ਚੰਡੀਗੜ੍ਹ – ਬਲਵੰਤ ਸਿੰਘ ਰਾਜੋਆਣਾ ਦੀ ਭੁਖ ਹੜਤਾਲ਼ ਅੱਜ ਚੌਥੇ ਦਿਨ ਵਿਚ ਸ਼ਾਮਿਲ ਹੋ ਚੁੱਕੀ ਹੈ। ਓਹਨਾ ਦੀ ਭੈਣ ਕਮਲਜੀਤ ਕੌਰ ਨੇ ਬਾਬੂਸ਼ਾਹੀ ਨਾਲ ਗੱਲਬਾਤ ਦੌਰਾਨ ਦੱਸਿਆ ਕਿ ਰਾਜੋਆਣਾ ਦਾ ਪੰਜ ਕਿੱਲੋ ਭਾਰ ਘਟ ਗਿਆ ਤੇ ਉਹ ਪਹਿਲਾਂ ਵੀ ਕਿਡਨੀਆਂ ਦੀ ਬਿਮਾਰੀ ਤੋਂ ਪੀੜਤ ਹਨ। ਜਿਸ ਕਾਰਨ ਉਹਨਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਬੀਬੀ ਕਮਲਜੀਤ ਕੌਰ ਨੇ ਦੱਸਿਆ ਕਿ ਅਜੇ ਤਕ ਕੋਈ ਵੀ ਲੀਡਰ ਓਹਨਾ ਨੂੰ ਮਿਲਣ ਨਹੀਂ ਆਇਆ।
ਦੱਸਦੇਈਏ ਕਿ ਕਰ ਦਿਨ ਪਹਿਲਾਂ ਸੋਮਵਾਰ ਨੂੰ ਰਾਜੋਆਣਾ ਨੇ ਭੁਖ ਹੜਤਾਲ਼ ਸ਼ੁਰੂ ਕੀਤੀ ਸੀ। ਬਲਵੰਤ ਸਿੰਘ ਰਾਜੋਆਣਾ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਉਸਦੀ ਫਾਂਸੀ ਦੀ ਸਜ਼ਾ ਸਬੰਧੀ ਰਾਸ਼ਟਰਪਤੀ ਕੋਲ ਕੀਤੀ ਗਈ ਅਪੀਲ ਦੀ ਪੈਰਵੀ ਨਾ ਕਰਨ ਦੇ ਵਿਰੋਧ ਵਿਚ ਭੁੱਖ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਸੀ।
ਸਰੀ ਮੇਅਰ ਬਰੈਂਡਾ ਲੌਕ ਨੇ ਜਬਰਨ ਵਸੂਲੀ ਸੰਕਟ ਨਾਲ ਨਜਿੱਠਣ ਲਈ ਰਾਸ਼ਟਰੀ ਐਮਰਜੈਂਸੀ ਐਲਾਨਣ ਦੀ ਮੰਗ ਕੀਤੀ
ਸਰੀ, ਬੀ.ਸੀ. – ਮੇਅਰ ਬਰੈਂਡਾ ਲੌਕ ਨੇ ਫੈਡਰਲ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਅਗਵਾਈ ਅਧੀਨ ਕੈਨੇਡਾ ਵਿੱਚ ਭਾਈਚਾਰਿਆਂ ਨੂੰ ਪ੍ਰਭਾਵਤ ਕਰਨ ਵਾਲੇ ਜਬਰਨ ਵਸੂਲੀ


