਰੋਜੈਕਟ ਦੀ ਤਿਆਰੀ ਲਈ ਕਿੰਗਜੌਰਜ ਬੁਲੇਵਾਰਡ ਨੂੰ ਚੌੜਾ ਕਰਨ ਦੇ ਠੇਕੇ ਨੂੰ ਦਿੱਤੀ ਮਨਜ਼ੂਰੀ

ਸਰੀ, ਬੀ.ਸੀ. – ਸਿਟੀ ਆਫ਼ ਸਰੀ ਨੇ ਭਵਿੱਖ ਦੇ ਬੱਸ ਰੈਪਿਡ ਟਰਾਂਜ਼ਿਟ (BRT) ਪ੍ਰੋਜੈਕਟ ਨੂੰ ਸਮਰਥਨ ਦੇਣ ਲਈ ਕਿੰਗਜੌਰਜ ਬੁਲੇਵਾਰਡ ‘ਤੇ ਸੜਕ ਚੌੜੀ ਕਰਨ ਦੇ ਕੰਮ ਲਈ 1.26 ਮਿਲੀਅਨ ਡਾਲਰ

ਸਰੀ ਸਿਟੀ ਵੱਲੋਂ ਬੱਚਿਆਂ ਲਈ ਮੁਫ਼ਤ ਤੈਰਨ ਦੀਆਂ ਕਲਾਸਾਂ ਦੀ ਯੋਜਨਾ ‘ਤੇ ਕੰਮ ਸ਼ੁਰੂ

ਸਰੀ, ਬੀ.ਸੀ. – ਸੋਮਵਾਰ ਨੂੰ ਕੌਂਸਲ ਨੇ ਮੇਅਰ ਬਰੈਂਡਾ ਲੌਕ ਦੇ ਇੱਕ ਪ੍ਰਸਤਾਵ ਨੂੰ ਸਰਬਸੰਮਤੀ ਨਾਲ ਮਨਜ਼ੂਰੀ ਦਿੱਤੀ, ਜਿਸ ਤਹਿਤ ਸਿਟੀ ਸਟਾਫ਼ ਨੂੰ ਇੱਕ ਨਵੀਂ ਪਹਿਲ ‘ਤੇ ਕੰਮ ਕਰਨ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.