Skip to content
Wednesday, October 28, 2026 5°C · Mainly clear · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Religion

ਫੌਜ ਦੇ ਖੁਲਾਸੇ ਮਗਰੋਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ‘ਚ

By Admin Published 2 min read

ਚੰਡੀਗੜ੍ਹ (ਹਰੀਸ਼ ਚੰਦਰ ਬਾਗਾਂਵਾਲਾ) ਸਾਕਾ ਦਰਬਾਰ ਸਾਹਿਬ ਵੇਲੇ ਭਾਰਤੀ ਫੌਜ ਵੱਲੋਂ ਜ਼ਬਤ ਕੀਤੇ ਸਿੱਖ ਇਤਿਹਾਸ ਦੇ ਬਹੁਮੁੱਲੇ ਦਸਤਾਵੇਜ਼ਾਂ ਬਾਰੇ ਨਵਾਂ ਵਿਵਾਦ ਖੜ੍ਹਾ ਹੋਗਿਆ ਹੈ। ਫੌਜੀ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਇਹ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੇ ਗਏ ਸੀ। ਦੂਜੇ ਪਾਸੇ ਸ਼੍ਰੋਮਣੀ ਕਮੇਟੀ ਨੂੰ ਇਸ ਬਾਰੇ ਕੁਝ ਵੀ ਜਾਣਕਾਰੀ ਨਹੀਂ। ਇਸ ਦੇ ਨਾਲ ਹੀ ਕੁਝ ਬਹੁਮੁੱਲੇ ਦਸਤਾਵੇਜ਼ ਕਰੋੜਾਂ ਰੁਪਏ ਵਿੱਚ ਵੇਚੇ ਜਾਣ ਦੀਆਂ ਰਿਪੋਰਟਾਂ ਆਉਣ ਮਗਰੋਂ ਵੀ ਸ਼੍ਰੋਮਣੀ ਕਮੇਟੀ ਸਵਾਲਾਂ ਦੇ ਘੇਰੇ ਵਿੱਚ ਆਗਈ ਹੈ।ਉਧਰ, ਇਹ ਮਾਮਲਾ ਮੀਡੀਆ ਵਿੱਚ ਆਉਣ ਮਗਰੋਂ ਸ਼੍ਰੋਮਣੀ ਕਮੇਟੀ ਨੇ ਅੱਜ ਸਾਬਕਾ ਤੇ ਮੌਜੂਦਾ ਸਕੱਤਰਾਂ ਦੀ ਮੀਟਿੰਗ ਬੁਲਾ ਲਈ ਹੈ। ਇਸ ਬਾਰੇ ਸਾਬਕਾ ਸਕੱਤਰਾਂ ਦੀ ਵੀਵੱਖ-ਵੱਖ ਰਾਏ ਸਾਹਮਣੇ ਆਈ ਹੈ। ਦਰਅਸਲ ਫ਼ੌਜੀ ਆਪ੍ਰੇਸ਼ਨ ਬਲੂ ਸਟਾਰ ਸਮੇਂ ਇਹ ਸਿੱਖ ਰੈਫਰੈਂਸਲਾਇਬ੍ਰੇਰੀ ਬੁਰੀ ਤਰ੍ਹਾਂ ਨੁਕਸਾਨੀ ਗਈ ਸੀ। ਇਸ ਵਿਚਲਾ ਅਮੁੱਲਾ ਖ਼ਜ਼ਾਨਾ ਗੁਆਚ ਗਿਆ ਸੀ। ਬਾਅਦ ਵਿੱਚ ਖ਼ੁਲਾਸਾ ਹੋਇਆ ਸੀ ਕਿ ਸਿੱਖ ਧਾਰਮਿਕ ਸਾਹਿਤ ਨਾਲ ਸਬੰਧਤਇਹ ਅਮੁੱਲਾ ਖ਼ਜ਼ਾਨਾ ਉਸ ਵੇਲੇ ਭਾਰਤੀ ਫ਼ੌਜ ਆਪਣੇ ਨਾਲ ਲੈ ਗਈ ਸੀ।ਇਸ ਵਿਚ ਕਈ ਹੱਥ ਲਿਖਤ ਖਰੜੇ, ਪਾਵਨ ਸਰੂਪ, ਗੁਰਮਤਿ ਸਾਹਿਤ, ਸਿੱਖ ਇਤਿਹਾਸ ਨਾਲ ਸਬੰਧਤ ਅਹਿਮ ਪੁਸਤਕਾਂ ਸ਼ਾਮਲ ਸਨ। ਹੁਣ ਤਕ ਸ਼੍ਰੋਮਣੀ ਕਮੇਟੀ ਦਾਅਵਾਕਰਦੀ ਆਈ ਹੈ ਕਿ ਫ਼ੌਜ ਵੱਲੋਂ ਕੋਈ ਸਾਮਾਨ ਵਾਪਸ ਨਹੀਂ ਮਿਿਲਆ ਜਦਕਿ ਫ਼ੌਜ ਨੇ ਸਾਮਾਨ ਵਾਪਸ ਕਰਨ ਦੀ ਗੱਲ ਆਖੀ ਹੈ। ਇਸ ਬਾਰੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂਨੂੰ ਸਥਿਤੀ ਸਪੱਸ਼ਟ ਨਹੀਂ। ਇਸੇ ਲਈ ਸਾਬਕਾ ਤੇ ਮੌਜੂਦਾ ਸਕੱਤਰਾਂ ਦੀ ਮੀਟਿੰਗ ਸੱਦੀ ਗਈ ਹੈ। ਯਾਦ ਰਹੇ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਇਹ ਦਸਤਾਵੇਜ਼ ਦੇ ਇਤਿਹਾਸਕ ਸਮੱਗਰੀ ਹਾਸਲ ਕਰਨ ਲਈ ਕੇਂਦਰ ਸਰਕਾਰ ਕੋਲ ਵੀ ਪਹੁੰਚ ਕਰਚੁੱਕੇ ਹਨ। ਉਧਰ, ਇਹ ਨਵਾਂ ਖੁਲਾਸਾ ਹੋਣ ਮਗਰੋਂ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਵੀ ਸਵਾਲਾਂ ਵਿੱਚ ਘਿਰ ਗਏ ਹਨ। ਸ਼੍ਰੋਮਣੀ ਕਮੇਟੀ ਤੇ ਪਿਛਲੇ ਕਈ ਦਹਾਕਿਆਂ ਤੋਂਅਕਾਲੀ ਦਲ ਦਾ ਹੀ ਕਬਜ਼ਾ ਹੈ। ਇਸ ਲਈ ਹੈਰਾਨੀ ਵਾਲੀ ਇਹ ਗੱਲ਼ ਹੈ ਕਿ ਅਕਾਲੀ ਦਲ ਤੇ ਸ਼੍ਰੋਮਣੀ ਕਮੇਟੀ ਨੂੰ ਇਸ ਗੱਲ਼ ਦਾ ਪਤਾ ਹੀ ਨਹੀਂ ਕਿ ਫੌਜ ਨੇ ਦਸਤਾਵੇਜ਼ਮੋੜੇ ਹਨ ਜਾਂ ਨਹੀਂ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Religion →
Share on WhatsApp