Skip to content
Thursday, October 29, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
Entertainment

ਬਹੁਤ ਸਾਰੀਆਂ ਰੁਕਾਵਟਾਂ ਦੇ ਬਾਵਜੂਦ ਫਿਲਮ ‘ਪੰਜਾਬ-95’ ਰਿਲੀਜ਼ ਹੋਵੇਗੀ

By Admin Published 1 min read


ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ‘ਪੰਜਾਬ-95’ ਜਸਵੰਤ ਸਿੰਘ ਖਾਲੜਾ ਦੇ ਸੰਘਰਸ਼ ਅਤੇ ਜੀਵਨ ‘ਤੇ ਆਧਾਰਿਤ ਹੈ, ਜੋ ਮਨੁੱਖੀ ਅਧਿਕਾਰਾਂ ਲਈ ਅਣਨਿਆਤ ਪ੍ਰਤਿੰਬਿੰਬਿਤ ਕਰਦੀ ਹੈ। ਫਿਲਮ 7 ਫਰਵਰੀ ਨੂੰ ਰਿਲੀਜ਼ ਹੋਣ ਵਾਲੀ ਹੈ, ਪਰ ਇਹ ਭਾਰਤ ਵਿੱਚ ਪ੍ਰਦਰਸ਼ਿਤ ਨਹੀਂ ਕੀਤੀ ਜਾਵੇਗੀ।  ਸੈਂਸਰ ਬੋਰਡ ਨੇ ਫਿਲਮ ‘ਚ 120 ਕੱਟ ਲਗਾਉਣ ਲਈ ਕਿਹਾ ਸੀ ਪਰ ਫਿਲਮ ਨਿਰਮਾਤਾ, ਨਿਰਦੇਸ਼ਕ ਅਤੇ ਖਾਲੜਾ ਦੇ ਪਰਿਵਾਰਕ ਮੈਂਬਰ ਇਸ ਲਈ ਤਿਆਰ ਨਹੀਂ ਸਨ। ਜਿਸ ਕਾਰਨ ਭਾਰਤ ‘ਚ ਫਿਲਮ ਦੀ ਰਿਲੀਜ਼ ‘ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਫਿਲਮ ਨੂੰ ਰਿਲੀਜ਼ ਹੋਣ ਲਈ ਕਰੀਬ 1 ਸਾਲ ਦਾ ਇੰਤਜ਼ਾਰ ਕਰਨਾ ਪਿਆ। ਸੈਂਟਰਲ ਬੋਰਡ ਆਫ ਫਿਲਮ ਸਰਟੀਫਿਕੇਸ਼ਨ (ਸੀਬੀਐਫਸੀ) ਨੇ ਇਸ ਤੋਂ ਪਹਿਲਾਂ ਫਿਲਮ ਵਿੱਚ 120 ਕੱਟਾਂ ਦੀ ਮੰਗ ਕੀਤੀ ਸੀ, ਜਿਸ ਨਾਲ ਵਿਵਾਦ ਖੜ੍ਹਾ ਹੋ ਗਿਆ ਸੀ। ਦਿਲਜੀਤ ਦੀ ਪੋਸਟ ਤੋਂ ਸਾਫ ਹੈ ਕਿ ਇਹ ਫਿਲਮ ਹੁਣ ਬਿਨਾਂ ਕੱਟਾਂ ਦੇ ਰਿਲੀਜ਼ ਹੋ ਰਹੀ ਹੈ। ਇਹ ਫਿਲਮ ਪ੍ਰਸਿੱਧ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਹੈ ਅਤੇ ਅੱਤਵਾਦ ਦੇ ਦੌਰ ਨੂੰ ਦਰਸਾਉਂਦੀ ਹੈ।

Admin Punjab Guardian · Surrey
ਸੰਬੰਧਿਤ ਖ਼ਬਰਾਂ Related Entertainment →
Share on WhatsApp