Skip to content
Friday, October 30, 2026 6°C · Overcast · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਮੁੱਖ ਪੰਨਾHome ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀਸਿਹਤ
ਪੰਜਾਬ Punjab

ਬਾਦਲ ਤੇ ਭਾਜਪਾ ਨੇ ਰੋਕੀਆਂ ਸੌਦਾ ਸਾਧ ਦੇ ਚੇਲਿਆਂ ਦੀਆਂ ਗ੍ਰਿਫਤਾਰੀਆ

By Admin Published 3 min read

ਬੇਅਦਬੀ ਮਾਮਲੇ: ਡੀਆਈਜੀ ਖੱਟੜਾ ਦਾ ਕਮਿਸ਼ਨ ਨੂੰ ਦਿੱਤਾ ਬਿਆਨ ਬਾਦਲ ਅਤੇ ਕੈਪਟਨ ਸਰਕਾਰ ਦੀ ਬਦਨੀਤੀ ਜ਼ਾਹਿਰ ਕਰਦਾ ਹੈ

ਚੰਡੀਗੜ੍ਹ: ਪੰਜਾਬ ਸਰਕਾਰ ਵਲੋਂ ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਏ ਗਏ ਜੱਜ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਆਪਣੀ ਜਾਂਚ ਰਿਪੋਰਟ ਦਾ ਪਹਿਲਾ ਭਾਗ 30 ਜੂਨ ਨੂੰ ਪੰਜਾਬ ਦੇ ਮੁੱਖ ਮੰਤਰੀ ਨੂੰ ਦੇ ਦਿੱਤਾ ਸੀ। ਇਸ ਪਹਿਲੇ ਭਾਗ ਵਿਚ ਜੂਨ 2015 ‘ਚ ਬੁਰਜ ਜਵਾਹਰ ਸਿੰਘ ਵਾਲਾ ਦੀ ਬੇਅਦਬੀ ਘਟਨਾ, ਅਕਤੂਬਰ 2015 ਦੀ ਬਰਗਾੜੀ ਬੇਅਦਬੀ ਘਟਨਾ ਅਤੇ ਅਕਤੂਬਰ 2015 ਵਿਚ ਬੇਅਦਬੀ ਦੀਆਂ ਘਟਨਾਵਾਂ ਵਿਰੁੱਧ ਕੋਟਕਪੁਰਾ ਅਤੇ ਬਹਿਬਲ ਕਲਾਂ ਵਿਖੇ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੀਆਂ ਸਿੱਖ ਸੰਗਤਾਂ ‘ਤੇ ਪੁਲਿਸ ਵਲੋਂ ਚਲਾਈ ਗੋਲੀ ਦੀਆਂ ਘਟਨਾਵਾਂ ਦੀ ਜਾਂਚ ਸ਼ਾਮਿਲ ਹੈ।ਹਿੰਦੁਸਤਾਨ ਟਾਈਮਜ਼ ਦੀ ਖ਼ਬਰ ਮੁਤਾਬਿਕ ਜੱਜ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਚ ਸਾਹਮਣੇ ਆਇਆ ਹੈ ਕਿ ਪੰਜਾਬ ਪੁਲਿਸ ਦੀ ਸਿਟ ਨੇ ਬਰਗਾੜੀ ਬੇਅਦਬੀ ਮਾਮਲੇ ਦੀ ਜਾਂਚ ਪੂਰੀ ਕਰਦਿਆਂ ਦੋਸ਼ੀਆਂ ਦੀ ਸ਼ਨਾਖਤ ਕਰ ਲਈ ਸੀ, ਪਰ ਡੇਰਾ ਸਿਰਸਾ ਨਾਲ ਸਬੰਧਿਤ ਇਨ੍ਹਾਂ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਉਸ ਸਮੇਂ ਦੀ ਸ਼੍ਰੋਮਣੀ ਅਕਾਲੀ ਦਲ (ਬਾਦਲ)-ਭਾਜਪਾ ਸਰਕਾਰ ਨੇ ਪੁਲਿਸ ਨੂੰ ਰੋਕ ਦਿੱਤਾ। ਜੱਜ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਫਿਲਹਾਲ ਜਨਤਕ ਨਹੀਂ ਹੋਈ ਹੈ, ਤਾਂ ਇਹ ਖ਼ਬਰ ਛਾਪਣ ਵਾਲੇ ਹਿੰਦੁਸਤਾਨ ਟਾਈਮਜ਼ ਅਖਬਾਰ ਦੇ ਪੱਤਰਕਾਰ ਨੇ ਕਿਹਾ ਹੈ ਕਿ ਇਹ ਜਾਣਕਾਰੀ ਉਸ ਨੂੰ ਰਿਪੋਰਟ ਨਾਲ ਜੁੜੇ ਸਰਕਾਰੀ ਸੂਤਰ ਤੋਂ ਮਿਲੀ ਹੈ।
ਇਸ ਗੁਪਤ ਸੂਤਰ ਦੇ ਹਵਾਲੇ ਨਾਲ ਹਿੰਦੁਸਤਾਨ ਟਾਈਮਜ਼ ਅਖਬਾਰ ਨੇ ਛਾਪਿਆ ਹੈ ਕਿ ਪੰਜਾਬ ਪੁਲਿਸ ਦੀ ਸਿਟ ਦੇ ਮੁਖੀ ਡੀਆਈਜੀ ਰਣਬੀਰ ਸਿੰਘ ਖੱਟੜਾ ਨੇ ਜਾਂਚ ਕਮਿਸ਼ਨ ਨੂੰ ਦੱਸਿਆ ਕਿ ਉਨ੍ਹਾਂ ਬਾਦਲ ਸਰਕਾਰ ਮੌਕੇ ਬਰਗਾੜੀ ਬੇਅਦਬੀ ਮਾਮਲੇ ਨੂੰ ਹੱਲ ਕਰ ਲਿਆ ਸੀ, ਪਰ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਤੋਂ ਰੋਕ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਕੁਝ ਸਮਾਂ ਪਹਿਲਾਂ ਵੀ ਇਹ ਖਬਰਾਂ ਸਾਹਮਣੇ ਆਈਆਂ ਸਨ ਕਿ ਸਿਟ ਨੇ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਨੂੰ ਹੱਲ ਕਰ ਲਿਆ ਹੈ ਪਰ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ਵੀ ਸਿਟ ਨੂੰ ਕਾਰਵਾਈ ਰੋਕ ਦੇਣ ਲਈ ਕਹਿ ਦਿੱਤਾ।
ਸਿਟ ਨੇ ਜੂਨ 2018 ਵਿਚ ਕੁਝ ਡੇਰਾ ਸਿਰਸਾ ਸਮਰਥਕਾਂ ਨੂੰ ਗ੍ਰਿਫਤਾਰ ਕੀਤਾ ਸੀ ਪਰ ਉਨ੍ਹਾਂ ਦੀਆਂ ਗ੍ਰਿਫਤਾਰੀਆਂ 2011 ਦੇ ਇਕ ਸਾੜਫੂਕ ਨਾਲ ਸਬੰਧਿਤ ਮਾਮਲੇ ਵਿਚ ਪਾਈਆਂ ਗਈਆਂ। ਜਦਕਿ ਅਖਬਾਰੀ ਖਬਰਾਂ ਵਿਚ ਪੰਜਾਬ ਪੁਲਿਸ ਦੇ ਸੂਤਰਾਂ ਦੇ ਹਵਾਲੇ ਨਾਲ ਛਾਪਿਆ ਗਿਆ ਕਿ ਇਨ੍ਹਾਂ ਗ੍ਰਿਫਤਾਰੀਆਂ ਨਾਲ ਪੰਜਾਬ ਪੁਲਿਸ ਨੇ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਨੂੰ ਹੱਲ ਕਰ ਲਿਆ ਹੈ, ਪਰ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਇਸ ਬਾਰੇ ਚੁੱਪ ਰਹੀ।
ਸਿਟ ਮੁਖੀ ਰਣਬੀਰ ਸਿੰਘ ਖੱਟੜਾ ਨੇ ਇਨ੍ਹਾਂ ਗ੍ਰਿਫਤਾਰੀਆਂ ਸਬੰਧੀ ਪੱਤਰਕਾਰ ਮਿਲਣੀ ਵਿਚ ਇਸ ਸਬੰਧੀ ਇਕ ਸ਼ਬਦ ਵੀ ਨਹੀਂ ਬੋਲਿਆ ਤੇ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਜਾਂਚ ਸੀਬੀਆਈ ਕਰ ਰਹੀ ਹੈ।ਲਿਖਤੀ ਬਿਆਨ ਵਿਚ ਪੰਜਾਬ ਪੁਲਿਸ ਮੁਖੀ ਸੁਰੇਸ਼ ਔਰੜਾ ਨੇ ਕਿਹਾ ਕਿ ਪੰਜਾਬ ਪੁਲਿਸ ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਸੀਬੀਆਈ ਨੂੰ ਹਰ ਤਰ੍ਹਾਂ ਦੀ ਮਦਦ ਦਵੇਗੀ ਤੇ ਆਪਣੀ ਜਾਂਚ ਦੇ ਤੱਥ ਸੀਬੀਆਈ ਨਾਲ ਸਾਂਝੇ ਕਰੇਗੀ। ਪਰ ਉਨ੍ਹਾਂ ਨਾ ਇਹ ਮੰਨਿਆ ਤੇ ਨਾ ਦਾਅਵਾ ਕੀਤਾ ਕਿ ਗ੍ਰਿਫਤਾਰ ਕੀਤੇ ਗਏ ਡੇਰਾ ਸਿਰਸਾ ਸਮਰਥਕਾਂ ਦਾ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਕੇਸਾਂ ਪਿੱਛੇ ਹੱਥ ਹੈ।ਇਸ ਤੋਂ ਬਾਅਦ ਸੀਬੀਆਈ ਨੇ ਡੇਰਾ ਸਿਰਸਾ ਸਮਰਥਕ ਮਹਿੰਦਰਪਾਲ ਬਿੱਟੂ ਅਤੇ ਹੋਰਨਾਂ ਨੂੰ ਬੁਰਜ ਜਵਾਹਰ ਸਿੰਘ ਵਾਲਾ ਅਤੇ ਬਰਗਾੜੀ ਬੇਅਦਬੀ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ।

Admin Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp