Skip to content
Tuesday, October 6, 2026 16°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
International

ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਪੰਥ ਦੋਖੀ ਪ੍ਰਚਾਰਕਾਂ ਨੂੰ ਮੂੰਹ ਨਾ ਲਾਉਣ ਦੀ ਅਪੀਲ

By Admin Published 2 min read

ਲੰਡਨ :-ਖਾਲਸਾ ਪੰਥ ਵਿੱਚੋਂ ਛੇਕੇ ਜਾ ਚੁੱਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਕਾਰਜਕਾਰੀ ਜਥੇਦਾਰ ਰਾਗੀ ਦਰਸ਼ਨ ਸਿੰਘ ਦੀ ਯੂ,ਕੇ ਆਮਦ ਦਾ ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਵਲੋਂ ਸਖਤ ਵਿਰੋਧ ਕੀਤਾ ਗਿਆ । ਬਰਤਾਨੀਆ ਵਿੱਚ ਅਜ਼ਾਦ ਸਿੱਖ ਰਾਜ ਖਾਲਿਸਤਾਨ ਦੇ ਨਿਸ਼ਾਨੇ ਨੂੰ ਸਮਰਪਤਿ ਅਤੇ ਯਤਨਸ਼ੀਲ ਸਿੱਖ ਜਥੇਬੰਦੀਆਂ ਦੇ ਸਾਂਝੇ ਸੰਗਠਨ ਵਲੋਂ ਆਖਿਆ ਗਿਆ ਕਿ ਇਹ ਰਾਗੀ ਦਰਸ਼ਨ ਸਿੰਘ ਅੰਮ੍ਰਿਤ ਸੰਚਾਰ ਦੀ ਮਰਿਆਦਾ,ਨਿੱਤਨੇਮ ਦੀਆਂ ਬਾਣੀਆਂ ਅਤੇ ਅਰਦਾਸ ਦੀ ਤਬਦੀਲੀ ਕਰਨ ਕਰਕੇ ਸਮੁੱਚੀ ਸਿੱਖ ਕੌਮ ਦਾ ਦੋਸ਼ੀ ਹੈ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਵਲੋਂ ਇੰਗਲੈਂਡ ਸਮੇਤ ਦੁਨੀਆਂ ਭਰ ਦੀਆਂ ਸਮੂਹ ਗੁਰਦਵਾਰਾ ਪ੍ਰਬੰਧਕ ਕਮੇਟੀਆਂ ਨੂੰ ਸਨਿਮਰ ਅਪੀਲ ਕੀਤੀ ਗਈ ਹੈ ਕਿ ਇਹੋ ਜਿਹੇ ਵਿਵਾਦ ਗ੍ਰਸਤ ਅਤੇ ਨਵੇਂ ਬਖੇੜੇ ਪੈਦਾ ਕਰਨ ਵਾਲੇ ਪ੍ਰਚਾਰਕਾਂ ,ਰਾਗੀਆਂ ਨੂੰ ਆਪਣੇ ਗਰਦਵਾਰਾ ਸਹਿਬਾਨਾਂ ਦੀਆਂ ਸਟੇਜਾਂ ਦੀ ਦੁਰਵਰਤੋਂ ਨਾ ਕਰਨ ਦੀ ਆਗਿਆ ਕਦਾਚਿੱਤ ਨਾ ਦਿੱਤੀ ਜਾਵੇ । ਸਿੱਖ ਜਥੇਬੰਦੀਆਂ ਵਲੋਂ ਸਿੱਖ ਸੰਗਤਾਂ ਅਪੀਲ ਕੀਤੀ ਗਈ ਹੈ ਕਿ ਸਿੱਖ ਪ੍ਰਚਾਰਕਾਂ ਦੇ ਅਤੀਤ ਅਤੇ ਬਦਲਵੇਂ ਪ੍ਰਚਾਰ ਨੂੰ ਮੱਦੇ ਨਜ਼ਰ ਰੱਖਦਿਆਂ ਉਹਨਾਂ ਨੂੰ ਸਿੱਖ ਕੌਮ ਨੂੰ ਗੁੰਮਰਾਹ ਕਰਨ ਅਤੇ ਕੌਮ ਵਿੱਚ ਫੁੱਟ ਪਾਉਣ ਦੀ ਇਜ਼ਜਾਤ ਨਾ ਦਿੱਤੀ ਜਾਵੇ । ਫੈਡਰੇਸ਼ਨ ਆਫ ਸਿੱਖ ਆਰਗੇਨਾਈਜੇਸ਼ਨਜ਼ ਯੂ,ਕੇ ਦੇ ਕੋਆਰਡੀਨੇਟਰਜ਼ ਭਾਈ ਕੁਲਦੀਪ ਸਿੰਘ ਚਹੇੜੂ ,ਭਾਈ ਲਵਸ਼ਿੰਦਰ ਸਿੰਘ ਡੱਲੇਵਾਲ ,ਭਾਈ ਜੋਗਾ ਸਿੰਘ ਅਤੇ ਸ਼ਾਮਲ ਸਿੱਖ ਜਥੇਬੰਦੀਆਂ ਦੇ ਆਗੂ ਸਿੱਖ ਫੈਡਰੇਸ਼ਨ ਯੂ,ਕੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ , ਬੱਬਰ ਅਕਾਲੀ ਜਥੇਬੰਦੀ ਯੂ,ਕੇ ਭਾਈ ਬਲਬੀਰ ਸਿੰਘ , ਧਰਮ ਯੁੱਧ ਜਥਾ ਦਮਦਮੀ ਟਕਸਾਲ ਭਾਈ ਚਰਨ ਸਿੰਘ ,ਸ਼੍ਰੋਮਣੀ ਅਕਾਲੀ ਦਲ ਯੂ,ਕੇ ਦੇ ਭਾਈ ਗੁਰਦੇਵ ਸਿੰਘ ਚੌਹਾਨ ,ਖਾਲਿਸਤਾਨ ਜਲਾਵਤਨ ਸਰਕਾਰ ਭਾਈ ਗੁਰਮੇਜ ਸਿੰਘ ਗਿੱਲ ,ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਯੂ,ਕੇ ਭਾਈ ਜਸਪਾਲ ਸਿੰਘ ਬੈਂਸ , ਦਲ ਖਾਲਸਾ ਯੂ,ਕੇ ਭਾਈ ਮਨਮੋਹਣ ਸਿੰਘ ਖਾਲਸਾ ,ਯੂਨਾਈਟਿਡ ਖਾਲਸਾ ਦਲ ਯੂ,ਕੇ ਭਾਈ ਨਿਰਮਲ ਸਿੰਘ ਸੰਧੂ ਅਤੇ ਬ੍ਰਿਟਿਸ਼ ਸਿੱਖ ਕੌਂਸਲ ਭਾਈ ਤਰਸੇਮ ਸਿੰਘ ਦਿਉਲ ਵਲੋਂ ਸਮੂਹ ਪ੍ਰਚਾਰਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਸਿੱਖ ਕੌਮ ਨੂੰ ਏਕਤਾ ਦੀ ਲੜੀ ਵਿੱਚ ਪਰੋਣ ਲਈ ਉਪਰਾਲੇ ਕਰਨ ਤਾਂ ਕਿ ਸਿੱਖ ਕੌਮ ਪੂਰੀ ਤਰਾਂ ਜਥੇਬੰਦ ਹੋ ਕੇ ਕੌਮੀ ਨਿਸ਼ਾਨੇ ਅਜ਼ਾਦ ਸਿੱਖ ਰਾਜ ਵਲ ਕਦਮ ਵਧਾ ਸਕੇ।

Admin Punjab Guardian · Surrey
ਸੰਬੰਧਿਤ ਖ਼ਬਰਾਂ Related International →
Share on WhatsApp