ਬਰਗਾੜੀ ਮੋਰਚਾ : ਕਿਹੜੀ ਖੁਸ਼ੀ ‘ਚ ਖੀਰ ਅਤੇ ਜਲੇਬੀਆਂ ਦੇ ਲੰਗਰ ਲਗਾਏ ਜਾਂਦੇ ਨੇ : ਸੁਖਬੀਰ ਬਾਦਲ

ਫ਼ਰੀਦਕੋਟ ( ਜਗਦੀਸ਼ ਬਾਂਬਾ ) ਕੈਪਟਨ ਵਲੋਂ ਕੱਟੜ ਪੰਥੀਆਂ ਨੂੰ ਹੁਲਾਰਾ ਦੇਣ ਕਾਰਨ ਹੀ ਜਲੰਧਰ ਦੇ ਥਾਣੇ ਵਿਚ ਧਮਾਕੇ ਹੋਏ ਹਨ,ਪਹਿਲਾਂ ਵੀ ਕਾਂਗਰਸ ਪੰਜਾਬ ਨੂੰ ਕਾਲੇ ਦੌਰ ਵਿਚ ਧੱਕ ਚੁੱਕੀ ਹੈ ਅਤੇ ਅੱਜ ਫਿਰ ਇਹੋ ਕਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ,ਇਹ ਵਿਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਫਰੀਦਕੋਟ ਰੈਲੀ ਵਿਚ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਪੇਸ਼ ਕੀਤੇ, ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ ਦਿਨੀਂ ਅਬੋਹਰ ‘ਚ ਹੋਈ ਰੈਲੀ ਦਾ ਇਕੱਠ ਦੇਖ ਕੇ ਕਾਂਗਰਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਸੀ, ਜਿਸ ਦੇ ਚੱਲਦੇ ਫਰੀਦਕੋਟ ਦੀ ਰੈਲੀ ਨੂੰ ਰੋਕਣ ਲਈ ਸਰਕਾਰ ਵਲੋਂ ਕਈ ਕੋਸ਼ਿਸ਼ਾਂ ਕੀਤੀਆਂ ਗਈਆਂ, ਸੁਖਬੀਰ ਨੇ ਕਿਹਾ ਕਿ ਸਿੱਖ ਹਿਤੈਸ਼ੀ ਕਹਾਉਣ ਵਾਲੀ ਕਾਂਗਰਸ ਨੇ ਸਭ ਤੋਂ ਵੱਡੀ ਬੇਅਦਬੀ ਕੀਤੀ ਹੈ।,ਸੁਖਬੀਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਹੱਥ ‘ਚ ਫੜ ਕੇ ਤਖਤ ਸ੍ਰੀ ਤਲਵੰਡੀ ਸਾਬੋ ਵੱਲ ਮੂੰਹ ਕਰਕੇ ਸਹੁੰ ਚੁੱਕੀ ਅਤੇ ਕਈ ਵਾਅਦੇ ਕੀਤੇ ਸਨ ਪਰ ਉਨ੍ਹਾਂ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ, ਸਭ ਤੋਂ ਵੱਡੀ ਬੇਅਦਬੀ ਕੈਪਟਨ ਅਮਰਿੰਦਰ ਸਿੰਘ ਨੇ ਕੀਤੀ ਹੈ, ਸੁਖਬੀਰ ਬਾਦਲ ਨੇ ਕਿਹਾ ਕਿ ਕਾਂਗਰਸ ਦੀ ਸ਼ਹਿ ‘ਤੇ ਬਰਗਾੜੀ ਵਿਖੇ ਮੋਰਚਾ ਲਗਾਇਆ ਗਿਆ ਹੈ।
ਬਰਗਾੜੀ ‘ਚ ਰੋਜ਼ਾਨਾ ਖੀਰ ਅਤੇ ਜਲੇਬੀਆਂ ਦੇ ਲੰਗਰ ਲਗਾਏ ਜਾਂਦੇ, ਦਾਦੂਵਾਲ ਦੱਸੇ ਕਿ ਕਿਹੜੀ ਖੁਸ਼ੀ ‘ਚ ਬਰਗਾੜੀ ਮੋਰਚੇ ‘ਚ ਇਹ ਲੰਗਰ ਚਲਾਏ ਜਾਂਦੇ ਹਨ।,ਸੁਖਬੀਰ ਨੇ ਕਿਹਾ ਕਿ ਦਾਦੂਵਾਲ ਦੱਸੇ ਕਿ ਉਸ ਦੇ ਖਾਤੇ ਵਿਚ 16 ਕਰੋੜ ਰੁਪਏ ਕਿੱਥੋਂ ਆਏ। ਉਨ੍ਹਾਂ ਕਿਹਾ ਕਿ ਦਾਦੂਵਾਲ ਦੇ 6 ਖਾਤੇ ਚੱਲ ਰਹੇ ਹਨ ਅਤੇ ਪਿਛਲੇ ਛੇ ਮਹੀਨਿਆਂ ਵਿਚ ਡੇਢ ਕਰੋੜ ਰੁਪਿਆ ਦਾਦੂਵਾਲ ਕੋਲ ਆਇਆ ਹੈ। ਸੁਖਬੀਰ ਨੇ ਕਿਹਾ ਕਿ ਇਹ ਪੈਸਾ ਆਈ. ਐੱਸ.ਆਈ. ਨੇ ਦਾਦੂਵਾਲ ਨੂੰ ਪੰਜਾਬ ਦੀ ਅਮਨ ਸ਼ਾਂਤੀ ਭੰਗ ਕਰਨ ਲਈ ਭੇਜਿਆ ਹੈ, ਸੁਖਬੀਰ ਨੇ ਕਿਹਾ ਕਿ ਕਾਂਗਰਸ ਨੇ ਝੂਠ ਦਾ ਸਹਾਰਾ ਲੈ ਕੇ ਵਿਧਾਨ ਸਭਾ ਵਿਚ ਜਿੱਤ ਹਾਸਲ ਕੀਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.