Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਬਰਗਾੜੀ ਬੇਅਦਬੀ ਕਾਂਡ:ਤਿੰਨ ਦੋਸ਼ੀ ਗ੍ਰਿਫਤਾਰ

By uscreative Published 2 min read

ਕੋਟਕਪੂਰਾ, (ਗੁਰਪ੍ਰੀਤ ਸਿੰਘ ਔਲਖ, ਰਮੇਸ਼ ਦੇਵੀਵਾਲ)- ਜਿਲਾ ਪੁਲੀਸ ਫਰੀਦਕੋਟ ਨੇ ਡੇਰਾ ਸੱਚਾ ਸੌਦਾ ਸਿਰਸਾ ਦੇ ਸਥਾਨਕ ਆਗੂ ਮਹਿੰਦਰਪਾਲ ਬਿੱਟੂ ਸਮੇਤ ਤਿੰਨ ਵਿਅਕਤੀਆਂ ਨੂੰ ਬੇਅਦਬੀ ਕਾਂਡ ਵਿੱਚ ਸ਼ਾਮਿਲ ਹੋਣ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਕੀਤਾ ਹੈ।ਮਿਲੀ ਜਾਣਕਾਰੀ ਅਨੁਸਾਰ ਸਿਟੀ ਪੁਲੀਸ ਕੋਟਕਪੂਰਾ ਨੇ ਏ.ਐੱਸ.ਆਈ ਪ੍ਰੀਤਮ ਸਿੰਘ ਦੀ ਸ਼ਿਕਾਇਤ ਦੇ ਅਧਾਰ ‘ਤੇ 13 ਜੂਨ 2018 ਨੂੰ ਮਹਿੰਦਰਪਾਲ ਬਿੱਟੂ ਖਿਲਾਫ਼ ਆਈ.ਪੀ.ਸੀ ਦੀ ਧਾਰਾ 295 ਏ ਤਹਿਤ ਮੁਕੱਦਮਾ ਦਰਜ ਕਰਕੇ ਦੋਸ਼ ਲਾਇਆ ਸੀ ਕਿ ਉਸ ਨੇ ਆਪਣੇ ਘਰ ਵਿੱਚ ਇਤਰਾਜਯੋਗ ਜਗਾ ‘ਤੇ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਸਾਖੀ ਰੱਖੀ ਸੀ ਅਤੇ ਇਸ ਤੋਂ ਇਲਾਵਾ ਪੁਲੀਸ ਨੂੰ ਤਲਾਸ਼ੀ ਦੌਰਾਨ 25 ਚੱਲੇ ਹੋਏ ਕਾਰਤੂਸ ਮਿਲੇ। ਪੁਲੀਸ ਨੇ ਅਦਾਲਤ ‘ਚ ਦਾਅਵਾ ਕੀਤਾ ਕਿ ਉਹ ਇਸ ਮਾਮਲੇ ਦੀ ਤਹਿ ਤੱਕ ਜਾਣ ਲਈ ਮਹਿੰਦਰਪਾਲ ਬਿੱਟੂ, ਸੁਖਜਿੰਦਰ ਸਿੰਘ ਅਤੇ ਸ਼ਕਤੀ ਸਿੰਘ ਨੂੰ ਪੁਲੀਸ ਰਿਮਾਂਡ ‘ਤੇ ਲੈਣਾ ਚਾਹੁੰਦੀ ਹੈ।
ਦੂਜੇ ਪਾਸੇ ਮੁਲਜ਼ਮਾਂ ਦੇ ਵਕੀਲ ਵਿਨੋਦ ਕੁਮਾਰ ਮੌਂਗਾ ਨੇ ਅਦਾਲਤ ਵਿੱਚ ਦਾਅਵਾ ਕੀਤਾ ਕਿ ਪੁਲੀਸ ਵੱਲੋਂ ਤਿੰਨ ਮਹੀਨੇ ਪਹਿਲਾਂ ਦਰਜ ਕੀਤੀ ਗਈ ਐਫ.ਆਈ.ਆਰ. ਵਿੱਚ ਪੁਲੀਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਅੱਜ ਅਚਾਨਕ ਪੁਲੀਸ ਨੇ ਇਹਨਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਮਹਿੰਦਰਪਾਲ ਸਿੰਘ ਬਿੱਟੂ ਦੇ ਵਕੀਲ ਵਿਨੋਦ ਮੌਂਗਾ ਨੇ ਦੱਸਿਆ ਕਿ ਬਰਗਾੜੀ ਅਤੇ ਬੁਰਜ ਜਵਾਹਰ ਸਿੰਘ ਵਾਲਾ ਵਿੱਚ ਹੋਈਆਂ ਬੇਦਅਬੀ ਦੀਆਂ ਘਟਨਾਵਾਂ ਵਿੱਚ ਵੀ ਮਹਿੰਰਦਪਾਲ ਬਿੱਟੂ ਨੂੰ ਦੋਸ਼ੀ ਨਾਮਜ਼ਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੋਗੇ ਵਿੱਚ 7 ਸਾਲ ਪਹਿਲਾਂ ਦਰਜ ਹੋਏ ਇੱਕ ਮਾਮਲੇ ਅਤੇ ਸੰਗਰੂਰ ਜਿਲੇ ਵਿੱਚ ਪ੍ਰੇਮੀਆਂ ਖਿਲਾਫ਼ ਦਰਜ ਹੋਏ 11 ਮੁਕੱਦਮਿਆਂ ਵਿੱਚ ਮਹਿੰਦਰਪਾਲ ਬਿੱਟੂ ਨਾਲ ਦੋਸ਼ੀ ਵਜੋਂ ਨਾਮਜ਼ਦ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੁਲੀਸ ਸਾਜਿਸ਼ ਤਹਿਤ ਇਹਨਾਂ ਵਿਅਕਤੀਆਂ ਨੂੰ ਝੂਠੇ ਮੁਕੱਦਮਿਆਂ ਵਿੱਚ ਫਸਾ ਰਹੀ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp