Ad-Time-For-Vacation.png

ਬਰਤਾਨਵੀ ਸਰਕਾਰ ਵੱਲੋਂ ਨਵੇਂ ਜਾਰੀ ਦਸਤਾਵੇਜ਼ਾਂ ਨੇ ਮੁੜ ਵਲੂੰਧਰੇ ਸਿੱਖ ਹਿਰਦੇ–ਸਿੱਖ ਫੈੱਡਰੇਸ਼ਨ ਯੂ.ਕੇ.

ਲੰਡਨ, (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਬਰਤਾਨਵੀ ਸਰਕਾਰ ਦੀ 1984 ‘ਚ ਸ੍ਰੀ ਦਰਬਾਰ ਸਾਹਿਬ ‘ਤੇ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਹਮਲੇ ‘ਚ ਭੂਮਿਕਾ ਸਬੰਧੀ ਨਵੇਂ ਜਾਰੀ ਹੋਏ ਦਸਤਾਵੇਜ਼ਾਂ ਨਾਲ ਸਿੱਖ ਹਿਰਦੇ ਹੋਰ ਵੀ ਵਲੂੰਧਰੇ ਗਏ ਹਨ। ਇਹਨਾਂ ਦਸਤਾਵੇਜ਼ਾਂ ‘ਚ ਬਰਤਾਨੀਆ ਦੇ ਇੱਕ ਸੀਨੀਅਰ ਫੌਜੀ ਅਧਿਕਾਰੀ ਵੱਲੋਂ ਭਾਰਤ ਦੇ ਸੀਨੀਅਰ ਫੌਜੀ ਅਧਿਕਾਰੀ, ਜੋ ਸਾਕਾ ਨੀਲਾ ਤਾਰਾ ‘ਚ ਸਿੱਧੇ ਤੌਰ ‘ਤੇ ਸ਼ਾਮਿਲ ਰਿਹਾ, ਜਨਰਲ ਵੈਦਿਆ ਨੂੰ ਲਿਖਿਆ ਪੱਤਰ ਵੀ ਸ਼ਾਮਿਲ ਹੈ। ਜਨਰਲ ਵੈਦਿਆ, ਜਿਸ ਨੇ ਸਾਕਾ ਨੀਲਾ ਤਾਰਾ ਦੀ ਯੋਜਨਾ ‘ਚ ਮੁੱਖ ਭੂਮਿਕਾ ਨਿਭਾਈ ਸੀ, ਨੂੰ ਲਿਖੇ ਇਸ ਪੱਤਰ ‘ਚ ਫੌਜੀ ਅਧਿਕਾਰੀ ਨੇ 1984 ਤੋਂ ਬਾਅਦ ਜੇ ਪੰਜਾਬ ‘ਚ ਕੋਈ ਦੰਗੇ ਹੁੰਦੇ ਹਨ ਤਾਂ ਉਨ੍ਹਾਂ ਨੂੰ ਕਾਬੂ ਕਰਨ ਲਈ ਸਿਖਲਾਈ ਦੇਣ ਦੀ ਗੱਲ ਕਹੀ ਹੈ। ਸਿੱਖ ਫੈਡਰੇਸ਼ਨ ਯੂ.ਕੇ. ਦੇ ਭਾਈ ਅਮਰੀਕ ਸਿੰਘ ਗਿੱਲ ਨੇ ਕਿਹਾ ਹੈ ਕਿ ਦਿਨ ਪਰ ਦਿਨ ਸਾਕਾ ਨੀਲਾ ਤਾਰਾ ਅਤੇ ਬਾਅਦ ‘ਚ ਵਾਪਰੇ ਘਟਨਾਕ੍ਰਮ ‘ਚ ਬਰਤਾਨਵੀ ਸਰਕਾਰ ਦੀ ਭੂਮਿਕਾ ਪਰਤਾਂ ਖੁੱਲ੍ਹ •ਰਹੀਆਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਵਿਦੇਸ਼ ਮੰਤਰਾਲੇ ਦੀਆਂ ਇੱਕ ਤਿਹਾਈ ਅਜਿਹੀਆਂ ਹੋਰ ਫਾਈਲਾਂ ਨੂੰ ਅਜੇ ਵੀ ਛੁਪਾਇਆ ਜਾ ਰਿਹਾ ਹੈ। ਇਹ ਪੱਤਰ ਜ਼ਾਹਿਰ ਹੋਣ ਨਾਲ ਹੁਣ ਹੋਰ ਵੀ ਸ਼ਪੱਸ਼ਟ ਹੋ ਗਿਆ ਹੈ ਕਿ ਬ੍ਰਿਟਿਸ਼ ਸਰਕਾਰ ਬਹੁਤ ਕੁਝ ਉਜਾਗਰ ਨਹੀਂ ਕਰਨਾ ਚਾਹੁੰਦ। ਦੂਜੇ ਪਾਸੇ ਪੰਜਾਬੀ ਮੂਲ ਦੇ ਸੰਸਦ ਮੈਂਬਰ ਵਰਿੰਦਰ ਸ਼ਰਮਾ ਨੇ ਵੀ ਇਸ ਸਾਰੇ ਵਰਤਾਰੇ ਦੀ ਆਜ਼ਾਦ ਅਤੇ ਨਿਰਪੱਖ ਜਾਂਚ ਦੀ ਮੁੜ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਬਾਰੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ।

ਜਦੋਂ ਕੋਈ ਮਸਲਾ ਹੱਲ ਨਹੀਂਂ ਹੁੰਦਾ ਤਾਂ ਪਾਕਿਸਤਾਨ ਦਾ ਨਾਂ ਲੈ ਦਿੰਦੀ ਹੈ ਪੁਲਿਸ

Share:

Facebook
Twitter
Pinterest
LinkedIn
matrimonail-ads
On Key

Related Posts

ਟਰੰਪ ਦਾ ਵੱਡਾ ਐਕਸ਼ਨ, ਅਮਰੀਕਾ ਨੂੰ ਵਿਸ਼ਵ ਸਿਹਤ ਸੰਗਠਨ ਤੋਂ ਬਾਹਰ ਕੱਢਣ ਦੇ ਕਾਰਜਕਾਰੀ ਆਦੇਸ਼ ਤੇ ਕੀਤੇ ਦਸਤਖ਼ਤ

ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਤੋਂ ਕੁਝ ਘੰਟਿਆਂ ਬਾਅਦ ਹੀ ਵਿਸ਼ਵ ਸਿਹਤ ਸੰਗਠਨ ਤੋਂ ਅਮਰੀਕਾ ਨੂੰ ਵਾਪਸ ਲੈਣ ਦੇ ਹੁਕਮ ਤੇ ਦਸਤਖ਼ਤ

ਸਿਟੀ ਆਫ ਸਰੀ ਵਲੋਂ ਗੈਰ-ਕਾਨੂੰਨੀ ਉਸਾਰੀ ਵਿਰੁੱਧ ਲਗਾਤਾਰ ਕਾਰਵਾਈ ਜ਼ਾਰੀ

ਸਰੀ, ਬੀ.ਸੀ. – ਕੌਂਸਲ ਨੇ ਸਟਾਫ ਨੂੰ 9397 – 132 ਸਟਰੀਟ ਦੀ ਪ੍ਰੋਪਰਟੀ ਦੇ ਸਿਰਲੇਖ ‘ਤੇ ਨੋਟਿਸ ਦਾਇਰ ਕਰਨ ਦਾ ਨਿਰਦੇਸ਼ ਦਿੱਤਾ ਹੈ, ਜਿੱਥੇ ਘਰ ਮਾਲਕਾਂ ਨੇ ਬਿਨਾਂ ਪਰਮਿਟ ਅਤੇ ਸਿਟੀ

Elevate-Visual-Studios
Select your stuff
Categories
Get The Latest Updates

Subscribe To Our Weekly Newsletter

No spam, notifications only about new products, updates.