ਹਰਪ੍ਰਰੀਤ ਸਿੰਘ ਮਾਂਹਪੁਰ, ਜੌੜੇਪੁਲ ਜਰਗ : ਪੰਜਾਬ ਦੇ ਇਤਿਹਾਸ ‘ਚ ਇਹ ਦਿਨ ਸੁਨਹਿਰੀ ਅੱਖਰਾਂ ‘ਚ ਲਿਖਿਆ ਜਾਵੇਗਾ ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਵਨ ਪ੍ਰਕਾਸ਼ ਪੁਰਬ ਵਾਲੇ ਦਿਨ ਆਪ ਸੁਪਰੀਮੋ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸਾਡੇ ਬਜ਼ੁਰਗਾਂ ਲਈ ਇੱਕ ‘ਤੀਰਥ ਯਾਤਰਾ’ ਸ਼ੁਰੂ ਕੀਤੀ ਗਈ। ਇਸਦਾ ਸਾਰਾ ਖਰਚਾ ਪੰਜਾਬ ਸਰਕਾਰ ਖੁਦ ਕਰੇਗੀ ਤੇ ਬਜ਼ੁਰਗਾਂ ਨੂੰ ਵੱਖੋ-ਵੱਖਰੇ ਪਾਵਨ ਅਸਥਾਨਾਂ ਦੀ ਤੀਰਥ ਯਾਤਰਾ ਕਰਵਾਈ ਜਾਵੇਗੀ। ਇਨਾਂ੍ਹ ਸ਼ਬਦਾਂ ਦਾ ਪ੍ਰਗਟਾਵਾ ਆਪ ਦੇ ਬਲਾਕ ਪ੍ਰਧਾਨ ਹਰਤੇਜ ਸਿੰਘ ਰੌਣੀ ਨੇ ਪਿੰਡ ਰੌਣੀ ਤੋਂ ਬੱਸਾਂ ਰਾਹੀ ‘ਆਪ’ ਵਰਕਰਾਂ ਦੇ ਵੱਡੇ ਕਾਫਲੇ ਨਾਲ ਆਮ ਆਦਮੀ ਪਾਰਟੀ ਦੀ ਧੂਰੀ ਰੈਲੀ ਲਈ ਰਵਾਨਾ ਹੋਣ ਸਮੇਂ ਕੀਤਾ। ਹਰਤੇਜ ਸਿੰਘ ਰੌਣੀ ਨੇ ਕਿਹਾ ਕਿ ਆਪ ਸਰਕਾਰ ਵੱਲੋਂ ਕੀਤੇ ਜਾ ਰਿਹਾ ਇਹ ਵਿਸ਼ੇਸ਼ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਕਾਰਜ ਹੈ। ਮਾਨ ਸਰਕਾਰ ਵੱਲੋਂ ਵਿਧਾਨ ਸਭਾ ਚੋਣਾਂ ਵੇਲੇ ਜੋ ਵੀ ਵਾਅਦੇ ਕੀਤੇ ਗਏ ਸਨ ਉਹ ਪਹਿਲ ਦੇ ਆਧਾਰ ‘ਤੇ ਇਕ-ਇਕ ਕਰ ਕੇ ਪੂਰੇ ਕੀਤੇ ਜਾ ਰਹੇ ਹਨ। ਵਿਰੋਧੀ ਪਾਰਟੀਆਂ ਕੇਵਲ ਫੋਕੀ ਬਿਆਨਬਾਜ਼ੀ ਰਾਹੀਂ ਪੰਜਾਬ ਦੇ ਲੋਕਾਂ ਨੂੰ ਗੁਮਰਾਹ ਕਰ ਰਹੀਆਂ ਹਨ। ਇਸ ਮੌਕੇ ਗੌਰਵ ਮਹਿਤਾ, ਕੁਲਦੀਪ ਸਿੰਘ ਵਿੱਕੀ ਸਾਬਕਾ ਪੰਚ, ਦਰਸ਼ਨ ਸਿੰਘ ਬੱਬੂ ਮਾਨ, ਕੇਸਰ ਖਾਂ, ਡਾ. ਅਮਰਜੀਤ ਸਿੰਘ, ਗੁਰਦੀਪ ਸਿੰਘ ਹੈਪੀ, ਅਮਰੀਕ ਸਿੰਘ, ਗੁਰਧਿਆਨ ਸਿੰਘ, ਰਾਮਪਾਲ, ਕੁਲਦੀਪ ਸਿੰਘ ਮਿੰਟੂ ਆਦਿ ਹਾਜ਼ਰ ਸਨ।