ਗੁਰਦਾਸਪੁਰ ਐਡੀਸ਼ਨਲ ਸੈਸ਼ਨ ਜੱਜ ਪ੍ਰੇਮ ਕੁਮਾਰ ਦੀ ਅਦਾਲਤ ਨੇ ਬਲਾਤਕਾਰ ਮਾਮਲੇ ਵਿਚੋਂ ਸਾਬਕਾ ਅਕਾਲੀ ਆਗੂ ਸੁੱਚਾ ਸਿੰਘ ਲੰਗਾਹ ਨੂੰ ਬਰੀ ਕਰ ਦਿੱਤਾ ਹੈ। ਲੰਗਾਹ ਉਤੇ ਇਹ ਕੇਸ ਇਕ ਅਸ਼ਲੀਲ ਵੀਡੀਓ ਦੇ ਆਧਾਰ ਉਤੇ ਦਰਜ ਕੀਤਾ ਸੀ। ਜਿਸ ਵਿਚ ਇਕ ਮਹਿਲਾ ਨੇ ਦੋਸ਼ ਲਾਏ ਸਨ ਕਿ ਲੰਗਾਹ ਉਸ ਨੂੰ ਬਲੈਕਮੇਲ ਕਰ ਕੇ ਉਸ ਨਾਲ ਜਬਰ ਜਨਾਹ ਕਰਦਾ ਸੀ। ਇਹ ਵੀਡੀਓ ਸੋਸ਼ਲ ਮੀਡੀਆ ਉਤੇ ਕਾਫੀ ਵਾਇਰਲ ਹੋਈ ਸੀ।
ਇਹ ਮਹਿਲਾ ਪਿਛਲੀ ਪੇਸ਼ੀ ਦੌਰਾਨ ਬਿਆਨਾਂ ਤੋਂ ਮੁੱਕਰ ਗਈ ਸੀ। ਇਸ ਪਿੱਛੋਂ ਲੰਗਾਹ ਦੀ ਪੇਸ਼ੀ ਗੁਰਦਾਸਪੁਰ ਜ਼ਿਲ੍ਹਾ ਅਦਾਲਤ ਵਿਚ ਚੱਲ ਰਹੀ ਸੀ। ਬਰੀ ਹੋਣ ਤੋਂ ਬਾਅਦ ਲੰਗਾਹ ਨੇ ਦੋਸ਼ ਲਾਇਆ ਕਿ ਕਾਂਗਰਸ ਪਾਰਟੀ ਨੇ ਲੋਕ ਸਭਾ ਚੋਣਾ ਜਿੱਤਣ ਲਈ ਉਸ ਉਤੇ ਝੂਠਾ ਕੇਸ ਦਰਜ ਕਰਵਾਇਆ ਸੀ। ਉਸ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਉਹ ਹਰ ਗੱਲ ਦਾ ਜਵਾਬ ਦੇਣਗੇ। ਲੰਗਾਹ ਦੇ ਵਕੀਲ ਕਰਨ ਸਿੰਘ ਨੇ ਦੱਸਿਆ ਕਿ ਗੁਰਦਾਸਪੁਰ ਜ਼ਿਲ੍ਹਾ ਅਦਾਲਤ ਵਿਚ ਇਹ ਮਾਮਲਾ ਚੱਲ ਰਿਹਾ ਸੀ। ਅਦਾਲਤ ਨੇ ਸਾਰੇ ਕੇਸਾਂ ਵਿਚ ਲੰਗਾਹ ਨੂੰ ਬਰੀ ਕਰ ਦਿੱਤਾ ਹੈ।
ਸਿਟੀ ਆਫ਼ ਸਰੀ ਵੱਲੋਂ ਜਾਇਦਾਦ ਖ਼ਰੀਦ ਨਾਲ ਸੰਬੰਧਿਤ ਗ਼ਲਤ ਦਾਅਵਿਆਂ ਬਾਰੇ ਸਪੱਸ਼ਟੀਕਰਨ
ਸਰੀ, ਬੀ.ਸੀ. – ਹਾਲ ਹੀ ਵਿੱਚ ਕੁਝ ਸਥਾਨਕ ਮੀਡੀਆ ਵਿੱਚ ਸਿਟੀ ਆਫ਼ ਸਰੀ ਦੀ ਜਾਇਦਾਦ ਖ਼ਰੀਦਣ ਦੀ ਪ੍ਰਕਿਰਿਆ ਬਾਰੇ ਕੁੱਝ ਗ਼ਲਤ ਜਾਣਕਾਰੀ ਪ੍ਰਕਾਸ਼ਿਤ ਕੀਤੀ ਗਈ ਹੈ, ਜਿਸ ਬਾਰੇ


