ਸੁਨੀਲ ਕੁਮਾਰ ਭੱਟੀ, ਡੇਰਾਬੱਸੀ : ਅੰਬਾਲਾ-ਚੰਡੀਗੜ੍ਹ ਨੈਸ਼ਨਲ ਹਾਈਵੇਅ ‘ਤੇ ਸਥਿਤ ਪਿੰਡ ਜਵਾਹਰਪੁਰ ਦੇ ਨੇੜੇ ਇਕ ਗੱਡੀ ਦੀ ਲਪੇਟ ਵਿਚ ਆਉਣ ਕਾਰਨ ਸਾਈਕਲ ਸਵਾਰ ਦੀ ਮੌਤ ਹੋ ਗਈ। ਪੁਲਿਸ ਨੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮਾਮਲੇ ਦੀ ਤਫਤੀਸ਼ ਕਰ ਰਹੇ ਏਐੱਸਆਈ ਨਾਥੀ ਰਾਮ ਨੇ ਜਾਣਕਾਰੀ ਦਿੱਤੀ ਕਿ ਪ੍ਰਰੀਤਮ ਕੁਮਾਰ ਪੁੱਤਰ ਸਾਹਿਬ ਰਾਮ ਹਾਲ ਵਾਸੀ ਨੇੜੇ ਮੋਰਨੀ ਵਾਲਾ ਖੂਹ ਡੇਰਾਬੱਸੀ ਨੇ ਦੱਸਿਆ ਕਿ ਉਹ 3 ਸਤੰਬਰ ਨੂੰ ਰਾਤ ਦੇ ਕਰੀਬ 10:30 ਵਜੇ ਆਪਣੇ ਪਿਤਾ ਸਾਹਿਬ ਰਾਮ ਨਾਲ ਆਪਣੇ ਆਪਣੇ ਸਾਈਕਲ ‘ਤੇ ਸਵਾਰ ਹੋ ਕੇ ਪਿੰਡ ਜਵਾਹਰਪੁਰ ਤੋਂ ਡੇਰਾਬੱਸੀ ਨੂੰ ਆ ਰਹੇ ਸਨ। ਜਦੋਂ ਉਹ ਮੇਨ ਰੋਡ ਪਿੰਡ ਜਵਾਹਰਪੁਰ ਕੱਟ ਪਾਸ ਪਹੁੰਚੇ ਤਾਂ ਅੰਬਾਲਾ ਸਾਈਡ ਤੋਂ ਬਲੈਰੋ ਆਈ ਜਿਸ ਦੇ ਅਣਪਛਾਤੇ ਡਰਾਈਵਰ ਨੇ ਉਸਦੇ ਪਿਤਾ ਸਾਹਿਬ ਰਾਮ ਦੇ ਸਾਈਕਲ ਨੂੰ ਟੱਕਰ ਮਾਰ ਦਿੱਤੀ ਅਤੇ ਮੌਕੇ ਤੋ ਫਰਾਰ ਹੋ ਗਿਆ। ਜਿਸ ਕਾਰਨ ਉਸ ਦੇ ਪਿਤਾ ਸੜਕ ‘ਤੇ ਡਿੱਗ ਗਏ ਅਤੇ ਉਨ੍ਹਾਂ ਨੂੰ ਕਾਫੀ ਸੱਟਾਂ ਲੱਗੀਆਂ, ਜਿਨ੍ਹਾਂ ਨੂੰ ਇਲਾਜ ਲਈ ਜੀਐੱਮਸੀ ਹਸਪਤਾਲ ਸੈਕਟਰ-32, ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ। ਜਿੱਥੇ ਉਨ੍ਹਾਂ ਦੀ ਕੱਲ ਦੌਰਾਨੇ ਇਲਾਜ ਮੌਤ ਹੋ ਗਈ। ਪੁਲਿਸ ਨੇ ਮਿ੍ਤਕ ਦੇ ਲੜਕੇ ਦੇ ਬਿਆਨਾਂ ‘ਤੇ ਅਣਪਛਾਤੇ ਬਲੈਰੋ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।