ਚਾਨਾ, ਫ਼ਰੀਦਕੋਟ : ਬਾਬਾ ਫਰੀਦ ਜੀ ਦੀ ਚਰਨ ਛੋਹ ਪ੍ਰਰਾਪਤ ਨਗਰੀ ਫਰੀਦਕੋਟ ਵਿਖੇ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਕੂਲੀ ਬੱਚਿਆਂ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਕਰਵਾਏ ਗਏ। ਬਾਬਾ ਫਰੀਦ ਧਾਰਮਿਕ ਤੇ ਵਿਦਿਅਕ ਸੰਸਥਾਵਾਂ ਦੇ ਚੇਅਰਮੈਨ ਇੰਦਰਜੀਤ ਸਿੰਘ ਖ਼ਾਲਸਾ ਦੀ ਰਹਿਨੁਮਾਈ ਹੇਠ ਕਰਵਾਏ ਗਏ ਇਨਾਂ੍ਹ ਮੁਕਾਬਲਿਆਂ ਦੌਰਾਨ ਫ਼ਰੀਦਕੋਟ ਅਤੇ ਮੁਕਤਸਰ ਜ਼ਿਲਿ੍ਹਆਂ ਦੇ ਬਹੁਤ ਸਾਰੇ ਸਕੂਲਾਂ ਨੇ ਭਾਗ ਲਿਆ। ਬਾਬਾ ਫਰੀਦ ਧਾਰਮਿਕ ਸੰਸਥਾਵਾਂ ਦੇ ਕਾਰਜਕਾਰੀ ਪ੍ਰਧਾਨ ਡਾ. ਗੁਰਇੰਦਰ ਮੋਹਨ ਸਿੰਘ ਨੇ ਇੰਨਾਂ੍ਹ ਮੁਕਾਬਲਿਆਂ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੱਜ ਦੇੇ ਇਹ ਮੁਕਾਬਲੇ ਬਾਬਾ ਫ਼ਰੀਦ ਜੀ ਦੇ ਜੀਵਨ, ਸਿਧਾਂਤਾਂ ਅਤੇ ਸ਼ਬਦਾਂ ‘ਤੇ ਅਧਾਰਿਤ ਸਨ, ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ 15 ਸਤੰਬਰ ਨੂੰ ਭਾਸ਼ਣ ਮੁਕਾਬਲੇ ਅਤੇ 16 ਸਤੰਬਰ ਨੂੰ ਸ਼ਬਦ ਗਾਇਣ ਮੁਕਾਬਲੇ ਵੀ ਬਾਬਾ ਫਰੀਦ ਜੀ ਦੇ ਸਲੋਕਾਂ ਤੇ ਅਧਾਰਿਤ ਹੀ ਹੋਣਗੇ। ਉਹਨਾਂ ਨੇ ਕਿਹਾ ਕਿ 14 ਸਤੰਬਰ ਦੇ ਲੇਖ ਅਤੇ ਪ੍ਰਸ਼ਨੋਤਰੀ ਮੁਕਾਬਲੇ ਵਿੱਚ ਵੀ ਵਿਦਿਆਰਥੀਆਂ ਨੇ ਆਪਣੀ ਸੂਖਮ ਦਿ੍ਸ਼ਟੀ ਅਤੇ ਉਚੇਰੀ ਸੂਝ-ਬੂਝ ਦਾ ਪ੍ਰਗਟਾਵਾ ਕਰਦਿਆਂ ਸਵਾਲਾਂ ਦੀ ਜਵਾਬ ਬਹੁਤ ਹੀ ਖੂਬਸੂਰਤੀ ਨਾਲ ਦਿੱਤਾ ਹੈ। ਇਨਾਂ੍ਹ ਸਾਰੇ ਮੁਕਾਬਲਿਆਂ ਦਾ ਨਤੀਜਾ ਮਿਤੀ 16 ਸਤੰਬਰ, ਦਿਨ ਸ਼ਨੀਵਾਰ ਨੂੰ ਐਲਾਨਿਆ ਜਾਵੇਗਾ ਅਤੇ 23 ਸਤੰਬਰ ਨੂੰ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਜਾਣਗੇ। ਜਿਸ ਵਿੱਚ ਪਹਿਲਾ ਦਰਜਾ 10,000/-, ਦੂਜਾ ਦਰਜਾ 7000/- ਅਤੇ ਤੀਜਾ ਦਰਜਾ 5000/- ਦੀ ਨਗਦ ਰਾਸ਼ੀ ਅਤੇ ਸਰਟੀਫਿਕੇਟ ਨਾਲ ਸਾਰੇ ਵਿਦਿਆਰਥੀਆਂ ਨੂੰ 23 ਸਤੰਬਰ ਨੂੰ ਗੁਰਦੁਆਰਾ ਗੋਦੜੀ ਸਾਹਿਬ ਦੇ ਦੀਵਾਨ ਹਾਲ ਵਿਖੇ ਸਨਮਾਨਿਤ ਕੀਤਾ ਜਾਵੇਗਾ। ਚੇਅਰਮੈਨ ਸ. ਇੰਦਰਜੀਤ ਸਿੰਘ ਖ਼ਾਲਸਾ ਜੀ ਨੇ ਆਏ ਹੋਏ ਸਮੂਹ ਵਿਦਿਆਰਥੀਆਂ, ਵਿੱਦਿਅਕ ਅਦਾਰਿਆਂ ਦੇ ਮੁਖੀਆਂ ਦਾ ਧੰਨਵਾਦ ਕਰਦਿਆਂ ਆਪਣਾ ਅਸ਼ੀਰਵਾਦ ਦਿੱਤਾ। ਇਸ ਮੌਕੇ ਕਮੇਟੀ ਮੈਂਬਰਜ਼ ਅਤੇ ਪਿੰ੍ਸੀਪਲ ਕੁਲਦੀਪ ਕੋਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਕੁਲਦੀਪ ਸਿੰਘ, ਭੱਖਰ ਸਿੰਘ, ਪੋ੍. ਦਲਬੀਰ ਸਿੰਘ ਵੱਲੋਂ ਜੱਜ ਦੀ ਭੂਮਿਕਾ ਬਾਖੂਬੀ ਢੰਗ ਨਾਲ ਨਿਭਾਈ ਗਈ।
ਸਿਟੀ ਨੇ ਨਿਊਟਨ ਕਮਿਊਨਿਟੀ ਸੈਂਟਰ ਪ੍ਰੋਜੈਕਟ ਲਈ ਅਗਲਾ ਕਦਮ ਚੁੱਕਿਆ
ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦਾ ਠੇਕਾ ਦਿੱਤਾ ਸਰੀ, ਬੀ.ਸੀ.- ਸੋਮਵਾਰ ਨੂੰ, ਸਿਟੀ ਕੌਂਸਲ ਨੇ ਨਿਊਟਨ ਕਮਿਊਨਿਟੀ ਸੈਂਟਰ ਲਈ ਪ੍ਰੀ-ਕੰਸਟਰੱਕਸ਼ਨ ਅਤੇ ਡਿਜ਼ਾਈਨ ਸੇਵਾਵਾਂ ਦੇ ਠੇਕੇ ਨੂੰ ਮਨਜ਼ੂਰੀ ਦਿੱਤੀ।



