ਤੇਜਿੰਦਰ ਪਾਲ ਸਿੰਘ ਖਾਲਸਾ, ਫਾਜ਼ਿਲਕਾ : ਿਫ਼ਰੋਜ਼ਪੁਰ ਮੁੱਖ ਮਾਰਗ ‘ਤੇ ਸਥਿਤ ਦੋ ਟੋਲ ਪਲਾਜ਼ੇ ਬੀਤੀ ਰਾਤ ਤੋਂ ਬੰਦ ਕਰਵਾ ਦਿੱਤੇ ਗਏ ਹਨ। ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਨੇ ਮੌਕੇ ‘ਤੇ ਪਹੁੰਚ ਕੇ ਟੋਲ ਪਲਾਜ਼ਾ ਨੂੰ ਤਾਲਾ ਲਾ ਦਿੱਤਾ ਹੈ। ਜਦੋਂਕਿ ਟੋਲ ਪਲਾਜ਼ਾ ਕੰਪਨੀ ਦੇ ਕਰਮਚਾਰੀਆਂ ਨੇ ਵੀ ਆਪਣੇ ਬੈਰੀਕੇਡ ਉਖਾੜ ਦਿੱਤੇ ਹਨ। ਦੱਸਿਆ ਜਾ ਰਿਹਾ ਹੈ ਕਿ ਫਾਜ਼ਿਲਕਾ-ਿਫ਼ਰੋਜ਼ਪੁਰ ਹਾਈਵੇ ‘ਤੇ ਪਿਛਲੇ 15 ਸਾਲਾਂ ਤੋਂ ਦੋ ਟੋਲ ਪਲਾਜ਼ੇ ਚੱਲ ਰਹੇ ਸਨ। ਜਿਨ੍ਹਾਂ ਨੂੰ ਸਮਾਂ ਪੂਰਾ ਹੋਣ ਤੋਂ 48 ਦਿਨ ਪਹਿਲਾਂ ਹੀ ਬੰਦ ਕਰ ਦਿੱਤਾ ਗਿਆ ਹੈ। ਹੁਣ ਇਨ੍ਹਾਂ ਟੋਲ ਪਲਾਜ਼ਿਆਂ ‘ਤੇ ਵਾਹਨ ਚਾਲਕਾਂ ਨੂੰ ਕੋਈ ਫੀਸ ਨਹੀਂ ਦੇਣੀ ਪਵੇਗੀ। ਟੋਲ ਪਲਾਜ਼ਾ ਬੰਦ ਹੋਣ ਕਾਰਨ ਵਾਹਨਾਂ ਦੀਆਂ ਲੰਮੀਆਂ ਕਤਾਰਾਂ ਨਹੀਂ ਲੱਗਣਗੀਆਂ, ਜਿਸ ਨਾਲ ਆਵਾਜਾਈ ਵਿਚ ਕਾਫੀ ਰਾਹਤ ਮਿਲੇਗੀ। ਹੁਣ ਵਾਹਨ ਚਾਲਕਾਂ ਨੂੰ ਥੋੜ੍ਹੀ ਰਾਹਤ ਮਹਿਸੂਸ ਹੋਵੇਗੀ।
10,000 ਸੀਟਾਂ ਵਾਲੇ ਸਿਟੀ ਸੈਂਟਰ ਐਰੀਨਾ ਦੀ ਉਸਾਰੀ ਵੱਲ ਵੱਡਾ ਕਦਮ:
ਸਾਈਟ ‘ਤੇ ਮੌਜੂਦ ਪੁਰਾਣੀ ਇਮਾਰਤ ਨੂੰ ਢਾਹੁਣ ਦਾ ਕੰਮ ਸ਼ੁਰੂ ਸਰੀ, ਬੀ.ਸੀ. – 10,000 ਸੀਟਾਂ ਵਾਲੇ ਪ੍ਰਸਤਾਵਿਤ ਸਿਟੀ ਸੈਂਟਰ ਐਰੀਨਾ ਵਾਲੀ ਜਗ੍ਹਾ ’ਤੇ ਢੋਆ-ਢੁਆਈ ਦਾ ਕੰਮ ਸ਼ੁਰੂ ਹੋ ਗਿਆ ਹੈ।

