ਸਟਾਫ ਰਿਪੋਰਟਰ, ਖੰਨਾ : ਭਾਜਪਾ ਦੇ ਸੀਨੀਅਰ ਆਗੂ ਅਨਿਲ ਦੱਤ ਫੱਲੀ ਦੀ ਮਾਤਾ ਤੇ ਕੌਂਸਲਰ ਰਜਨੀ ਬਾਲਾ ਫਲੀ ਦੀ ਸੱਸ ਕਮਲਾ ਰਾਣੀ (84) ਪਤਨੀ ਸਵ. ਜੋਗਿੰਦਰ ਨਾਥ ਦਾ ਮੰਗਲਵਾਰ ਸਵੇਰੇ ਦੇਹਾਂਤ ਹੋ ਗਿਆ। ਕਮਲਾ ਰਾਣੀ ਦਾ ਅੰਤਿਮ ਸੰਸਕਾਰ ਖੰਨਾ ਦੇ ਸ਼ਮਸ਼ਾਨਘਾਟ ਵਿਖੇ ਕੀਤਾ ਗਿਆ ਜਿੱਥੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦੇ ਪਰਿਵਾਰ ਨੂੰ ਦਿਲਾਸਾ ਦੇਣ ਲਈ ਪਹੁੰਚੇ। ਇਸ ਮੌਕੇ ਦੁੱਖ ਦਾ ਪ੍ਰਗਟਾਵਾ ਕਰਨ ਵਾਲਿਆਂ ‘ਚ ਹਲਕਾ ਖੰਨਾ ਦੇ ਵਿਧਾਇਕ ਤਰੁਣਪ੍ਰਰੀਤ ਸਿੰਘ ਸੋਂਧ, ਸ਼ੋ੍ਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਯਾਦਵਿੰਦਰ ਸਿੰਘ ਯਾਦੂ, ਨਗਰ ਕੌਂਸਲ ਪ੍ਰਧਾਨ ਕਮਲਜੀਤ ਸਿੰਘ ਲੱਧੜ, ਭਾਜਪਾ ਦੇ ਸੂਬਾ ਬੁਲਾਰੇ ਇਕਬਾਲ ਸਿੰਘ ਚੰਨੀ ਸਮੇਤ ਖੰਨਾ ਨਗਰ ਕੌਂਸਲ ਦੇ ਕਈ ਕੌਂਸਲਰ ਤੇ ਇਲਾਕਾ ਵਾਸੀ ਹਾਜ਼ਰ ਸਨ। ਮਾਤਾ ਕਮਲਾ ਦੇਵੀ ਨਮਿਤ ਅੰਤਿਮ ਅਰਦਾਸ ਪਹਿਲੀ ਦਸੰਬਰ ਦਿਨ ਸ਼ੁੱਕਰਵਾਰ ਬਾਅਦ ਦੁਪਹਿਰ 1 ਤੋਂ 2 ਵਜੇ ਤਕ ਬਾਈ ਜੀ ਦੀ ਕੁਟੀਆ ਵਿਖੇ ਹੋਵੇਗਾ।
ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼
ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

