ਬਾਦਲ ਦੇ ਪਾਣੀ ਵਾਲੇ ਘੜੁਕੇ ਨੇ ਚਾੜਿਆ ਚੰਨ, ਦਰਿਆ ਨੇੜਲੇ ਪਿੰਡਾਂ ਦੀ ਸੈਂਕੜੇ ਏਕੜ ਫ਼ਸਲ ਪਾਣੀ ‘ਚ ਡੁੱਬੀ

ਫਿਰੋਜ਼ਪੁਰ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਹਰੀ ਕੇ ਪੱਤਣ ‘ਚ ਬੀਤੇ ਦਿਨੀਂ ਜਲ-ਥਲੀ ਬੱਸ ਸੇਵਾ ਸ਼ੁਰੂ ਕੀਤੀ ਗਈ ਸੀ ਅਤੇ ਉਪ ਮੁੱਖ ਮੰਤਰੀ ਨੇ ਇਹ ਸੇਵਾ ਸ਼ੁਰੂ ਕਰਦੇ ਹੋਏ ਕਿਹਾ ਸੀ ਕਿ ਇਹ ਮੇਰਾ ਡ੍ਰੀਮ ਪ੍ਰਾਜੈਕਟ ਸੀ, ਜਿਸ ਨੂੰ ਮੈਂ ਪੂਰਾ ਕਰਕੇ ਕਾਂਗਰਸ ਅਤੇ ‘ਆਪ’ ਦੀ ਲੀਡਰਸ਼ਿਪ ਦੀ ਜ਼ੁਬਾਨ ਨੂੰ ਤਾਲਾ ਲਾ ਦਿੱਤਾ ਹੈ। ਦੂਜੇ ਪਾਸੇ ਇਸ ਪ੍ਰਾਜੈਕਟ ਦੇ ਸ਼ੁਰੂ ਹੋਣ ਨਾਲ ਫਿਰੋਜ਼ਪੁਰ ਦੇ ਦਰਿਆ ਦੇ ਨਾਲ ਲੱਗਦੇ ਕੁਝ ਪਿੰਡਾਂ ਦੀ ਸੈਂਕੜੇ ਏਕੜ ਫਸਲਾਂ ਪਾਣੀ ‘ਚ ਡੁੱਬ ਗਈਆਂ ਹਨ, ਜਿਸ ਕਾਰਨ ਪੀੜਤ ਪਰਿਵਾਰਾਂ ਦੇ ਕਿਸਾਨਾਂ ਦੇ ਚਿਹਰੇ ਮੁਰਝਾ ਗਏ ਹਨ ਅਤੇ ਉਨਾਂ ਦਾ ਦੋਸ਼ ਹੈ ਕਿ ਇਸ ਨੁਕਸਾਨ ਲਈ ਪੰਜਾਬ ਸਰਕਾਰ ਅਤੇ ਜ਼ਿਲਾ ਪ੍ਰਸ਼ਾਸਨ ਦੀ ਅਫਸਰਸ਼ਾਹੀ ਜ਼ਿੰਮੇਵਾਰ ਹੈ।

ਪੀੜਤ ਪਿੰਡਾਂ ਦੇ ਕਿਸਾਨਾਂ ਨੇ ਦੱਸਿਆ ਕਿ ਜਲ ਬੱਸ ਸੇਵਾ ਸ਼ੁਰੂ ਕਰਨ ਲਈ ਹਰੀ ਕੇ ਹੈੱਡ ‘ਤੇ ਪਾਣੀ ਘੱਟ ਸੀ ਅਤੇ ਇਕ ਦਿਨ ਪਹਿਲਾਂ ਕੀਤੇ ਗਏ ਟ੍ਰਾਇਲ ‘ਚ ਅਧਿਕਾਰੀਆਂ ਨੂੰ ਪਾਣੀ ਹੋਰ ਜਮਾ ਕਰਨ ਦੀ ਜ਼ਰੂਰਤ ਮਹਿਸੂਸ ਹੋਈ ਕਿਉਂਕਿ ਘੱਟ ਪਾਣੀ ‘ਚ ਇਹ ਬੱਸ ਚੱਲ ਨਹੀਂ ਸਕੀ। ਬੱਸ ਚਲਾਉਣ ਲਈ ਭਾਖੜਾਂ ਤੋਂ ਬਿਨਾ ਸੋਚੇ-ਸਮਝੇ ਜ਼ਿਆਦਾ ਪੱਧਰ ‘ਤੇ ਛੱਡੇ ਗਏ ਪਾਣੀ ‘ਚ ਬੱਸ ਤਾਂ ਚੱਲ ਪਈ ਪਰ ਕੁਝ ਪਿੰਡਾਂ ਦੇ ਖੇਤਾਂ ‘ਚ ਦਰਿਆ ਦਾ ਪਾਣੀ ਪ੍ਰਵੇਸ਼ ਕਰ ਗਿਆ। ਪਿੰਡ ਖੁੰਦਰ ਗੱਟੀ ਦੇ ਕਿਸਾਨ ਗੁਰਜੰਟ ਸਿੰਘ ਪੁੱਤਰ ਸੁਰਜੀਤ ਸਿੰਘ ਨੇ ਦੱਸਿਆ ਕਿ ਖੇਤਾਂ ‘ਚ ਪਾਣੀ ਵੜਨ ਨਾਲ ਉਨਾਂ ਦੀ ਕਰੀਬ 15 ਏਕੜ ਜ਼ਮੀਨ, ਜਿਸ ‘ਚ ਕਣਕ ਤੇ ਮਟਰ ਦੀ ਬਿਜਾਈ ਕੀਤੀ ਹੋਈ ਸੀ, ਉਹ ਡੁੱਬ ਗਈ ਹੈ।

ਕਿਸਾਨ ਕੁਲਵਿੰਦਰ ਸਿੰਘ ਪੁੱਤਰ ਕਰਤਾਰ ਸਿੰਘ ਨੇ ਦੱਸਿਆ ਕਿ ਉਸਦੀ ਕਰੀਬ 20 ਏਕੜ ਜ਼ਮੀਨ ‘ਚ ਪਾਣੀ ਦਾਖਲ ਹੋਣ ਨਾਲ ਕਣਕ ਦੀ ਫਸਲ ਨਸ਼ਟ ਹੋ ਗਈ। ਕਿਸਾਨ ਰੇਸ਼ਮ ਸਿੰਘ, ਬੂਟਾ ਸਿੰਘ ਅਤੇ ਗੁਰਚਰਨ ਸਿੰਘ ਆਦਿ ਨੇ ਕਿਹਾ ਕਿ ਉਨਾਂ ਦੀਆਂ ਜ਼ਮੀਨਾਂ ‘ਚ ਪਾਣੀ ਵੜ ਗਿਆ ਹੈ, ਜਿਸ ਨਾਲ ਫਸਲਾਂ ਤਬਾਹ ਹੋ ਗਈਆਂ ਹਨ। ਕਿਸਾਨਾਂ ਨੇ ਦੱਸਿਆ ਕਿ ਇਸ ਪਿੰਡ ‘ਚ 300-400 ਏਕੜ ‘ਚ ਪਾਣੀ ਦਾਖਲ ਹੋਣ ਨਾਲ ਕਣਕ, ਮਟਰ ਅਤੇ ਆਲੂ ਦੀਆਂ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ। ਕਿਸਾਨਾਂ ਨੇ ਤੁਰੰਤ ਇਨਾਂ ਤਬਾਹ ਹੋਈਆਂ ਫਸਲਾਂ ਦਾ ਮੁਆਵਜ਼ਾ ਦੇਣ ਅਤੇ ਸਪੈਸ਼ਲ ਗਿਰਦਾਵਰੀ ਕਰਨ ਦੀ ਮੰਗ ਕੀਤੀ ਹੈ।

Share:

Facebook
Twitter
Pinterest
LinkedIn
matrimonail-ads
On Key

Related Posts

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ

ਪ੍ਰਸਿੱਧ ਨਾਵਲਕਾਰ ਜਰਨੈਲ ਸਿੰਘ ਸੇਖਾ ਦਾ 93ਵਾਂ ਜਨਮ ਦਿਨ ਸਾਹਿਤਕ ਮਿਲਣੀ ਵਜੋਂ ਮਨਾਇਆ ਸਰੀ, 8 ਅਗਸਤ (ਹਰਦਮ ਮਾਨ)- ਵੈਨਕੂਵਰ ਵਿਚਾਰ ਮੰਚ ਅਤੇ ਗ਼ਜ਼ਲ ਮੰਚ ਸਰੀ ਵੱਲੋਂ ਪ੍ਰਸਿੱਧ ਪੰਜਾਬੀ ਨਾਵਲਕਾਰ

ਡਾ. ਗੁਰਨਾਮ ਸਿੰਘ ‘ਸ਼੍ਰੋਮਣੀ ਕੀਰਤਨੀਆ ਐਵਾਰਡ’ ਨਾਲ ਸਨਮਾਨਿਤ

ਡਾ. ਗੁਰਦੇਵ ਸਿੰਘ ਜਨਰਲ ਸਕੱਤਰ, ਗੁਰਮਤਿ ਸੰਗੀਤ ਫਾਊਂਡੇਸ਼ਨ ਪਟਿਆਲਾ। ਗੁਰਮਤਿ ਸੰਗੀਤ ਦੀ ਰਾਗ-ਆਧਾਰਿਤ ਪਰੰਪਰਾ ਨੂੰ ਸੰਭਾਲਣ, ਇਸ ਦੀ ਖੋਜ ਅਤੇ ਸਿੱਖਿਆ ਨੂੰ ਅਕਾਦਮਿਕ ਪੱਧਰ ’ਤੇ

ਸਰੀ ਦਾ ਟੈਮੇਨਾਵਿਸ ਪਾਰਕ ਬਣਿਆ ਕੈਨੇਡਾ ਦਾ ਪਹਿਲਾ ਪਾਣੀ-ਅਧਾਰਿਤ ਤਿੰਨ ਫੀਲਡ ਹਾਕੀ ਮੈਦਾਨਾਂ ਵਾਲਾ ਕੰਪਲੈਕਸ

ਸਰੀ, ਬੀ.ਸੀ. – ਸਿਟੀ ਕੌਂਸਲ ਨੇ ਟੈਮੇਨਾਵਿਸ ਪਾਰਕ ਵਿੱਚ ਤੀਜੇ ਪਾਣੀ-ਅਧਾਰਿਤ ਸਿੰਥੈਟਿਕ ਟਰਫ਼ ਫੀਲਡ ਦਾ ਨਿਰਮਾਣ ਮੁਕੰਮਲ ਹੋਣ ਦਾ ਜਸ਼ਨ ਮਨਾਇਆ। ਇਸ ਨਾਲ ਇਹ ਕੈਨੇਡਾ ਦਾ ਇਕੱਲਾ ਫੀਲਡ

Elevate-Visual-Studios
Online-Marketing-Strategies-ad405-350
Get The Latest Updates

Subscribe To Our Weekly Newsletter

No spam, notifications only about new products, updates.