ਬਾਦਲ ਦਲ ਵਲੋਂ ਸੁਖਬੀਰ ਨੂੰ ਵਿਧਾਇਕ ਦਲ ਦਾ ਆਗੂ ਅਤੇ ਪਵਨ ਕੁਮਾਰ ਟੀਨੂੰ ਨੂੰ ਵ੍ਹਿਪ ਮੁਖੀ ਚੁਣਿਆ ਗਿਆ

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਭਵਿੱਖ ਵਿੱਚ ਸਿਆਸੀ ਸਰਗਰਮੀਆਂ ਸੀਮਤ ਕਰਨ ਦੇ ਸੰਕੇਤ ਦਿੱਤੇ ਹਨ। ਪਾਰਟੀ ਦੀ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਉਮਰ ਦੇ ਨੌਵੇਂ ਦਹਾਕੇ ਨੂੰ ਢੁੱਕੇ ਬਾਦਲ ਨੇ ਕਿਹਾ “ਮੇਰੀ ਸਿਹਤ ਹੁਣ ਠੀਕ ਨਹੀਂ ਰਹਿੰਦੀ, ਇਸ ਲਈ ਜ਼ਿਆਦਾ ਕੰਮ ਕਰਨ ਦੀ ਸਮਰੱਥਾ ਨਹੀਂ ਰਹੀ।”

ਬਾਦਲ ਦਲ ਦੇ ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸੁਖਬੀਰ ਬਾਦਲ ਦਾ ਆਗੂ ਚੁਣਿਆ ਜਾਣਾ ਵੀ ਇਸ ਗੱਲ ਵੱਲ ਇਸ਼ਾਰਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਹੁਣ ਪਹਿਲਾਂ ਵਾਲੀ ਭੂਮਿਕਾ ਨਹੀਂ ਨਿਭਾ ਸਕਣਗੇ। ਪਾਰਟੀ ਦੇ ਇਸ ਵਾਰੀ 15 ਵਿਧਾਇਕ ਹੀ ਚੋਣ ਜਿੱਤ ਸਕੇ ਹਨ। ਕੋਰ ਕਮੇਟੀ ਦੀ ਮੀਟਿੰਗ ਵਿੱਚ ਵਿਧਾਨ ਸਭਾ ਚੋਣਾਂ ਦੌਰਾਨ ਬਾਦਲ ਦਲ ਦੀ ਹੋਈ ਕਰਾਰੀ ਹਾਰ ਦੇ ਕਾਰਨਾਂ ਦੀ ਸਮੀਖਿਆ ਕੀਤੀ ਗਈ। ਪ੍ਰਕਾਸ਼ ਸਿੰਘ ਬਾਦਲ ਵੱਲੋਂ ਸਰਗਰਮੀਆਂ ਘਟਾਉਣ ਅਤੇ ਸੁਖਬੀਰ ਬਾਦਲ ਨੂੰ ਵਿਧਾਇਕ ਦਲ ਦਾ ਆਗੂ ਚੁਣੇ ਜਾਣ ਤੋਂ ਇਹ ਗੱਲ ਸਪੱਸ਼ਟ ਹੋ ਗਈ ਹੈ ਕਿ ਪਾਰਟੀ ਦੀ ਮੁਕੰਮਲ ਵਾਗਡੋਰ ਹੁਣ ਸੁਖਬੀਰ ਹੱਥ ਆ ਗਈ ਹੈ।ਮੀਡੀਆ ਰਿਪੋਰਟਾਂ ਮੁਤਾਬਕ ਕੋਰ ਕਮੇਟੀ ਦੀ ਮੀਟਿੰਗ ਦੌਰਾਨ ਪਾਰਟੀ ਆਗੂਆਂ ਨੇ ਹਾਰ ਦੇ ਕਾਰਨਾਂ ਨੂੰ ਮੁੱਖ ਤੌਰ ‘ਤੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਵਿੱਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾ ਹੋਣ ਤੋਂ ਉਪਜੇ ਲੋਕ ਰੋਹ ਨੂੰ ਦੱਸਿਆ। ਰੇਤੇ ਬਜਰੀ ਤੇ ਹੋਰ ਕਈ ਤਰ੍ਹਾਂ ਦੇ ਮਾਫੀਆ ਕਾਰਨ ਗੱਠਜੋੜ ਸਰਕਾਰ ਦੀ ਬਦਨਾਮੀ ਅਤੇ ਸਰਕਾਰੀ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਦੇ ਬੋਲਬਾਲੇ ਨੂੰ ਵੀ ਕਈਆਂ ਨੇ ਹਾਰ ਨਾਲ ਜੋੜਿਆ। ਮੀਟਿੰਗ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਜਨਮੇਜਾ ਸਿੰਘ ਸੇਖੋਂ, ਗੁਲਜ਼ਾਰ ਸਿੰਘ ਰਣੀਕੇ, ਬੀਬੀ ਉਪਿੰਦਰਜੀਤ ਕੌਰ ਅਤੇ ਬੀਬੀ ਜਗੀਰ ਕੌਰ ਹਾਜ਼ਰ ਸਨ। ਵਿਧਾਇਕ ਦਲ ਦੀ ਮੀਟਿੰਗ ਦੌਰਾਨ ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਵਿਧਾਇਕ ਦਲ ਦਾ ਆਗੂ ਅਤੇ ਪਵਨ ਕੁਮਾਰ ਟੀਨੂੰ ਨੂੰ ਵਿੱਪ੍ਹ ਮੁਖੀ ਚੁਣਿਆ ਗਿਆ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.