Ad-Time-For-Vacation.png

ਬਰਗਾੜੀ ਕਾਂਡ ਦਾ ਫੈਸਲਾ ਸੀ.ਬੀ.ਆਈ. ਨੂੰ ਦੇ ਕੇ ਸਰਕਾਰ ਠੰਡੇ ਬਸਤੇ ਪਾ ਰਹੀ ਹੈ – ਸੰਤ ਬਾਬਾ ਦਲੇਰ ਸਿੰਘ ਖਾਲਸਾ

ਵੈਨਕੂਵਰ : (ਭੁਪਿੰਦਰ ਸਿੰਘ ਧਾਲੀਵਾਲ) ਸਾਲ 2015 ਦੌਰਾਨ ਜ਼ਿਲ੍ਹਾ ਫਰੀਦਕੋਟ ਦੇ ਕਸਬਾ ਬਰਗਾੜੀ ਵਿਚ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਘੋਰ ਬੇ-ਅਦਬੀ ਨੂੰ ਲੈ ਕੇ ਸ਼ਾਂਤਮਈ ਧਰਨੇ ਤੇ ਬੈਠੀਆਂ ਸਿੱਖ ਸੰਗਤਾਂ ਤੇ ਪੰਜਾਬ ਪੁਲਿਸ ਵਲੋਂ ਕੀਤੀ ਗਈ ਅੰਨੇਵਾਹ ਫਾਇਰਿੰਗ ਦੌਰਾਨ ਸ਼ਹੀਦ ਕੀਤੇ ਦੋ ਸਿੱਖ ਨੌਜਵਾਨ ਭਾਈ ਗੁਰਜੀਤ ਸਿੰਘ ਸਰਾਵਾਂ, ਭਾਈ ਕਿਸ਼ਨ ਭਗਵਾਨ ਸਿੰਘ ਦੇ ਕਾਤਲ ਪੁਲਿਸ ਕਰਮਚਾਰੀਆਂ ਨੂੰ ਬਚਾਉਣ ਵਿਚ ਸੂਬੇ ਦੀਆਂ ਸਰਕਾਰਾਂ ਦਾ ਰਵੱਈਆ ਹਮੇਸ਼ਾ ਹੀ ਪੰਥ ਵਿਰੋਧੀ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਿੱਖ ਕੌਮ ਦੇ ਉ੍ਨਘੇ ਵਿਦਵਾਨ ਪ੍ਰਚਾਰਕ ਸੰਤ ਬਾਬਾ ਦਲੇਰ ਸਿੰਘ “ਖਾਲਸਾ” ਮੁੱਖ ਸੇਵਾਦਾਰ ਗੁਰਦੁਆਰਾ ਬਾਗ ਸਾਹਿਬ ਖੇੜੀ ਵਾਲਿਆਂ ਨੇ ਕਨੈਡਾ ਫੇਰੀ ਦੌਰਾਨ ਸ਼ਹਿਰ ਬਰਨਬੀ ਵਿਖੇ ਉ੍ਨਘੇ ਸਮਾਜਸੇਵੀ ਡਾ. ਭਰਪੂਰ ਸਿੰਘ “ਗਿੱਲ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਦੀਆਂ ਸਰਕਾਰਾਂ ਉਹ ਭਾਵੇਂ ਅਕਾਲੀ ਹੋਣ ਜਾਂ ਕਾਂਗਰਸੀ ਕਿਸੇ ਨੇ ਵੀ ਸਿਵਾਏ ਗੋਗਲੂਆਂ ਤੋਂ ਮਿੱਟੀ ਝਾੜਨ ਤੋਂ ਬਿਨਾਂ ਕੁਝ ਨਹੀਂ ਕੀਤਾ ਉਨ੍ਹਾਂ ਕਿਹਾ ਕਿ ਭਾਵੇਂ ਬਾਦਲ ਸਰਕਾਰ ਨੇ ਜੋਰਾ ਸਿੰਘ ਕਮਿਸ਼ਨ ਬਣਾਇਆ ਭਾਵੇਂ ਕੈਪਟਨ ਸਰਕਾਰ ਨੇ ਰਣਜੀਤ ਸਿੰਘ ਕਮਿਸ਼ਨ ਸਥਾਪਤ ਕੀਤਾ ਪਰੰਤੂ ਸੀ.ਬੀ.ਆਈ. ਨੂੰ ਮਾਮਲਾ ਸੌਂਪ ਕੇ ਮਾਮਲਾ ਠੰਡੇ ਬਸਤੇ ਵਿਚ ਪਾ ਦਿੱਤਾ। ਉਨ੍ਹਾਂ ਕਿਹਾ ਭਾਈ ਧਿਆਨ ਸਿੰਘ “ਮੰਜ” ਅਤੇ ਸਮੂਹ ਸੰਗਤਾਂ ਵਲੋਂ ਬਰਗਾੜੀ ਵਿਖੇ ਲਾਏ ਗਏ ਇਨਸਾਫ ਪਸੰਦ ਧਰਨੇ ਦਾ ਉਹ ਪੂਰਨ ਤੌਰ ਤੇ ਸਮਰਥਨ ਕਰਦੇ ਹਨ। ਉਨ੍ਹਾਂ ਕਿਹਾ ਕਿ ਜਿੰਨੀ ਦੇਰ ਸੰਗਤਾਂ ਨੂੰ ਇਨਸਾਫ ਨਹੀਂ ਮਿਲ ਜਾਂਦਾ ਇਹ ਸੰਘਰਸ਼ ਜਾਰੀ ਰਹੇਗਾ। ਕਨੈਡਾ ਵਿਚ ਵਿਦਿਆਰਥੀ ਵਲੋਂ ਕੀਤੀ ਜਾਂਦੀ ਹੁਲੱੜਬਾਜ਼ੀ ਬਾਰੇ ਪੁੱਛੇ ਸਵਾਲ ਵਿਚ ਉਨ੍ਹਾਂ ਕਿਹਾ ਕਿ ਵਿਦਿਆਰਥੀ ਚੰਗੀ ਲਗਨ ਨਾਲ ਪੜ ਕੇ ਆਪਣੇ ਮਾਪਿਆਂ ਤੇ ਦੇਸ਼ ਦਾ ਨਾਮ ਰੌਸ਼ਨ ਕਰਨ। ਇਸ ਸਮੇਂ ਭਾਈ ਪਰਗਟ ਸਿੰਘ ਫੁੱਲੀਵਾਲ, ਸਰਪੰਚ ਬਲਵਿੰਦਰ ਸਿੰਘ ਜਲਵਾਣਾ, ਬੇਅੰਤ ਸਿੰਘ “ਦਸੌਧਾਂ ਸਿੰਘ ਵਾਲਾ”, ਬੀਬੀ ਕਿਰਨਦੀਪ ਕੌਰ “ਗਿੱਲ” ਅਮਨਦੀਪ ਕੌਰ ਧਾਲੀਵਾਲ, ਬਲਰੀਨ ਕੌਰ “ਮਾਂਗਟ”, ਨੀਨਾ ਮਰਾਹੜ, ਏਮੀ ਅੰਮ੍ਰਿਤਾ ਕੌਰ ਧਾਲੀਵਾਲ, ਰਣਜੀਤ ਸਿੰਘ, ਜਗਤਾਰ ਸਿੰਘ ਤੋਂ ਇਲਾਵਾ ਹੋਰ ਵੀ ਹਾਜਰ ਸਨ।

Share:

Facebook
Twitter
Pinterest
LinkedIn
matrimonail-ads
On Key

Related Posts

ਖੇਡ ਟੂਰਿਜ਼ਮ ਤੋਂ ਇਸ ਤਿਮਾਹੀ ‘ਚ ਸਿਟੀ ਨੂੰ 8 ਮਿਲੀਅਨ ਡਾਲਰ ਦੇ ਆਰਥਿਕ ਲਾਭ ਦੀ ਉਮੀਦ

ਇਸ ਬਸੰਤ ਸਰੀ ਖੇਡ ਸਮਾਗਮਾਂ ‘ਚ 9,000 ਤੋਂ ਵੱਧ ਖਿਡਾਰੀਆਂ ਦੀ ਮੇਜ਼ਬਾਨੀ ਕਰੇਗਾ ਸਰੀ, ਬੀ.ਸੀ. – ਸਰੀ ਇਸ ਬਸੰਤ ਵਿੱਚ ਅੱਠ ਖੇਡ ਟੂਰਨਾਮੈਂਟਾਂ ਵਿੱਚ ਔਸਤਨ 9,300 ਤੋਂ ਵੱਧ ਖਿਡਾਰੀਆਂ ਦਾ ਸਵਾਗਤ

ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿਸਟਰਡ) ਦੀ ਪੁਸਤਕ “ਕਲਮੀ ਰਮਜ਼ਾਂ-4” ਲੋਕ ਅਰਪਣ

ਸਰੀ (ਕੈਨੇਡਾ):-ਬੀਤੇ ਐਤਵਾਰ, ਪੰਜਾਬ ਭਵਨ ਸਰੀ (ਕੈਨੇਡਾ) ਵਿਖੇ ਸਾਹਿਤ ਸਭਾ ਸਰੀ ਦੇ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਹਿਤ ਪ੍ਰੇਮੀਆਂ ਦੇ ਭਰਵੇਂ ਇਕੱਠ ਵਿੱਚ, ਪੰਜਾਬੀ ਲਿਖਾਰੀ ਸਭਾ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.