ਸਟਾਫ ਰਿਪੋਰਟਰ, ਰੂਪਨਗਰ : ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ (ਪੀਆਰਐੱਸਸੀ) ਵੱਲੋਂ ਆਉਣ ਵਾਲੇ ਝੋਨੇ ਦੀ ਵਾਢੀ ਦੇ ਸੀਜ਼ਨ 2023 ਲਈ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਬਾਰੇ ਮੋਬਾਈਲ ਅਤੇ ਏਟੀਆਰ ਐਪ ਦੀ ਸਿਖਲਾਈ ਦੇਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸ਼ਿਵਾਲਿਕ ਪਬਲਿਕ ਸਕੂਲ ਰੂਪਨਗਰ ਵਿੱਚ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਰੂਪਨਗਰ ਦੇ ਲਗਪਗ 130 ਦੇ ਕਰੀਬ ਕਲੱਸਟਰ ਅਫਸਰ, ਪਟਵਾਰੀ ਅਤੇ ਨੋਡਲ ਅਫਸਰਾਂ ਨੇ ਸ਼ਮੂਲੀਅਤ ਕੀਤੀ ਗਈ। ਸਿਖਲਾਈ ਕੈਂਪ ਦੇ ਆਗਾਜ਼ ਦੌਰਾਨ ਅਨੁਰਾਧਾ ਸ਼ਰਮਾ, ਵਾਤਾਵਰਣ ਇੰਜੀਨੀਅਰ ਵੱਲੋਂ ਵੱਖ-ਵੱਖ ਵਿਭਾਗਾਂ ਤੋਂ ਆਏ ਹੋਏ ਅਧਿਕਾਰੀ ਤੇ ਕਮਚਾਰੀਆਂ ਦਾ ਸਵਾਗਤ ਕੀਤਾ ਗਿਆ ਅਤੇ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨੂੰ ਰੋਕਣ ਲਈ ਇਸ ਕੈਂਪ ਵਿੱਚ ਮੌਜੂਦ ਸਾਰੇ ਅਧਿਕਾਰੀਆਂ ਨੂੰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਅਤੇ ਖੇਤੀਬਾੜੀ ਵਿਭਾਗ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਸਾਰੇ ਵਿਭਾਗਾਂ ਨੂੰ ਇਕ ਟੀਮ ਤਹਿਤ ਕੰਮ ਕਰਨ ਲਈ ਪੇ੍ਰਿਤ ਕੀਤਾ ਗਿਆ।

ਇਸ ਉਪਰੰਤ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਤੋਂ ਆਏ ਅਮਰਦੀਪ ਸਿੰਘ ਵੱਲੋਂ ਮੋਬਾਈਲ ਐਪ ਅਤੇ ਏਟੀਆਰ ਦੀ ਸਿਖਲਾਈ ਦੇਣ ਲਈ ਕਿਹਾ ਗਿਆ। ਇਸ ਉਪਰੰਤ ਸਾਰੇ ਕਲੱਸਟਰ ਅਫਸਰ, ਪਟਵਾਰੀ ਅਤੇ ਨੋਡਲ ਅਫਸਰਾਂ ਨੂੰ ਮੋਬਾਈਲ ਐਪ ਡਾਊਨਲੋਡ ਕਰਕੇ ਦਿਖਾਈ ਗਈ ਅਤੇ ਐਪ ‘ਤੇ ਆਉਣ ਵਾਲੇ ਰੋਜ਼ਾਨਾ ਆਉਣ ਵਾਲੀ ਚੁਣੌਤੀਆਂ ਅਤੇ ਉਨ੍ਹਾਂ ‘ਤੇ ਕਲਸਰ, ਨੋਡਲ ਅਤੇ ਪਟਵਾਰੀ, ਪੀਪੀਸੀਬੀ ਪੁਲਿਸ ਵੱਲੋਂ ਕਿਵੇਂ ਕਿਵੇਂ ਐਕਸ਼ਨ ਲੈਣਾ ਹੈ, ਉਸ ਬਾਰੇ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ ਪੇਂਡੂ ਅਤੇ ਵਿਕਾਸ ਰੂਪਨਗਰ ਵੱਲੋਂ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਨੂੰ ਰੋਕਣ ਲਈ ਸਾਰੇ ਵਿਭਾਗਾਂ ਤੋਂ ਆਏ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਜਾ ਕੇ ਕਿਸਾਨਾਂ ਨੂੰ ਅੱਗ ਲਗਾਉਣ ਤੇ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕਤਾ ਕਰਨ ਲਈ ਅਤੇ ਝੋਨੇ ਦੀ ਕਟਾਈ ਦੇ ਸੀਜ਼ਨ ਦੌਰਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਜ਼ੀਰੋ ਕਰਨ ਲਈ ਇਕਜੁਟ ਹੋ ਕੇ ਹਰ ਸਭੰਵ ਉਪਰਾਲੇ ਕਰਨ ਲਈ ਆਦੇਸ਼ ਦਿੱਤੇ ਗਏ।