Skip to content
Saturday, October 31, 2026 6°C · Clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Canada

ਫੇਸਬੁੱਕ ‘ਤੇ ਲਾਈਵ ਹੋ ਕੇ ਕਾਂਗਰਸੀ ਆਗੂ ਦੇ ਬੇਟੇ ਨੇ ਕੀਤੀ ਖੁਦਕੁਸ਼ੀ ਦੀ ਕੋਸ਼ਿਸ਼, ਵੀਡੀਓ ਵਾਇਰਲ

By Admin Published 1 min read

ਲੁਧਿਆਣਾ (ਮਹੇਸ਼)— ਸੀਨੀਅਰ ਕਾਂਗਰਸੀ ਆਗੂ ਦੇ ਕੈਨੇਡਾ ‘ਚ ਰਹਿੰਦੇ ਬੇਟੇ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਜਿਸ ਦੀ ਵੀਡੀਓ ਉਸ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਅਪਲੋਡ ਕੀਤੀ ਸੀ, ਪਰ ਬਾਅਦ ਵਿਚ ਉਸ ਵੀਡੀਓ ਨੂੰ ਹਟਾ ਦਿੱਤਾ ਗਿਆ। ਇਸ ਵੀਡੀਓ ‘ਚ ਉਹ ਖੁਦਕੁਸ਼ੀ ਕਰਨ ਦੀ ਗੱਲ ਕਰਦੇ ਹੋਏ ਆਪਣੀਂ ਬਾਂਹ ਦੀ ਨੱਸ ਕਟਦਾ ਨਜ਼ਰ ਆ ਰਿਹਾ ਸੀ। ਉਹ ਖੁਦਕੁਸ਼ੀ ਕਿਉਂ ਕਰ ਰਿਹਾ ਸੀ ਇਸ ਬਾਰੇ ਕੁਝ ਸਪੱਸ਼ਟ ਨਹੀਂ ਹੋ ਸਕਿਆ।
ਇਸ ਸਬੰਧੀ ਜਦੋਂ ਉਸ ਦੇ ਪਿਤਾ ਕਾਂਗਰਸੀ ਆਗੂ ਨਾਲ ਪੱਤਰਕਾਰ ਵੱਲੋਂ ਗੱਲ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਉਹ ਅਤੇ ਉਨ੍ਹਾਂ ਦਾ ਪੂਰਾ ਪਰਿਵਾਰ ਇਹ ਵੀਡੀਓ ਦੇਖ ਕੇ ਸਦਮੇ ਵਿਚ ਹੈ ਅਤੇ ਉਨ੍ਹਾਂ ਨੂੰ ਕੁਝ ਸਮਝ ਨਹੀਂ ਆ ਰਿਹਾ ਕਿ ਉਨ੍ਹਾਂ ਦੇ ਬੇਟੇ ਨੇ ਇਸ ਤਰ੍ਹਾਂ ਕਿਉਂ ਕੀਤਾ। ਤੁਹਾਨੂੰ ਦੱਸ ਦਈਏ ਕਿ ਕਾਂਗਰਸੀ ਆਗੂ ਦੇ ਬੇਟੇ ਦੇ ਫੇਸਬੁੱਕ ਪੇਜ ਤੋਂ ਹੁਣ ਇਹ ਵੀਡੀਓ ਨੂੰ ਹਟਾ ਦਿੱਤਾ ਗਿਆ ਹੈ। 

Admin Punjab Guardian · Surrey
ਸੰਬੰਧਿਤ ਖ਼ਬਰਾਂ Related Canada →
Share on WhatsApp