ਬਾਦਲਾਂ ਨੇ ਕੀਤੀ ਸਿੱਖਾਂ ਨਾਲ ਗਦਾਰੀ

ਸਾਬਕਾ ਵਿਧਾਇਕ ਦਾ ਖੁਲਾਸਾ: ਡੇਰਾ ਸਿਰਸਾ ਮੁਖੀ ਦੀ ਮਾਫ਼ੀ ਲਈ ਸੁਖਬੀਰ ਬਾਦਲ ਦੀ ਹਾਜ਼ਰੀ ‘ਚ ਹੋਇਆ ਸੀ 100 ਕਰੋੜ ਦਾ ਸੌਦਾ
ਰਾਮਪੁਰਾ ਫੂਲ ਦੇ ਸਾਬਕਾ ਵਿਧਾਇਕ ਹਰਬੰਸ ਸਿੰਘ ਜਲਾਲ ਨੇ ਦੋਸ਼ ਲਾਏ ਕਿ ਡੇਰਾ ਸਿਰਸਾ ਮੁਖੀ ਨੂੰ ਮਾਫ਼ੀ ਦੇਣ ਲਈ ਸੌ ਕਰੋੜ ਰੁਪਏ ‘ਚ ਸੌਦਾ ਹੋਇਆ ਸੀ। ਉਹ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੀ ਜਾਂਚ ਕਰਨ ਵਾਲੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਕੋਲ ਆਪਣੇ ਬਿਆਨ ਦਰਜ ਕਰਵਾ ਚੁੱਕੇ ਹਨ।
ਪ੍ਰੈੱਸ ਕਲੱਬ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਲਾਲ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੇ ਹੱਕ ‘ਚ ਡਟਦਿਆਂ ਕਿਹਾ ਕਿ ਉਨ੍ਹਾਂ ਕਮਿਸ਼ਨ ਕੋਲ ਆਪਣੇ ਬਿਆਨ ਦਰਜ ਕਰਵਾਏ ਸਨ ਜਿਨ੍ਹਾਂ ‘ਤੇ ਉਹ ਅਜੇ ਵੀ ਕਾਇਮ ਹਨ।ਜਲਾਲ ਨੇ ਦੋਸ਼ ਲਾਏ ਕਿ ਡੇਰਾ ਸਿਰਸਾ ਨੂੰ ਮਾਫ਼ੀ ਸਾਜ਼ਿਸ਼ ਤਹਿਤ ਇਕ ਕਰੋੜ ਦੇ ਸੌਦੇ ਤਹਿਤ ਦਿੱਤੀ ਗਈ ਸੀ। ਉਨ੍ਹਾਂ ਕਿਹਾ ਕਿ ਡੇਰਾ ਮੁਖੀ ਵੱਲੋਂ ਬਣਾਈ ਪਹਿਲੀ ਫਿਲਮ ਨੇ ਕਾਫੀ ਕਮਾਈ ਕੀਤੀ ਸੀ ਜਿਸ ਤੋਂ ਬਾਅਦ ਮੁੰਬਈ ਦੇ ਕੁਝ ਲੋਕਾਂ ਨੇ ਡੇਰਾ ਮੁਖੀ ਦੀ ਦੂਜੀ ਫਿਲਮ ਆਪਣੇ ਖਰਚ ‘ਤੇ ਤਿਆਰ ਕੀਤੀ ਸੀ।ਉਨ੍ਹਾਂ ਕਿਹਾ ਕਿ ਪੰਜਾਬ ਤੋਂ ਬਾਹਰ ਫਿਲਮ ਨੇ ਸੌ ਕਰੋੜ ਰੁਪਏ ਦੀ ਕਮਾਈ ਕੀਤੀ ਸੀ ਪਰ ਪ੍ਰੋਡਿਊਸਰਾਂ ਦਾ ਮੰਨਣਾ ਸੀ ਕਿ ਜੇ ਉਕਤ ਫਿਲਮ ਨੂੰ ਪੰਜਾਬ ‘ਚ ਵਿਖਾਉਣ ਦੀ ਮਨਜ਼ੂਰੀ ਮਿਲ ਜਾਵੇ ਤਾਂ ਇਹ ਤਿੰਨ ਸੌ ਕਰੋੜ ਰੁਪਏ ਦੀ ਕਮਾਈ ਕਰ ਸਕਦੀ ਹੈ ਜਿਸ ਤੋਂ ਬਾਅਦ ਉਨ੍ਹਾਂ ਪੰਜਾਬ ‘ਚ ਫਿਲਮ ਲਵਾਉਣ ਲਈ ਫਿਲਮ ਸਟਾਰ ਅਕਸ਼ੈ ਕੁਮਾਰ ਨਾਲ ਸੰਪਰਕ ਕੀਤਾ।