Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਫੂਲਕਾ ‘ਆਪ’ ਵਲੋਂ 10 ਨੂੰ ਦਰਬਾਰ ਸਾਹਿਬ ਮੰਗਣਗੇ ਮੁਆਫ਼ੀ

By uscreative Published 2 min read

ਅੰਮ੍ਰਿਤਸਰ,: ਯੂਥ ਮੈਨੀਫ਼ੈਸਟੋ ਦੀ ਤੁਲਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਕਰਨ ਦੇ ਮਸਲੇ ‘ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਸੁਪਰੀਮ ਕੋਰਟ ਦੇ ਵਕੀਲ ਹਰਵਿੰਦਰ ਸਿੰਘ ਫੂਲਕਾ ਐਤਵਾਰ 10 ਜੁਲਾਈ ਨੂੰ 1:00 ਵਜੇ ਸ੍ਰੀ ਗੁਰੂ ਰਾਮਦਾਸ ਲੰਗਰ ਘਰ ਵਿਖੇ ਬਰਤਨ ਸਾਫ਼ ਕਰਨ ਦੀ ਸੇਵਾ ਕਰਨਗੇ। ਉਪ੍ਰੰਤ ਦਰਬਾਰ ਸਾਹਿਬ ਵਿਖੇ ਮੁਆਫ਼ੀ ਮੰਗਣਗੇ।

ਇਸ ਸਬੰਧੀ ਸ. ਫੂਲਕਾ ਨੇ ਪੁਸ਼ਟੀ ਕਰਦਿਆਂ ਕਿਹਾ ਕਿ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਹਿਦਾਇਤ ਕੀਤੀ ਹੈ ਕਿ ਉਹ ਗੁਰੂ ਘਰ ਜਾ ਕੇ ਭੁੱਲ ਬਖ਼ਸ਼ਾਉਣ ਤਾਕਿ ਸਿੱਖਾਂ ਦੀਆਂ ਭਾਵਨਾਵਾਂ ਨੂੰ ਸ਼ਾਂਤ ਕੀਤਾ ਜਾ ਸਕੇ। ਸ. ਫੂਲਕਾ ਨੇ ਕਿਹਾ ਕਿ ਸਿੱਖਾਂ ਦਾ ਸੱਭ ਤੋ ਵੱਡਾ ਤੀਰਥ ਅਸਥਾਨ ਦਰਬਾਰ ਸਾਹਿਬ ਹੈ ਜਿਥੇ ਉਹ ਤੇ ਹੋਰ ਵਲੰਟੀਅਰ ਗੁਰੂ ਘਰ ਸੀਸ ਝੁਕਾਉਣਗੇ ਤੇ ਮੁਆਫ਼ੀ ਮੰਗਣਗੇ ਕਿ ‘ਆਪ’ ਵਲੋਂ ਭਵਿੱਖ ਵਿਚ ਅਜਿਹੀ ਕੋਈ ਵੀ ਗ਼ਲਤੀ ਨਹੀਂ ਹੋਵੇਗੀ।

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਲੋਂ ਯੂਥ ਮੈਨੀਫ਼ੈਸਟੋ ਜਾਰੀ ਕਰਨ ਤੋ ਪਹਿਲਾਂ ਆਮ ਆਦਮੀ ਪਾਰਟੀ ਦੇ ਕੌਮੀ ਬੁਲਾਰੇ ਅਸ਼ੀਸ਼ ਖੇਤਾਨ ਨੇ ਸੰਬੋਧਨ ਕਰਦਿਆਂ ਯੂਥ ਮੈਨੀਫੈਸਟੋ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਲ ਤੁਲਨਾ ਕੀਤੀ ਸੀ। ਇਸ ਸਬੰਧੀ ਆਮ ਆਦਮੀ ਪਾਰਟੀ ਵਿਰੁਧ ਕਾਂਗਰਸ ਆਗੂ ਇੰਦਰਜੀਤ ਸਿੰਘ ਜ਼ੀਰਾ ਨੇ ਅਕਾਲ ਤਖ਼ਤ ਦੇ ਜਥੇ ਦਾਰ ਨੂੰ ਯਾਦ ਪੱਤਰ ਦੇ ਕੇ ਆਪ ਆਗੂਆਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਸੀ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp