Ad-Time-For-Vacation.png

ਫੂਲਕਾ ਨੇ ਕਿਹਾ; ਚੋਣ ਮਨੋਰਥ ਪੱਤਰ ‘ਚ ਕੀਤੇ ਵਾਅਦਿਆਂ ਤੋਂ ਕਾਂਗਰਸ ਨੂੰ ਭੱਜਣ ਨਹੀਂ ਦੇਵਾਂਗੇ

ਲੁਧਿਆਣਾ: ਆਮ ਆਦਮੀ ਪਾਰਟੀ ਦੇ ਹਲਕਾ ਦਾਖਾ ਤੋਂ ਚੁਣੇ ਗਏ ਵਿਧਾਇਕ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਕਾਂਗਰਸ ਨੂੰ ਚਿਤਾਵਨੀ ਦਿੱਤੀ ਕਿ ਉਹ ਕਾਂਗਰਸ ਨੂੰ ਪੰਜਾਬ ਦੇ ਵੋਟਰਾਂ ਨਾਲ ਕੀਤੇ ਗਏ ਵਾਅਦਿਆਂ ਤੋਂ ਮੁਕਰਨ ਨਹੀਂ ਦੇਣਗੇ। ਫੂਲਕਾ ਨੇ ਕਿਹਾ ਕਿ ਕਾਂਗਰਸ ਨੂੰ ਲੋਕਾਂ ਨੇ ਵੱਡਾ ਸਹਿਯੋਗ ਦਿੱਤਾ ਹੈ ਅਤੇ ਹੁਣ ਕੈਪਟਨ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਚੋਣ ਮਨੋਰਥ ਪੱਤਰ ਅਤੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰੇ ਕਰੇ ਅਤੇ ਨਸ਼ਿਆਂ ਦੇ ਸੌਦਾਗਰ ਬਿਕਰਮ ਮਜੀਠੀਆ ਨੂੰ ਜੇਲ੍ਹ ਭੇਜਣ ਦਾ ਕੀਤਾ ਵਾਅਦਾ ਪੂਰਾ ਕਰੇ, ਜਿਸ ਲਈ ‘ਆਪ’ ਪੂਰਾ ਸਹਿਯੋਗ ਦੇਵੇਗੀ।

ਪੰਜਾਬ ਵਿਧਾਨ ਸਭਾ ਚੋਣਾਂ ਦੇ ਆਏ ਨਤੀਜਿਆਂ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਹਾਰ ਦੇ ਕਾਰਨਾਂ ਦੀ ਪੜਤਾਲ ਕਰਨ ਲਈ ਇੱਕ ਵਿਸ਼ੇਸ਼ ਟੀਮ ਦੇ ਗਠਨ ਬਾਰੇ ਫੂਲਕਾ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ‘ਆਪ’ ਨੂੰ ਜੋ ਸਹਿਯੋਗ ਦਿੱਤਾ ਹੈ ਉਹ ਖਿੜੇ ਮੱਥੇ ਪ੍ਰਵਾਨ ਹੈ। ਉਨ੍ਹਾਂ ਕਿਹਾ ਕਿ ਸਰਕਾਰ ਬਣਾਉਣ ਵਿੱਚ ਲੋੜੀਂਦੇ ਵਿਧਾਇਕਾਂ ਦੀ ਗਿਣਤੀ ਘੱਟ ਜਾਣ ਦੇ ਕਾਰਨਾਂ ਦੀ ਘੋਖ ਕਰਨ ਤੋਂ ਬਾਅਦ ਸਾਰੀ ਰਿਪੋਰਟ ਤਿਆਰ ਕੀਤੀ ਜਾਵੇਗੀ।

ਪਾਰਟੀ ਦੇ ਮੁੱਲਾਂਪੁਰ ਵਿੱਚ ਬਣੇ ਮੁੱਖ ਦਫਤਰ ‘ਚ ਮੀਡੀਆ ਨੂੰ ਸੰਬੋਧਨ ਕਰਦਿਆਂ ਫੂਲਕਾ ਨੇ ਕਿਹਾ ਕਿ ਇਨ੍ਹਾਂ ਚੋਣਾਂ ਦੌਰਾਨ ਸਭ ਤੋਂ ਵੱਡੀ ਪ੍ਰਾਪਤੀ ਇਹ ਰਹੀ ਕਿ ਉਨ੍ਹਾਂ ਨੇ ਇਕ ਪਰਿਵਾਰ ‘ਤੇ ਆਧਾਰਤ ਸਿਆਸਤ ਨੂੰ ਖ਼ਤਮ ਕਰ ਦਿੱਤਾ ਅਤੇ ਬਾਦਲ ਪਿਉ-ਪੁੱਤਰ ਦੀ ਪਾਰਟੀ ਨੂੰ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਵਜੋਂ ਬੈਠਣ ਜੋਗੀ ਵੀ ਨਹੀਂ ਛੱਡਿਆ। ਉਹ ਪੰਜਾਬ ਵਿੱਚ ਤੀਜੇ ਸਥਾਨ ‘ਤੇ ਖਿਸਕ ਗਈ ਹੈ। ਉਨ੍ਹਾਂ ਕਿਹਾ ਕਿ ਤਿੰਨ-ਚਾਰ ਦਿਨਾਂ ਵਿੱਚ ਵਿਰੋਧੀ ਧਿਰ ਦਾ ਆਗੂ ਚੁਣ ਲਿਆ ਜਾਵੇਗਾ ਅਤੇ ਉਹ ਇੱਕ ਤਾਕਤਵਰ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣਗੇ। ਇਸ ਮੌਕੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਸਕੱਤਰ ਮਨੀਸ਼ਾ ਸਿੰਘ, ਦਿਗੰਬਰ ਸਿੰਘ ਫੂਲਕਾ, ਸੁਖਰਾਜ ਧਾਲੀਵਾਲ ਆਦਿ ਹਾਜ਼ਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ

ਸਰੀ ਦੇ ਮੇਅਰ ਬਰੈਂਡਾ ਲੌਕ ਨੇ ਜਬਰੀ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਕਮਿਸ਼ਨਰ ਦੀ ਮੰਗ ਕੀਤੀ

ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ, ਫੈਡਰਲ ਸਰਕਾਰ ਨੂੰ ਦੇਸ਼ ਭਰ ਵਿੱਚ ਵਾਪਰ ਰਹੀਆਂ ਵਸੂਲੀ ਅਤੇ ਤਸ਼ੱਦਦ ਦੀਆਂ ਘਟਨਾਵਾਂ, ਜੋ ਸਰੀ ਵਸਨੀਕਾਂ, ਕਾਰੋਬਾਰ ਮਾਲਕਾਂ ਅਤੇ  ਭਾਈਚਾਰੇ ਨੂੰ ਨਿਸ਼ਾਨਾ ਬਣਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.