ਉਨ੍ਹਾਂ ਦਾਅਵਾ ਕੀਤਾ ਕਿ ਉਸ ਦੀ ਕੋਠੀ ‘ਚ ਹੀ ਸੁਖਬੀਰ ਸਿੰਘ ਬਾਦਲ ਤੇ ਡੇਰਾ ਮੁਖੀ ਦੀ ਮੀਟਿੰਗ ਕਰਵਾਈ ਗਈ ਜਿਸ ‘ਚ ਡੇਰਾ ਮੁਖੀ ਨੂੰ ਅਕਾਲ ਤਖਤ ਸਾਹਿਬ ਤੋਂ ਮਾਫ਼ੀ ਦਾ ਖਾਕਾ ਤਿਆਰ ਕੀਤਾ ਗਿਆ। ਉਨ੍ਹਾਂ ਦੋਸ਼ ਲਾਇਆ ਕਿ ਇਥੇ ਹੀ ਫਿਲਮ ਤੋਂ ਕੀਤੀ ਜਾਣ ਵਾਲੀ ਕਮਾਈ ‘ਚੋਂ ਸੁਖਬੀਰ ਬਾਦਲ ਨੂੰ ਸੌ ਕਰੋੜ ਰੁਪਏ ਦੇਣ ਦਾ ਸੌਦਾ ਤੈਅ ਹੋਇਆ ਜਿਸ ਕਾਰਨ ਡੇਰਾ ਮੁਖੀ ਨੂੰ ਮਾਫ਼ੀ ਦੇ ਦਿੱਤੀ ਗਈ ਪਰ ਬਾਅਦ ‘ਚ ਬਾਦਲ ਨੂੰ ਉਕਤ ਰਕਮ ਨਹੀਂ ਦਿੱਤੀ ਗਈ ਜਿਸ ਕਾਰਨ ਦੋਵਾਂ ‘ਚ ਵਿਵਾਦ ਹੋ ਗਿਆ।ਜਲਾਲ ਨੇ ਦੋਸ਼ ਲਾਇਆ ਕਿ ਬੇਅਦਬੀ ਦੀਆਂ ਘਟਨਾਵਾਂ ਪਿੱਛੇ ਅਕਾਲੀ-ਭਾਜਪਾ ਸਰਕਾਰ ਦਾ ਹੱਥ ਹੈ।ਉਨ੍ਹਾਂ ਕਿਹਾ ਕਿ ਗਿਆਨੀ ਗੁਰਮੁੱਖ ਸਿੰਘ ਦਾ ਭਰਾ ਹਿੰਮਤ ਸਿੰਘ ਸਿਰਫ਼ ਤਨਖਾਹ ਲਈ ਆਪਣੇ ਬਿਆਨਾਂ ਤੋਂ ਮੱਕਰ ਗਿਆ। ਉਨ੍ਹਾਂ ਕਿਹਾ ਕਿ ਅਗਲੇ ਦਿਨਾਂ ‘ਚ ਗਿਆਨੀ ਗੁਰਮੁੱਖ ਸਿੰਘ ਤੇ ਹਿੰਮਤ ਸਿੰਘ ਨੂੰ ਲੋਕਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਰਹਿਣਾ ਚਾਹੀਦਾ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਕੇਂਦਰੀ ਪੰਜਾਬੀ ਲੇਖਕ ਸਭਾ (ਉੱਤਰੀ ਅਮਰੀਕਾ)ਦੀ ਮਾਸਿਕ ਮੀਟਿੰਗ ਦੌਰਾਨ ਡਾ: ਦਵਿੰਦਰ ਪਾਲ ਕੌਰ ਦੀ ਪੁਸਤਕ ‘ਸ਼ਾਇਰੀ ਇੱਕ ਇਬਾਦਤ’ ਰਲੀਜ਼

ਸਰੀ (ਜਸਵੀਰ ਸਿੰਘ ਭਲੂਰੀਆ) ਹਰ ਮਹੀਨੇ ਦੀ ਤਰਾਂ ਕੇਂਦਰੀ ਪੰਜਾਬੀ ਲੇਖਕ ਸਭਾ(ਉੱਤਰੀ ਅਮਰੀਕਾ) ਦੀ ਮਾਸਿਕ ਮੀਟਿੰਗ ਸੀਨੀਅਰ ਸਿਟੀਜਨ ਸੈਂਟਰ ਸਰੀ/ਡੈਲਟਾ ਦੇ,ਲੇਖਕਾਂ/ਸਰੋਤਿਆਂ ਨਾਲ ਖਚਾਖਚ ਭਰੇ ਉੱਪਰਲੇ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.