ਅੰਮ੍ਰਿਤਪਾਲ ਸਿੰਘ, ਅੰਮ੍ਰਿਤਸਰ : ਫਿਲਮ ਨਿਰਦੇਸ਼ਕ ਤੇ ਕੋਰੀਓਗ੍ਰਾਫਰ ਫਰਾਹ ਖਾਨ ਮੰਗਲਵਾਰ ਨੂੰ ਅੰਮ੍ਰਿਤਸਰ ਪਹੁੰਚੀ। ਉਨ੍ਹਾਂ ਫਿਲਮ ਨਿਰਮਾਤਾ ਮੁਕੇਸ਼ ਛਾਬੜਾ ਨਾਲ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਫਰਾਹ ਖਾਨ ਨੇ ਆਪਣੀ ਅੰਮ੍ਰਿਤਸਰ ਯਾਤਰਾ ਦੀ ਸ਼ੁਰੂਆਤ ਛੋਲੇ ਭਟੂਰੇ ਤੇ ਲੱਸੀ ਨਾਲ ਕੀਤੀ। ਫਰਾਹ ਨੇ ਅੰਮ੍ਰਿਤਸਰ ਨਾਲ ਜੁੜੀ ਫੋਟੋ ਆਪਣੇ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ।

ਫਰਾਹ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਫਰਾਹ ਖਾਨ ਨੇ ਉਥੇ ਦਿੱਤੀ ਗਈ ਹਰ ਜਾਣਕਾਰੀ ਨੂੰ ਵਿਸਥਾਰ ਨਾਲ ਸਮਝਿਆ ਤੇ ਬਹੁਤ ਖੁਸ਼ ਹੋਈ। ਉਸ ਨੇ ਦੱਸਿਆ ਕਿ ਉਹ ਕਾਫੀ ਸਮੇਂ ਤੋਂ ਇੱਥੇ ਆਉਣ ਦੀ ਯੋਜਨਾ ਬਣਾ ਰਹੀ ਸੀ ਪਰ ਸਮੇਂ ਦੀ ਘਾਟ ਕਾਰਨ ਨਹੀਂ ਆਈ। ਹੁਣ ਮੁਕੇਸ਼ ਛਾਬੜਾ ਦੀ ਮਦਦ ਨਾਲ ਉਸ ਦਾ ਸੁਪਨਾ ਪੂਰਾ ਹੋਇਆ। ਉਸ ਨੂੰ ਇੱਥੇ ਆ ਕੇ ਬਹੁਤ ਸ਼ਾਂਤੀ ਮਿਲੀ ਹੈ ਤੇ ਉਹ ਹਰ ਸਾਲ ਇੱਥੇ ਆਉਣਾ ਚਾਹੁੰਦੀ ਹੈ। ਉਸ ਨੇ ਇਸ ਲਈ ਅਰਦਾਸ ਵੀ ਕੀਤੀ ਹੈ।