ਪੱਤਰ ਪੇ੍ਰਰਕ, ਜਲੰਧਰ : ਬੀਤੇ ਦਿਨੀਂ ਸਿਨੇਮਾ ਘਰਾਂ ਵਿਚ ਰਿਲੀਜ਼ ਹੋਈ ਪੰਜਾਬੀ ਫਿਲਮ ‘ਬੂਹੇ ਬਾਰੀਆਂ’ ਦੇ ਕਲਾਕਾਰਾਂ ’ਤੇ ਦਲਿਤ ਸਮਾਜ ਦੀਆਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਇਲਜ਼ਾਮ ਲੱਗੇ ਹਨ। ਇਸ ਸਬੰਧੀ ਥਾਣਾ ਆਦਮਪੁਰ ਵਿਚ ਐੱਸਸੀ ਐੱਸਟੀ ਐਕਟ ਤਹਿਤ ਤਿੰਨ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕੀਤਾ ਗਿਆ ਹੈ। ਫਿਲਮ ਨੂੰ ਲੈ ਕੇ ਰਵਿਦਾਸ ਭਾਈਚਾਰੇ ਦੇ ਲੋਕਾਂ ਵਿਚ ਗੁੱਸਾ ਪਾਇਆ ਜਾ ਰਿਹਾ ਹੈ। ਫਿਲਮ ਵਿਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਦੀ ਤਸਵੀਰ ਤੇ ਰਵਿਦਾਸ ਭਾਈਚਾਰੇ ਦੀ ਇਕ ਔਰਤ ਨੂੰ ਦਰਸਾਉਣ ਵਾਲੇ ਦ੍ਰਿਸ਼ ਨੂੰ ਲੈ ਕੇ ਵਿਵਾਦ ਹੋ ਗਿਆ ਹੈ। ਸ੍ਰੀ ਗੁਰੂ ਰਵਿਦਾਸ ਟਾਈਗਰਜ਼ ਫੋਰਸ ਦੇ ਮੁਖੀ ਜੱਸੀ ਤੱਲਣ ਨੇ ਪੰਜਾਬ ਦੀਆਂ 52 ਜੱਥੇਬੰਦੀਆਂ ਨਾਲ ਮਿਲ ਕੇ ਜਲੰਧਰ ਸਮੇਤ ਪੰਜਾਬ ਭਰ ਦੇ ਸਿਨੇਮਾ ਘਰਾਂ ਵਿਚ ਇਸ ਫਿਲਮ ਦੇ ਪ੍ਰਦਰਸ਼ਨ ਬੰਦ ਕਰਨ ਦੀ ਮੰਗ ਕੀਤੀ ਹੈ। ਜੱਸੀ ਦਾ ਦੋਸ਼ ਸੀ ਕਿ ਫਿਲਮ ਵਿਚ ਦਿਖਾਏ ਗਏ ਦ੍ਰਿਸ਼ਾਂ ਨੇ ਦਲਿਤ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਕਿ ਜੇ ਫਿਲਮ ਨੂੰ ਸਿਨੇਮਾ ਘਰਾਂ ਤੋਂ ਨਾ ਹਟਾਇਆ ਗਿਆ ਤਾਂ ਪੰਜਾਬ ਭਰ ਵਿਚ ਰੋਸ ਮੁਜ਼ਾਹਰੇ ਕੀਤੇ ਜਾਣਗੇ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



