Skip to content
Monday, October 26, 2026 8°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਫੂਲਕਾ ਨੇ ਸਪੀਕਰ ਨੂੰ ਸੌਂਪਿਆ ਅਸਤੀਫ਼ਾ

By Admin Published 1 min read

ਚੰਡੀਗੜ੍ਹ, (ਨੀਲ ਭਲਿੰਦਰ ਸਿੰਘ) : ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਚ.ਐਸ. ਫੂਲਕਾ ਨੇ ਅੱਜ ਪੰਜਾਬ ਵਿਧਾਨ ਸਭਾ ਸਪੀਕਰ ਰਾਣਾ ਕੇ.ਪੀ.ਸਿੰਘ ਨੂੰ ਨਿਜੀ ਤੌਰ ‘ਤੇ ਮਿਲ ਕੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿਤਾ।

ਪੰਜਾਬ ਵਿਧਾਨ ਸਭਾ ਦੇ ਬੁਲਾਰੇ ਨੇ ਦਸਿਆ ਕਿ ਐਚ.ਐਸ.ਫੂਲਕਾ ਵਲੋਂ ਦਿਤਾ ਗਿਆ ਅਸਤੀਫ਼ਾ ਵਿਚਾਰ ਅਧੀਨ ਹੈ ਅਤੇ ਵਿਧਾਨ ਸਭਾ ਵਿਚ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਵਲੋਂ ਨਵੇਂ ਆਗੂ ਬਾਰੇ ਹਾਲੇ ਕੋਈ ਇਤਲਾਹ ਨਹੀਂ ਦਿਤੀ ਗਈ। ਫੂਲਕਾ ਨੇ ਨਵੰਬਰ 84 ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸ ਲੜਨ ਲਈ ਮੁੜ ਤਿਆਰੀ ਕੀਤੀ ਹੋਈ ਹੈ।

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫੂਲਕਾ ਦੇ ਅਸਤੀਫ਼ੇ ‘ਤੇ ਪ੍ਰਤੀਕਿਰਿਆ ਪ੍ਰਗਟ ਕਰਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਵਜੋਂ ਅਸਫ਼ਲ ਹੋਣ ਪਿਛੋਂ ਉਨ੍ਹਾਂ ਨੇ ਅਹੁਦੇ ਛਡਿਆ ਹੈ ਅਤੇ 84 ਦੇ ਸਿੱਖ ਕਤਲੇਆਮ ਨਾਲ ਇਸ ਦਾ ਕੋਈ ਸਰੋਕਾਰ ਨਹੀਂ

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp