Skip to content
Tuesday, September 15, 2026 Weather · Surrey, BC
ਪੰਜਾਬ ਗਾਰਡੀਅਨ
The Punjab Guardian
Surrey, British Columbia · Est. 2016 · Weekly
Sections ਤਾਜ਼ਾ ਖ਼ਬਰਾਂਪੰਜਾਬਕੈਨੇਡਾਅਮਰੀਕਾਭਾਰਤਦੁਨੀਆਖੇਡਾਂਮਨੋਰੰਜਨਕਾਰੋਬਾਰਧਰਮਸ਼ਰਧਾਂਜਲੀ
ਪੰਜਾਬ Punjab

ਬਾਦਲ ਦਲ ਅੰਦਰੋਂ ਉਠੀਆਂ ਵਿਰੋਧੀ ਸੁਰਾਂ :ਮੱਕੜ ਵੌ ਬੋਲਿਆ

By uscreative Published 3 min read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਇਕ ਪਾਸੇ ਸ੍ਰੀ ਗੁਰੂ ਗੰ੍ਰਥ ਸਾਹਿਬ ਦੀ ਬੇਹੁਰਮਤੀ ਦੀਆਂ ਘਟਨਾਵਾਂ ਨੂੰ ਲੈ ਕੇ ਲਗਦੇ ਦੋਸ਼ਾਂ ਵਿਚ ਬੁਰੀ ਤਰ੍ਹਾਂ ਘਿਰਿਆ ਪਿਆ ਹੈ, ਦੂਜੇ ਪਾਸੇ ਦਲ ਦੇ ਅੰਦਰੋਂ ਹੀ ਬਗ਼ਾਵਤੀ ਸੁਰਾਂ ਉਠਣ ਲੱਗ ਪਈਆਂ ਹਨ। ਦਲ ਦੇ ਸੀਨੀਅਰ ਨੇਤਾ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮੱਕੜ ਨੇ ਕਿਹਾ ਹੈ ਕਿ ਅਕਾਲੀ ਦਲ ਦਾ ਵਿਧਾਨ ਸਭਾ ‘ਚੋਂ ਬਹਿਸ ਵੇਲੇ ਗ਼ੈਰ ਹਾਜ਼ਰ ਰਹਿਣਾ ਕਿਸੇ ਤਰ੍ਹਾਂ ਵੀ ਦਰੁੱਸਤ ਨਹੀਂ ਕਿਹਾ ਜਾ ਸਕਦਾ। ਉਹ ਇਕ ਟੀ.ਵੀ. ਚੈਨਲ ਵਲੋਂ ਕਰਵਾਏ ਬਹਿਸ ਪ੍ਰੋਗਰਾਮ ਵਿਚ ਹਿੱਸਾ ਲੈ ਰਹੇ ਸਨ।ਮੱਕੜ ਨੇ ਕਿਹਾ ਕਿ ਜ਼ੋਰਾ ਸਿੰਘ ਕਮਿਸ਼ਨ ਨੇ ਬਰਗਾੜੀ ਮਾਮਲੇ ‘ਚ ਰਿਪੋਰਟ ਤਿਆਰ ਕੀਤੀ ਸੀ ਪਰ ਜ਼ੋਰਾ ਸਿੰਘ ਨੂੰ ਚੀਫ ਸੈਕਟਰੀ ਕਈ ਘੰਟਿਆਂ ਤਕ ਬਿਠਾਈ ਰੱਖਦਾ ਸੀ ਤੇ ਉਨ੍ਹਾਂ ਨਾਲ ਮਿਲਣ ਦਾ ਸਮਾਂ ਨਹੀਂ ਦਿੱਤਾ ਜਾਂਦਾ ਸੀ।
ਮੱਕੜ ਨੇ ਕਿਹਾ ਕਿ ਅਕਾਲੀ ਦਲ ਤੋਂ ਉਸ ਸਮੇਂ ਵੱਡੀ ਗ਼ਲਤੀ ਹੋ ਗਈ ਜਿਸ ‘ਤੇ ਵਿਚਾਰ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉਲਟਾ ਅਕਾਲੀ ਦਲ 20-25 ਬੰਦੇ ਨਾਲ ਲੈ ਕੇ ਪੁਤਲੇ ਫੂਕ ਰਿਹਾ ਹੈ ਜਿਸ ਨਾਲ ਪੰਥ ਨੂੰ ਹੀ ਠੇਸ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਅਪੀਲ ਕਰਦੇ ਹਨ ਕਿ ਪਾਰਟੀ ਨੂੰ ਸਵੈ-ਚਿੰਤਨ ਕਰਨ ਦੀ ਲੋੜ ਹੈ ਕਿਉਂ ਕਿ ਅਕਾਲੀ ਦਲ ਖਿਲਾਫ ਪ੍ਰਦਰਸ਼ਨਾਂ ਨਾਲ ਪਾਰਟੀ ਨੂੰ ਢਾਹ ਲੱਗ ਰਹੀ ਹੈ।
ਮੱਕੜ ਨੇ ਕਿਹਾ ਕਿ ਜੋ ਕੰਮ ਅਕਾਲੀ ਦਲ ਨੂੰ ਕਰਨਾ ਚਾਹੀਦਾ ਸੀ ਅੱਜ ਉਹ ਕੰਮ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਨੇ ਕੀਤਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਨੂੰ ਵਿਧਾਨ ਸਭਾ ‘ਚੋਂ ਵਾਕ ਆਊਟ ਨਹੀਂ ਕਰਨਾ ਚਾਹੀਦਾ ਸੀ। ਮੱਕੜ ਨੇ ਅਕਾਲੀ ਦਲ ਦੇ ਵਾਕਆਊਟ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਚੰਗਾ ਮੌਕਾ ਸੀ ਜੋ ਅਕਾਲੀ ਦਲ ਤੋਂ ਗ਼ਲਤੀ ਹੋਈ ਵਿਧਾਨ ਸਭਾ ‘ਚ ਉਸ ਦਾ ਪਸ਼ਚਾਤਾਪ ਕੀਤਾ ਜਾ ਸਕਦਾ ਸੀ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਫ਼ਿਲਾਸਫ਼ੀ ਵਿਚ ਪੁਤਲਾ ਫੂਕਣ ਦੀ ਕੋਈ ਥਾਂ ਨਹੀਂ ਹੈ। । ਸ. ਮੱਕੜ ਨੇ ਕਿਹਾ ਕਿ ਉਨ੍ਹਾਂ ਨੇ ਡੇਰਾ ਸੌਦਾ ਦੇ ਮੁਆਫ਼ੀਨਾਮਾ ਸਬੰਧੀ ਅਪਣੇ ਸੁਝਾਅ ਦਿਤੇ ਸਨ ਕਿ ਮਾਫ਼ੀ ਇਸ ਤਰ੍ਹਾਂ ਨਹੀਂ ਦਿਤੀ ਜਾਣੀ ਚਾਹੀਦੀ ਅਤੇ ਨਾਲ ਹੀ ਕਿਹਾ ਕਿ ਅਜਿਹਾ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੀਆਂ ਸਿੱਖ ਜਥੇਬੰਦੀਆਂ ਦੀ ਸਹਿਮਤੀ ਲਈ ਜਾਵੇ।ਉਨ੍ਹਾਂ ਕਿਹਾ ਕਿ ਉਹ ਕਦੇ ਵੀ ਡੇਰਾ ਸੌਦਾ ਦੀ ਮਾਫ਼ੀ ਦੇ ਹੱਕ ਵਿਚ ਨਹੀਂ ਸਨ। ਇਸ ਤੋਂ ਪਹਿਲਾਂ ਜਥੇ. ਤੋਤਾ ਸਿੰਘ ਵੀ ਅਕਾਲੀ ਵਿਧਾਇਕਾਂ ਵਲੋਂ ਸਦਨ ਦੇ ਬਾਹਰ ਰਹਿਣ ਦੇ ਵਿਰੋਧ ‘ਚ ਬੋਲ ਚੁੱਕੇ ਹਨ। ਦਿੱਲੀ ਅਕਾਲੀ ਦਲ ਦੇ ਨੇਤਾ ਪਰਮਜੀਤ ਸਿੰਘ ਸਰਨਾ ਨੇ ਕਿਹਾ ਹੈ ਕਿ ਜਥੇ. ਅਵਤਾਰ ਸਿੰਘ ਮੱਕੜ ਨੇ ਸੱਚ ਬੋਲਿਆ ਹੈ ਅਤੇ ਅਕਾਲੀਆਂ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ‘ਚ ਬੇਲੋੜੀ ਦਖ਼ਲਅੰਦਾਜ਼ੀ ਰਹੀ ਹੈ।

uscreative Punjab Guardian · Surrey
ਸੰਬੰਧਿਤ ਖ਼ਬਰਾਂ Related ਪੰਜਾਬ Punjab →
Share on WhatsApp