ਚੰਡੀਗੜ੍ਹ:-ਜਮਹੂਰੀ ਅਧਿਕਾਰ ਸਭਾ ਪੰਜਾਬ ਦੇ ਸੂਬਾ ਪ੍ਰਧਾਨ ਪ੍ਰੋਫੈਸਰ ਏ ਕੇ ਮਲੇਰੀ, ਪ੍ਰੋਫੈਸਰ ਜਗਮੋਹਣ ਸਿੰਘ ਅਤੇ ਪ੍ਰੈੱਸ ਸਕੱਤਰ ਬੂਟਾ ਸਿੰਘ ਨੇ ਉੱਤਰ ਪ੍ਰਦੇਸ਼ ਪੁਲੀਸ ਵੱਲੋਂ ਸੀਨੀਅਰ ਪੱਤਰਕਾਰ ਵਿਨੋਦ ਵਰਮਾ ਨੂੰ ਗ੍ਰਿਫ਼ਤਾਰ ਕਰਨ ਤੇ ਛੱਤੀਸਗੜ੍ਹ ਵਿੱਚ ਝੂਠਾ ਕੇਸ ਦਰਜ ਕਰਨ ਦੀ ਨਿਖੇਧੀ ਕੀਤੀ ਹੈ। ਅੱਜ ਜਾਰੀ ਬਿਆਨ ‘ਚ ਉਨ੍ਹਾਂ ਕਿਹਾ ਕਿ ਸੰਘ ਪਰਿਵਾਰ ਦੀਆਂ ਲਾਕਾਨੂੰਨੀਆਂ ਗੰਭੀਰ ਚਿੰਤਾ ਦਾ ਮਾਮਲਾ ਹੈ ਅਤੇ ਹੁਕਮਰਾਨ ਭਾਜਪਾ ਅਣਐਲਾਨੀ ਐਮਰਜੈਂਸੀ ਦੇ ਹਾਲਾਤ ਬਣਾ ਰਹੀ ਹੈ। ਪ੍ਰੈੱਸ ਦੀ ਆਜ਼ਾਦੀ ‘ਤੇ ਹਮਲਾ ਕਰਾਰ ਦਿੰਦਿਆਂ ਉਨ੍ਹਾਂ ਆਖਿਆ ਕਿ ਪੱਤਰਕਾਰ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ
ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ


